Dailyhunt Logo
  • Light mode
    Follow system
    Dark mode
    • Play Story
    • App Story
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...

Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...

Senior Congress Leader Death: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਸਿੱਧ ਸਿੱਖਿਆ ਸ਼ਾਸਤਰੀ, ਸਮਾਜ ਸੇਵਕ ਅਤੇ ਸਾਬਕਾ ਰਾਜਪਾਲ ਡਾ. ਡੀ.ਵਾਈ. ਪਾਟਿਲ ਦਾ ਦੇਹਾਂਤ ਹੋ ਗਿਆ ਹੈ। 22 ਅਕਤੂਬਰ 1935 ਨੂੰ ਜਨਮੇ ਡਾ. ਡੀ.ਵਾਈ. ਪਾਟਿਲ ਨੇ ਬਿਹਾਰ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਸੇਵਾ ਨਿਭਾਈ।

ਉਹ ਇੱਕ ਤਜਰਬੇਕਾਰ ਕਾਂਗਰਸੀ ਆਗੂ ਸਨ।

ਉਹ ਡੀ.ਵਾਈ. ਪਾਟਿਲ ਗਰੁੱਪ ਦੇ ਸੰਸਥਾਪਕ ਸਨ। ਉਨ੍ਹਾਂ ਦੀ ਅਗਵਾਈ ਹੇਠ ਦੇਸ਼ ਭਰ ਵਿੱਚ 182 ਤੋਂ ਵੱਧ ਵਿਦਿਅਕ ਸੰਸਥਾਵਾਂ, ਸੱਤ ਯੂਨੀਵਰਸਿਟੀਆਂ ਅਤੇ ਅਤਿ-ਆਧੁਨਿਕ ਸਿਹਤ ਸੰਭਾਲ ਸਹੂਲਤਾਂ ਵਾਲਾ ਇੱਕ ਵਿਸ਼ਾਲ ਨੈੱਟਵਰਕ ਸਥਾਪਤ ਕੀਤਾ ਗਿਆ। ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਦੇਸ਼ ਭਰ ਵਿੱਚ ਲੰਬੇ ਸਮੇਂ ਲਈ ਯਾਦ ਰੱਖਿਆ ਜਾਵੇਗਾ।

ਕਾਫ਼ੀ ਸਮੇਂ ਤੋਂ ਉਮਰ ਨਾਲ ਸਬੰਧਤ...

ਪੱਛਮੀ ਬੰਗਾਲ, ਬਿਹਾਰ ਅਤੇ ਤ੍ਰਿਪੁਰਾ ਦੇ ਸਾਬਕਾ ਰਾਜਪਾਲ ਡਾ. ਡੀ.ਵਾਈ. ਪਾਟਿਲ ਦਾ ਮੰਗਲਵਾਰ ਨੂੰ ਕੋਲਹਾਪੁਰ ਵਿੱਚ ਦੇਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਪਰਿਵਾਰ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਡਾ. ਪਾਟਿਲ ਦਾ ਜਨਮ 22 ਅਕਤੂਬਰ, 1935 ਨੂੰ ਹੋਇਆ ਸੀ। ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਕੰਮ ਕੀਤਾ। ਉਨ੍ਹਾਂ ਨੇ ਡੀ.ਵਾਈ. ਪਾਟਿਲ ਗਰੁੱਪ ਦੀ ਸਥਾਪਨਾ ਕੀਤੀ, ਜੋ ਅੱਜ ਦੇਸ਼ ਭਰ ਵਿੱਚ 182 ਤੋਂ ਵੱਧ ਕਾਲਜ ਅਤੇ ਸਕੂਲ, ਸੱਤ ਡੀਮਡ ਯੂਨੀਵਰਸਿਟੀਆਂ ਅਤੇ ਕਈ ਹਸਪਤਾਲ ਚੱਲ ਰਹੇ ਹਨ।

ਉਹ ਰਾਜਨੀਤੀ ਵਿੱਚ ਵੀ ਐਕਟਿਵ ਰਹੇ। ਪਹਿਲਾਂ ਮਹਾਰਾਸ਼ਟਰ ਵਿੱਚ ਵਿਧਾਇਕ ਬਣੇ, ਫਿਰ ਤ੍ਰਿਪੁਰਾ, ਬਿਹਾਰ ਅਤੇ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਸੇਵਾ ਨਿਭਾਈ। ਸਿੱਖਿਆ ਅਤੇ ਸਮਾਜ ਸੇਵਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਭਾਰਤ ਸਰਕਾਰ ਨੇ 1991 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਡਾ. ਪਾਟਿਲ ਮਹਾਰਾਸ਼ਟਰ ਦੇ ਕਾਂਗਰਸ ਵਿਧਾਇਕ ਸਤੇਜ (ਬੰਟੀ) ਪਾਟਿਲ ਦੇ ਪਿਤਾ ਸਨ। ਉਨ੍ਹਾਂ ਦੇ ਦੇਹਾਂਤ 'ਤੇ ਸਿੱਖਿਆ, ਰਾਜਨੀਤੀ ਅਤੇ ਸਮਾਜਿਕ ਖੇਤਰ ਦੀਆਂ ਕਈ ਹਸਤੀਆਂ ਨੇ ਸੋਗ ਪ੍ਰਗਟ ਕੀਤਾ।

Author : ਰੁਪਿੰਦਰ ਕੌਰ ਸੱਭਰਵਾਲ

Dailyhunt
Disclaimer: This content has not been generated, created or edited by Dailyhunt. Publisher: ABP Sanjha