Sunday, 07 Mar, 12.05 pm ਅਜੀਤ

ਰੂਪਨਗਰ
ਅੱਜ ਮੇਰਠ 'ਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਿਤ ਕਰੇਗੀ ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ, 7 ਮਾਰਚ- ਕੇਂਦਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਾਂਗਰਸ ਵਲੋਂ ਵੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲਗਾਤਾਰ ਕਿਸਾਨ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਮੇਰਠ 'ਚ ਕਿਸਾਨ ਮਹਾਪੰਚਾਇਤ 'ਚ ਹਿੱਸਾ ਲਵੇਗੀ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਨੇ ਸਹਾਰਨਪੁਰ 'ਚ ਕਿਸਾਨ ਪੰਚਾਇਤ ਨੂੰ ਵੀ ਸੰਬੋਧਿਤ ਕੀਤਾ ਸੀ, ਜਿਸ ਦਾ ਆਯੋਜਨ ਕਾਂਗਰਸ ਨੇਤਾ ਇਮਰਾਨ ਮਸੂਦ ਨੇ ਕੀਤਾ ਸੀ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Ajitjalandhar
Top