Dailyhunt
ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ

ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ

ਵੀਂ ਦਿੱਲੀ, 3 ਅਪ੍ਰੈਲ - ਆਮ ਆਦਮੀ ਪਾਰਟੀ (ਆਪ) ਨੇ ਅੱਜ ਰਾਜ ਸਭਾ ਵਿੱਚ ਪਾਰਟੀ ਦੇ ਉਪ ਨੇਤਾ ਦੇ ਅਹੁਦੇ ਤੋਂ ਰਾਘਵ ਚੱਢਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਨਿਯੁਕਤ ਕਰ ਦਿੱਤਾ ਹੈ। ਇਹ ਫ਼ੈਸਲਾ ਚੱਢਾ ਦੇ ਹਾਈਕਮਾਂਡ ਨਾਲ ਕਥਿਤ ਮੱਤਭੇਦਾਂ ਦੀ ਚਰਚਾ ਦੇ ਮੱਦੇਨਜ਼ਰ ਲਿਆ ਗਿਆ ਹੈ। ਹਾਲਾਂਕਿ, ਸੰਪਰਕ ਕਰਨ 'ਤੇ ਚੱਢਾ ਨੇ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ। ਪਾਰਟੀ ਆਗੂਆਂ ਨੇ ਪੁਸ਼ਟੀ ਕੀਤੀ ਕਿ ਰਾਜ ਸਭਾ ਸਕੱਤਰੇਤ ਨੂੰ ਰਾਘਵ ਚੱਢਾ ਨੂੰ ਹਟਾਉਣ ਸਬੰਧੀ ਪੱਤਰ ਭੇਜਿਆ ਗਿਆ ਹੈ। ਸਦਨ ਵਿੱਚ ਪਾਰਟੀ ਦੇ ਨੇਤਾ ਸੰਜੈ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ, ''ਰਾਜ ਸਭਾ ਸਕੱਤਰੇਤ ਨੂੰ ਪਾਰਟੀ ਦੇ ਇਸ ਫ਼ੈਸਲੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਹਾਲਾਂਕਿ, ਪਾਰਟੀ ਨੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਚੱਢਾ ਨੂੰ 'ਆਪ' ਦੇ ਨਿਰਧਾਰਤ ਕੋਟੇ ਵਿੱਚੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਣਾ।

ਇਹ ਕਦਮ 'ਆਪ' ਨਾਲ ਜੁੜੇ ਮਾਮਲਿਆਂ 'ਤੇ ਰਾਘਵ ਚੱਢਾ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਚੁੱਪ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਕਈ ਜਨਤਕ ਪ੍ਰੋਗਰਾਮਾਂ ਤੋਂ ਉਨ੍ਹਾਂ ਦੀ ਗੈਰ-ਹਾਜ਼ਰੀ ਦਰਮਿਆਨ ਚੁੱਕਿਆ ਗਿਆ ਹੈ। ਸਵਾਤੀ ਮਾਲੀਵਾਲ ਤੋਂ ਬਾਅਦ ਚੱਢਾ ਦੂਜੇ ਅਜਿਹੇ ਰਾਜ ਸਭਾ ਮੈਂਬਰ ਬਣ ਗਏ ਹਨ, ਜਿਨ੍ਹਾਂ ਦੇ ਪਾਰਟੀ ਲੀਡਰਸ਼ਿਪ ਨਾਲ ਸਬੰਧ ਵਿਗੜਦੇ ਨਜ਼ਰ ਆ ਰਹੇ ਹਨ। ਕਿਸੇ ਸਮੇਂ ਕੇਜਰੀਵਾਲ ਦੇ ਬੇਹੱਦ ਭਰੋਸੇਮੰਦ ਰਹੇ ਚੱਢਾ ਨੇ ਪੰਜਾਬ ਅਤੇ ਦਿੱਲੀ ਵਿੱਚ ਪਾਰਟੀ ਲਈ ਅਹਿਮ ਭੂਮਿਕਾ ਨਿਭਾਈ ਸੀ। ਹਾਲਾਂਕਿ, ਮਾਰਚ 2024 ਵਿੱਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਂ ਉਹ ਵਿਦੇਸ਼ ਵਿੱਚ ਸਨ ਅਤੇ ਰਿਹਾਈ ਤੋਂ ਕਾਫੀ ਸਮੇਂ ਬਾਅਦ ਹੀ ਉਨ੍ਹਾਂ ਨੂੰ ਮਿਲੇ। ਹਾਲ ਹੀ ਵਿੱਚ, ਜਦੋਂ ਅਦਾਲਤ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਬਰੀ ਕੀਤਾ, ਤਾਂ ਵੀ ਚੱਢਾ ਨੇ ਚੁੱਪ ਧਾਰੀ ਰੱਖੀ ਅਤੇ ਜੰਤਰ-ਮੰਤਰ ਦੀ ਰੈਲੀ ਵਿੱਚ ਵੀ ਸ਼ਾਮਲ ਨਹੀਂ ਹੋਏ।

Dailyhunt
Disclaimer: This content has not been generated, created or edited by Dailyhunt. Publisher: Ajdapunjab