Monday, 17 Feb, 11.18 am ਅਜੀਤ

ਮੁੱਖ ਪੰਨਾ
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼

ਅਬੋਹਰ, 17 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ)- ਅਬੋਹਰ ਸ਼ਹਿਰ ਦੇ ਸਰਕਾਰੀ ਹਸਪਤਾਲ 'ਚ ਪ੍ਰਸ਼ਾਸਨ ਵਲੋਂ ਲਗਾਏ ਗਏ ਪੰਘੂੜੇ 'ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਦੇਰ ਰਾਤ ਕੋਈ ਅਣਪਛਾਤਾ ਵਿਅਕਤੀ ਪੰਘੂੜੇ 'ਚ ਰੱਖ ਕੇ ਚਲਾ ਗਿਆ। ਸੂਚਨਾ ਮਿਲਣ 'ਤੇ ਡਾਕਟਰਾਂ ਦੀ ਟੀਮ ਮੌਕੇ ਤੇ ਪੁੱਜੀ ਅਤੇ ਉਨ੍ਹਾਂ ਨੇ ਬੱਚੇ ਨੂੰ ਪੰਘੂੜੇ 'ਚੋਂ ਚੁੱਕ ਕੇ ਐਮਰਜੈਂਸੀ 'ਚ ਲਿਆਂਦਾ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉੱਧਰ ਐੱਸ. ਡੀ. ਐੱਮ. ਵਿਨੋਦ ਬਾਂਸਲ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Ajitjalandhar
Top