Dailyhunt
ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਦਾ ਨਿਰਮਾਣ ਸ਼ੁਰੂ

ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਦਾ ਨਿਰਮਾਣ ਸ਼ੁਰੂ

ਪੂਰਥਲਾ, 3 ਅਪ੍ਰੈਲ - ਕਈ ਸਾਲਾਂ ਦੀ ਉਡੀਕ ਮਗਰੋਂ ਵਿਰਾਸਤੀ ਸ਼ਹਿਰ ਦੇ ਬਣਨ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਪੰਜਾਬ ਸਟੇਟ ਇੰਸਟੀਚਿਊਟ ਆਫ ਮੈਡੀਕਲ ਐਂਡ ਸਾਇੰਸਜ਼ ਲਈ ਟੈਂਡਰ ਜਾਰੀ ਹੋਣ ਉਪਰੰਤ ਨਿਰਮਾਣ ਕਾਰਜ ਸ਼ੁਰੁ ਹੋ ਚੁੱਕਾ ਹੈ। ਇਹ ਮੈਡੀਕਲ ਕਾਲਜ ਅਗਲੇ 2 ਸਾਲਾਂ ਵਿਚ ਮੁਕੰਮਲ ਹੋ ਜਾਵੇਗਾ ਜਿਸ ਵਿਚ ਐੱਮਬੀਬੀਐੱਸ ਦੀਆਂ 100 ਸੀਟਾਂ ਹੋਣਗੀਆਂ ਅਤੇ ਸਾਲ 2028 'ਚ ਵਿਦਿਆਰਥੀਆਂ ਦੀਆਂ ਕਲਾਸਾਂ ਲੱਗਣੀਆਂ ਸ਼ੁਰੂ ਹੋ ਜਾਣਗੀਆਂ।

ਕੇਂਦਰ ਤੇ ਪੰਜਾਬ ਸਰਕਾਰ ਦੇ 60-40 ਅਨੁਪਾਤ ਦੀ ਹਿੱਸੇਦਾਰੀ ਵਾਲੇ ਇਸ ਕਾਲਜ ਸਬੰਧੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਸ਼ੁਰੂ ਹੋਣ ਨਾਲ ਨਾ ਸਿਰਫ ਦੋਆਬਾ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਸਗੋਂ ਸੂਬੇ 'ਚ ਮੈਡੀਕਲ ਸਿੱਖਿਆ ਦੇ ਢਾਂਚੇ ਨੂੰ ਵੀ ਨਵੀਂ ਮਜ਼ਬੂਤੀ ਮਿਲੇਗੀ।

ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਕਪੂਰਥਲਾ, ਸਲਤਨਪੁਰ ਲੋਧੀ, ਭੁਲੱਥ, ਨਡਾਲਾ, ਢਿੱਲਵਾਂ ਅਤੇ ਆਸਪਾਸ ਦੇ ਕਈ ਇਲਾਕਿਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਪ੍ਰੋਜੈਕਟ ਲਈ ਕੇਂਦਰ ਸਰਕਾਰ ਵੱਲੋਂ 60 ਫੀਸਦ ਅਤੇ ਪੰਜਾਬ ਸਰਕਾਰ 40 ਫੀਸਦ ਦਾ ਯੋਗਦਾਨ ਦੇਵੇਗੀ। ਸਰਕਾਰ ਵੱਲੋਂ ਇਸ ਪ੍ਰੋਜੈਕਟ ਲਈ ਕਰੀਬ 275 ਕਰੋੜ ਰੁਪਏ ਦੀ ਵੱਡੀ ਰਕਮ ਮਨਜ਼ੂਰ ਕੀਤੀ ਗਈ ਹੈ। ਤਜਵੀਜ਼ਤ ਕਾਲਜ ਨੂੰ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਦੇ ਲਗਭਗ ਪੰਜ ਲੱਖ ਵਰਗ ਫੁੱਟ ਤੋਂ ਵੱਧ ਖੇਤਰ ਤੋ ਇਲਾਵਾ ਸਰਕੁਲਰ ਰੋਡ 'ਤੇ ਪਈ ਜ਼ਮੀਨ ਵਿੱਚ ਬਣਾਇਆ ਜਾਵੇਗਾ।

Dailyhunt
Disclaimer: This content has not been generated, created or edited by Dailyhunt. Publisher: Ajdapunjab