Wednesday, 05 Aug, 10.08 am ਅਜੀਤ

ਮੋਗਾ
ਆਪ ਨੇ ਹਲਕਾ ਮੋਗਾ ਦੇ ਵਿਧਾਇਕ ਹਰਜੋਤ ਕਮਲ ਦੇ ਦਫ਼ਤਰ ਦਾ ਕੀਤਾ ਘਿਰਾਓ

ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਦੇ ਦਫ਼ਤਰ ਦਾ ਘਿਰਾਓ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ, ਹਲਕਾ ਇੰਚਾਰਜ ਨਵਦੀਪ ਸੰਘਾ ਤੇ ਹੋਰ | ਅਜੀਤ ਤਸਵੀਰ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਜੋ ਕਿ ਪਿਛਲੇ ਸਾਢੇ ਤਿੰਨ ਸਾਲ ਤੋਂ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਅਤੇ ਅੱਜ ਹਰ ਫ਼ਰੰਟ 'ਤੇ ਬੁਰੀ ਤਰਾਂ ਨਾਕਾਮ ਹੋ ਚੁੱਕੀ ਹੈ ਅਤੇ ਅੱਜ ਕਾਂਗਰਸ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਪੰਜਾਬ 'ਚ ਰੇਤ ਮਾਫ਼ੀਆ, ਲੈਂਡ ਮਾਫ਼ੀਆ, ਡਰੱਗ ਮਾਫ਼ੀਆ, ਸ਼ਰਾਬ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਕੇਬਲ ਮਾਫ਼ੀਆ ਅਤੇ ਨਸ਼ੇ ਦੇ ਸਮਗਲਰਾਂ ਨੂੰ ਜੇਲ੍ਹਾਂ ਵਿਚ ਡੱਕਣ ਆਦਿ ਦੇ ਸਾਰੇ ਵਾਅਦੇ ਫਲਾਪ ਹੋ ਚੁੱਕੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਤੇ ਉਨ੍ਹਾਂ ਦੇ ਸਾਥੀਆਂ ਨੇ ਇੱਥੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਦਫ਼ਤਰ ਦਾ ਘਿਰਾਓ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਆੜ ਵਿਚ ਕੈਪਟਨ ਅਮਰਿੰਦਰ ਸਿੰਘ ਪੂਰਨ ਤੌਰ 'ਤੇ ਇਕਾਂਤਵਾਸ ਚਲੇ ਗਏ ਹਨ ਅਤੇ ਕੁਝ ਦਿਨਾਂ ਬਾਅਦ ਆਪਣੇ ਵਟਸ-ਐਪ 'ਤੇ ਇਕ ਦੋ ਵਿਅਕਤੀਆਂ ਨਾਲ ਗੱਲ ਕਰਨਾ ਹੀ ਆਪਣਾ ਫ਼ਰਜ਼ ਨਿਭਾਉਣਾ ਸਮਝਦੇ ਹਨ ਜਦ ਕਿ ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਬਾਕੀ ਵਿਧਾਇਕ ਵਾਰ-ਵਾਰ ਰੌਲਾ ਪਾ ਰਹੇ ਹਨ ਕਿ ਕੈਪਟਨ ਸਰਕਾਰ ਤੋਂ ਪੰਜਾਬ ਦੇ ਲੋਕ ਬੇਹੱਦ ਦੁਖੀ ਹਨ, ਦੀ ਸਾਰ ਲਈ ਜਾਵੇ ਪਰ ਕੈਪਟਨ ਸਰਕਾਰ ਦੇ ਕੰਨ 'ਤੇ ਜੂੰ ਨਹੀ ਸਰਕੀ |
ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਸਹੁੰ ਖਾਣ ਵਾਲੇ ਕੈਪਟਨ ਨੇ ਪੰਜਾਬ ਵਿਚੋਂ ਨਸ਼ਾ ਤਾਂ ਕੀ ਖ਼ਤਮ ਕਰਨਾ ਸੀ, ਇਕ ਦਿਨ ਵਿਚ ਹੋ ਰਹੀਆਂ 100-100 ਮੌਤਾਂ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਕੈਪਟਨ ਸਾਹਿਬ ਦੇ ਆਪਣੇ ਹਲਕੇ ਵਿਚ ਪੰਜਾਬ ਦੇ ਵਿਧਾਇਕ ਸ਼ਰਾਬ ਦੀਆਂ ਨਜਾਇਜ਼ ਫ਼ੈਕਟਰੀਆਂ ਚਲਾਉਂਦੇ ਫੜੇ ਗਏ ਪਰ ਕੈਪਟਨ ਸਾਹਿਬ ਨੀਂਦ ਵਿਚੋਂ ਨਹੀ ਉਠੇ | ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਸਮੇਤ ਆਮ ਪਾਰਟੀ ਦੇ ਸਾਰੇ ਵਿਧਾਇਕ ਇਕੱਠੇ ਹੋ ਕੇ ਕੈਪਟਨ ਸਾਹਿਬ ਨੂੰ ਲੱਭਣ ਲਈ ਉਨ੍ਹਾਂ ਦੇ ਫਾਰਮ ਹਾਊਸ 'ਤੇ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ, ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਤੇ ਆਬਕਾਰੀ ਵਿਭਾਗ ਹੈ, ਪੰਜਾਬ ਦੀ ਅਮਨ ਕਾਨੰੂਨ ਦੀ ਸਥਿਤੀ ਨੂੰ ਠੀਕ ਨਹੀ ਰੱਖ ਸਕੇ ਤੇ ਉਨ੍ਹਾਂ ਨੂੰ ਕੁਰਸੀ 'ਤੇ ਰਹਿਣ ਦਾ ਕੋਈ ਅਧਿਕਾਰ ਨਹੀ ਹੈ | ਉਨ੍ਹਾਂ ਕਿਹਾ ਕਿ ਲੀਡਰਾਂ ਦੀ ਗਿ੍ਫ਼ਤਾਰੀ ਨਾਲ ਆਮ ਆਦਮੀ ਪਾਰਟੀ ਚੁੱਪ ਨਹੀ ਬੈਠੇਗੀ ਤੇ ਉਹ ਆਪਣਾ ਸੰਘਰਸ਼ ਹੋਰ ਤੇਜ ਕਰੇਗੀ | ਇਸ ਸਮੇਂ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ, ਯੂਥ ਆਗੂ ਅਮਿਤ ਪੁਰੀ ਨੇ ਵੀ ਆਪਣੇ ਵਿਚਾਰ ਰੱਖੇ | ਇਸ ਪ੍ਰਦਰਸ਼ਨ ਵਿਚ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ, ਅਮਿਤ ਪੁਰੀ, ਅਮਨ ਰੱਖੜਾ, ਰਿੰਕੂ, ਜੱਸੀ ਘਾਰੂ, ਮਨਜੋਤ ਕੰਗ, ਵਿਨੇ ਚੌਧਰੀ, ਅਵਤਾਰ ਸਿੰਘ ਬੰਟੀ, ਅਜੇ ਸ਼ਰਮਾ, ਮਨਪ੍ਰੀਤ ਸਿੰਘ, ਸੁਖਦੀਪ ਧਾਮੀ, ਕਰਮਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

Dailyhunt
Disclaimer: This story is auto-aggregated by a computer program and has not been created or edited by Dailyhunt. Publisher: Ajitjalandhar
Top