Dailyhunt Logo
  • Light mode
    Follow system
    Dark mode
    • Play Story
    • App Story
ਮੀਂਹ ਨਾਲ ਘਟਿਆ ਤਾਪਮਾਨ, ਲੋਕਾਂ ਨੂੰ ਤਪਦੀ ਗਰਮੀ ਤੋਂ ਮਿਲੀ ਰਾਹਤ

ਮੀਂਹ ਨਾਲ ਘਟਿਆ ਤਾਪਮਾਨ, ਲੋਕਾਂ ਨੂੰ ਤਪਦੀ ਗਰਮੀ ਤੋਂ ਮਿਲੀ ਰਾਹਤ

1 ਜੂਨ - ਐਤਵਾਰ ਨੂੰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿਚ ਗਿਰਾਵਟ ਆਈ। ਮੌਸਮ ਵਿਭਾਗ ਦੇ ਅਨੁਸਾਰ, ਦੇਸ਼ ਭਰ ਵਿਚ ਹੀਟਵੇਅ ਹੁਣ ਖ਼ਤਮ ਹੋ ਗਈ ਹੈ। ਕਈ ਰਾਜਾਂ ਵਿੱਚ ਮੀਂਹ ਅਤੇ ਬਿਜਲੀ ਗਰਜ ਨਾਲ ਮੌਸਮ ਵਿਚ ਵੀ ਬਦਲਾਅ ਆਇਆ ਹੈ। ਰਾਜਸਥਾਨ ਦੇ ਕੁਝ ਹਿੱਸਿਆਂ ਵਿਚ ਲਗਾਤਾਰ ਦੂਜੇ ਦਿਨ ਧੂੜ ਭਰੇ ਤੂਫ਼ਾਨ ਆਏ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ।

ਜੈਸਲਮੇਰ ਵਿਚ ਰੇਤ ਦਾ ਤੂਫ਼ਾਨ ਆਇਆ, ਜਿਸ ਨਾਲ ਦ੍ਰਿਸ਼ਟੀ ਪ੍ਰਭਾਵਿਤ ਹੋਈ ਪਰ ਕੋਈ ਨੁਕਸਾਨ ਨਹੀਂ ਹੋਇਆ। ਸੂਬੇ ਦੇ ਫਲੋਦੀ ਵਿੱਚ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਰਿਹਾ।

ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ 34.4 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਮੁਰਾਦਾਬਾਦ ਵਿੱਚ 21.8 ਮਿਲੀਮੀਟਰ ਮੀਂਹ ਪਿਆ। ਲਖਨਊ ਵਿੱਚ ਵੀ 2.4 ਮਿਲੀਮੀਟਰ ਮੀਂਹ ਪਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 36.3 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 3.9 ਡਿਗਰੀ ਸੈਲਸੀਅਸ ਘੱਟ ਹੈ। ਘੱਟੋ-ਘੱਟ ਤਾਪਮਾਨ 24.7 ਡਿਗਰੀ ਸੈਲਸੀਅਸ ਰਿਹਾ। ਉਤਰਾਖੰਡ ਵਿੱਚ ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਕਾਰਨ ਕੇਦਾਰਨਾਥ ਯਾਤਰਾ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨਾ ਪਿਆ।

Dailyhunt
Disclaimer: This content has not been generated, created or edited by Dailyhunt. Publisher: Ajdapunjab