Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਵਿੱਚ ਖਣਨ ਦਾ ਕੰਮ ਡਿਜੀਟਲ ਹੋਇਆ: ਗੋਇਲ

ਪੰਜਾਬ ਵਿੱਚ ਖਣਨ ਦਾ ਕੰਮ ਡਿਜੀਟਲ ਹੋਇਆ: ਗੋਇਲ

ਚੰਡੀਗੜ੍ਹ, 4 ਅਗਸਤ - ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖਣਨ ਦੇ ਕੰਮ ਨੂੰ ਪੂਰੀ ਤਰ੍ਹਾਂ ਡਿਜੀਟਲ ਕਰ ਦਿੱਤਾ ਹੈ ਜਿਸ ਨਾਲ ਗੈਰ-ਕਾਨੂੰਨੀ ਖਣਨ ਬਿਲਕੁਲ ਬੰਦ ਹੋ ਜਾਵੇਗੀ। ਇਸ ਸਬੰਧੀ ਅੱਜ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਭਵਨ 'ਚ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ ਪੋਰਟਲ ਲਾਂਚ ਕੀਤਾ।

ਇਹ ਡਿਜੀਟਲ ਪਲੇਟਫਾਰਮ ਪੂਰੇ ਮਾਈਨਿੰਗ ਸਿਸਟਮ ਨੂੰ ਇਕ ਸਾਂਝੇ ਢਾਂਚੇ ਹੇਠ ਲਿਆਏਗਾ ਅਤੇ ਮਾਈਨਿੰਗ ਸਾਈਟਾਂ 'ਤੇ ਖਣਿਜਾਂ ਦੀ ਨਿਕਾਸੀ ਤੋਂ ਲੈ ਕੇ ਉਨ੍ਹਾਂ ਦੀ ਢੋਆ-ਢੁਆਈ, ਚੈੱਕ ਪੋਸਟਾਂ ਰਾਹੀਂ ਆਵਾਜਾਈ, ਕਰੱਸ਼ਰ ਯੂਨਿਟਾਂ 'ਚ ਪ੍ਰੋਸੈਸਿੰਗ ਅਤੇ ਖਪਤਕਾਰਾਂ ਤੱਕ ਸਪਲਾਈ ਕਰਨ ਤੱਕ ਦੀਆਂ ਸਾਰੀਆਂ ਮਾਈਨਿੰਗ ਗਤੀਵਿਧੀਆਂ ਦੀ ਸ਼ੁਰੂ ਤੋਂ ਅੰਤ ਤੱਕ ਨਿਗਰਾਨੀ ਕਰੇਗਾ।

ਬਰਿੰਦਰ ਗੋਇਲ ਨੇ ਕਿਹਾ ਕਿ ਸੂਬੇ ਦਾ ਸਾਲਾਨਾ ਮਾਈਨਿੰਗ ਮਾਲੀਆ ਪਹਿਲਾਂ ਦੇ ਲਗਭਗ 250 ਕਰੋੜ ਰੁਪਏ ਤੋਂ ਵਧ ਕੇ 825 ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਪ੍ਰਣਾਲੀ ਮਾਈਨਿੰਗ ਕਾਰਜਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਕਵਰ ਕਰੇਗੀ, ਜਿਸ ਦੀ ਸ਼ੁਰੂਆਤ ਜ਼ਿਲ੍ਹਾ ਸਰਵੇਖਣ ਰਿਪੋਰਟ ਤਹਿਤ ਵਿਗਿਆਨਕ ਯੋਜਨਾਬੰਦੀ ਨਾਲ ਹੋਵੇਗੀ। ਅਰਜ਼ੀਆਂ ਜਮ੍ਹਾਂ ਕਰਵਾਉਣ ਅਤੇ ਵਾਤਾਵਰਨ ਸਬੰਧੀ ਮਨਜ਼ੂਰੀ ਪ੍ਰਾਪਤ ਕਰਨ ਤੋਂ ਲੈ ਕੇ ਕੰਮ ਸ਼ੁਰੂ ਕਰਨ ਦੀ ਪ੍ਰਵਾਨਗੀ ਤੱਕ ਦੀ ਪੂਰੀ ਪ੍ਰਕਿਰਿਆ ਦਾ ਪ੍ਰਬੰਧਨ ਇਸ ਪੋਰਟਲ ਰਾਹੀਂ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਮਾਈਨਿੰਗ ਸਾਈਟ ਦੇ ਚਾਲੂ ਹੋਣ ਤੋਂ ਲੈ ਕੇ ਬੰਦ ਹੋਣ ਤੱਕ ਦੇ ਸਾਰੇ ਸਬੰਧਤ ਰਿਕਾਰਡ ਡਿਜੀਟਲ ਰੂਪ ਵਿੱਚ ਉਪਲਬਧ ਰਹਿਣਗੇ। ਗੋਇਲ ਨੇ ਕਿਹਾ ਕਿ ਕਰੱਸ਼ਰ ਯੂਨਿਟਾਂ ਨੂੰ ਵੀ ਇਸ ਡਿਜੀਟਲ ਸਿਸਟਮ ਨਾਲ ਜੋੜਿਆ ਗਿਆ ਹੈ।

Dailyhunt
Disclaimer: This content has not been generated, created or edited by Dailyhunt. Publisher: Ajdapunjab