ਅੰਮ੍ਰਿਤਸਰ, 30 ਜੁਲਾਈ - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਨਵੰਬਰ 2026 ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਲਈ (ਐੱਸ.ਜੀ.ਪੀ.ਸੀ.) ਨੇ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਯਾਤਰਾ 'ਤੇ ਜਾਣ ਦੇ ਇੱਛੁਕ ਸ਼ਰਧਾਲੂਆਂ ਨੂੰ 10 ਅਗਸਤ 2026 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

