ਚੰਡੀਗੜ੍ਹ, 2 ਜੂਨ - ਕਰਦਿਆਂ ਸੈਕਟਰ 26 ਵਿੱਚ ਸਥਿਤ ਗਾਇਕ ਅਤੇ ਰੈਪਰ ਬਾਦਸ਼ਾਹ ਦਾ ਸਾਗੋ ਰੈਸਟੂਰੈਂਟ ਨੂੰ ਸੀਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਸਖ਼ਤ ਕਾਰਵਾਈ ਕਲੱਬ ਦੀ ਇਮਾਰਤ ਵਿੱਚ ਬਿਲਡਿੰਗ ਨਿਯਮਾਂ ਦੀ ਕਥਿਤ ਤੌਰ 'ਤੇ ਕੀਤੀ ਜਾ ਰਹੀ ਵੱਡੀ ਉਲੰਘਣਾ ਕਾਰਨ ਅਮਲ ਵਿੱਚ ਲਿਆਂਦੀ ਗਈ ਹੈ। ਪ੍ਰਸ਼ਾਸਨਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਲੱਬ ਨੂੰ ਤਾਲੇ ਲਗਾ ਦਿੱਤੇ ਹਨ।
ਸਟੇਟ ਆਫ਼ਿਸ ਵੱਲੋਂ ਸ਼ਹਿਰ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਵਪਾਰਕ ਸੰਸਥਾਵਾਂ ਖ਼ਿਲਾਫ਼ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ।

