Dailyhunt Logo
  • Light mode
    Follow system
    Dark mode
    • Play Story
    • App Story
ਰਾਸ਼ਟਰੀ ਖੇਡ ਦਿਵਸ : 100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਰਾਸ਼ਟਰੀ ਖੇਡ ਦਿਵਸ : 100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਲੰਧਰ, 29 ਅਗਸਤ - ਮਹਾਨ ਹਾਕੀ ਖਿਡਾਰੀ ਅਤੇ ਓਲੰਪੀਅਨ ਮੇਜਰ ਧਿਆਨ ਚੰਦ ਦੇ 121ਵੇਂ ਜਨਮ ਦਿਵਸ ਅਤੇ ਰਾਸ਼ਟਰੀ ਖੇਡ ਦਿਵਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਰਜੀਤ ਹਾਕੀ ਅਕੈਡਮੀ ਨਾਲ ਸਬੰਧਤ 100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ।

ਸਮਾਗਮ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਅਤੇ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵਰਜੀਤ ਸਿੰਘ ਵਾਲੀਆ, ਆਈ.ਏ.ਐੱਸ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਖੇਡ ਕਿੱਟਾਂ ਪ੍ਰਦਾਨ ਕੀਤੀਆਂ। ਉਨ੍ਹਾਂ ਨੇ ਨੌਜਵਾਨ ਖਿਡਾਰੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਜ਼ਿੰਮੇਵਾਰੀ ਦੀ ਸਿੱਖਿਆ ਦਿੰਦੀਆਂ ਹਨ।

ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਮੇਜਰ ਧਿਆਨ ਚੰਦ ਦੀ ਜ਼ਿੰਦਗੀ ਅਤੇ ਖੇਡ ਪ੍ਰਤੀ ਸਮਰਪਣ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਨੇ 1928, 1932 ਅਤੇ 1936 ਦੀਆਂ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਦੇਸ਼ ਲਈ ਸੋਨ ਤਗਮੇ ਜਿੱਤੇ ਅਤੇ ਭਾਰਤੀ ਹਾਕੀ ਨੂੰ ਵਿਸ਼ਵ ਪੱਧਰ 'ਤੇ ਵਿਲੱਖਣ ਪਛਾਣ ਦਿਵਾਈ। ਉਨ੍ਹਾਂ ਦੀ ਖੇਡ ਪ੍ਰਤਿਭਾ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਸਮਰਪਣ ਅੱਜ ਵੀ ਹਰ ਖਿਡਾਰੀ ਲਈ ਇੱਕ ਮਿਸਾਲ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਅਤੇ ਆਪਣੇ ਨਿਸ਼ਾਨੇ ਦੀ ਪ੍ਰਾਪਤੀ ਲਈ ਲਗਾਤਾਰ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਜਲੰਧਰ ਨੂੰ ਹਾਕੀ ਦੀ ਨਰਸਰੀ ਵਜੋਂ ਦੇਸ਼-ਵਿਦੇਸ਼ ਵਿੱਚ ਵਿਸ਼ੇਸ਼ ਪਛਾਣ ਹਾਸਲ ਹੈ ਅਤੇ ਇਸ ਵਿਰਾਸਤ ਨੂੰ ਅੱਗੇ ਲਿਜਾਣ ਲਈ ਨੌਜਵਾਨ ਖਿਡਾਰੀਆਂ ਨੂੰ ਹਰ ਸੰਭਵ ਮੌਕਾ ਅਤੇ ਸਹਿਯੋਗ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।

Dailyhunt
Disclaimer: This content has not been generated, created or edited by Dailyhunt. Publisher: Ajdapunjab