ਮੋਗਾ, 8 ਜੁਲਾਈ - ਖੇਡ ਜਗਤ ਤੋਂ ਇਸ ਵੇਲੇ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਪ੍ਰਸਿੱਧ ਕਬੱਡੀ ਖਿਡਾਰੀ ਗੋਪੀ ਧੂੜਕੋਟ ਦਾ ਦੇਹਾਂਤ ਹੋ ਗਿਆ ਹੈ। ਗੋਪੀ ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਨਾਲ ਸਬੰਧਿਤ ਸੀ। ਜਾਣਕਾਰੀ ਅਨੁਸਾਰ ਕਬੱਡੀ ਦੇ ਧਾਕੜ ਖਿਡਾਰੀ ਗੋਪੀ ਧੂੜਕੋਟ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਨਾਲ ਲੜਦੇ ਹੋਏ ਅੱਜ ਦਮ ਤੋੜ ਗਏ।
ਗੋਪੀ ਧੂੜਕੋਟ ਦੀ ਮੌਤ ਦਾ ਜਿਉਂ ਹੀ ਪਤਾ ਲੱਗਾ ਤਾਂ ਇਲਾਕੇ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਪਸਰ ਗਈ। ਗੋਪੀ ਧੂੜਕੋਟ ਨੇ ਕੈਨੇਡਾ, ਇੰਗਲੈਂਡ ਅਤੇ ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਇਆ। ਉਨ੍ਹਾਂ ਦੇ ਦੇਹਾਂਤ 'ਤੇ ਖੇਡ ਪ੍ਰੇਮੀਆਂ ਅਤੇ ਕਬੱਡੀ ਜਗਤ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

