Thursday, 20 Feb, 5.07 pm ਅੱਜ ਦਾ ਪੰਜਾਬ

ਖ਼ਬਰਾਂ
ਵੈਨ ਅਗਲਨੀ ਕਾਂਡ: ਦੋਸ਼ੀਆਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ

ਸੰਗਰੂਰ : ਲੌਂਗੋਵਾਲ ਅਗਨੀ ਕਾਂਡ 'ਚ ਸੜ ਕੇ ਮਰੇ ਚਾਰ ਬੱਚਿਆਂ ਅਤੇ ਜ਼ਖ਼ਮੀ ਹੋਏ ਬੱਚਿਆਂ ਸਬੰਧੀ ਥਾਣਾ ਲੌਂਗੋਵਾਲ ਵਿਖੇ ਦਰਜ ਹੋਏੇ ਕੇਸ ਵਿਚ ਸਕੂਲ ਦੇ ਮਾਲਕ ਅਤੇ ਪ੍ਰਿੰਸੀਪਲ ਲਖਵਿੰਦਰ ਸਿੰਘ ਅਤੇ ਖਟਾਰਾ ਹੋਈ ਵੈਨ ਨੂੰ ਚਲਾਉਣ ਵਾਲੇ ਦਲਬੀਰ ਸਿੰਘ ਨੂੰ ਸੰਗਰੂਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ ਦੋਵਾਂ ਦੋਸ਼ੀਆਂ ਨੂੰ 14 ਦਿਨਾਂ ਲਈ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਖੇ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਇਹ ਘਟਨਾ 16 ਫਰਵਰੀ ਨੂੰ ਵਾਪਰੀ ਸੀ, ਜਿਸ ਵਿਚ ਅਰਾਧਿਆ ਪੁੱਤਰੀ ਸਤਪਾਲ, ਨਵਜੋਤ ਕੌਰ ਪੁੱਤਰੀ ਜਸਵੀਰ ਸਿੰਘ, ਸੁਖਜੀਤ ਕੌਰ ਪੁੱਤਰੀ ਜਗਸੀਰ ਸਿੰਘ, ਸਿਮਰਨਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਦੀ ਮੌਤ ਹੋ ਗਈ ਸੀ ਜਦਕਿ ਅੱਠ ਬੱਚੇ ਜ਼ਖ਼ਮੀ ਹੋ ਗਏ ਸਨ।

ਜਦੋਂ ਖਟਾਰਾ ਵੈਨ ਸਬੰਧੀ ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋੋਂ ਪਤਾ ਲੱਗਿਆ ਹੈ ਕਿ ਸਕੂਲ ਦੇ ਮਾਲਕ ਲਖਵਿੰਦਰ ਸਿੰਘ ਨੇ ਇਹ ਵੈਨ ਪਾਤੜਾਂ ਤੋਂ 45 ਹਜ਼ਾਰ ਵਿਚ ਇਕ ਦਲਾਲ ਰਾਹੀਂ ਖ਼ਰੀਦੀ ਸੀ। ਦਲਾਲ ਦੀ ਭਾਲ ਜਾਰੀ ਹੈ। ਉਸ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Ajdapunjab
Top