Wednesday, 05 Aug, 10.08 am ਅਜੀਤ

ਬਰਨਾਲਾ
ਬਹੁਜਨ ਸਮਾਜ ਪਾਰਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 4 ਅਗਸਤ (ਪ੍ਰਵੀਨ ਗਰਗ)-ਨਕਲੀ ਅਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਸੈਂਕੜੇ ਮੌਤਾਂ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਹੇਠ ਤਪਾ ਦੇ ਵਾਲਮੀਕਿ ਚੌਕ ਵਿਖੇ ਕੈਪਟਨ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਪ੍ਰਧਾਨ ਦਰਸ਼ਨ ਸਿੰਘ ਅਤੇ ਸੂਬਾ ਸਕੱਤਰ ਦਰਸ਼ਨ ਸਿੰਘ ਜਲੂਰ ਨੇ ਕਿਹਾ ਕਿ ਇਸ ਘਟਨਾ ਲਈ ਸਿਰਫ਼ ਸੂਬੇ ਦੀ ਕੈਪਟਨ ਸਰਕਾਰ ਜ਼ਿੰਮੇਵਾਰ ਹੈ | ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਦੇ ਨਾਂਅ ਤਹਿਸੀਲਦਾਰ ਤਪਾ ਨੂੰ ਇਕ ਮੰਗ-ਪੱਤਰ ਵੀ ਸੌਾਪਿਆ | ਇਸ ਮੌਕੇ ਬਸਪਾ ਦੇ ਦਰਬਾਰਾ ਸਿੰਘ, ਜਸਵੀਰ ਸਿੰਘ, ਪ੍ਰਵੀਨ ਕੁਮਾਰ, ਵਤਨਦੀਪ ਸਿੰਘ, ਲਖਵਿੰਦਰ ਸਿੰਘ, ਗੁਰਬਖ਼ਸ਼ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਜਨਕ ਸਿੰਘ ਆਦਿ ਆਗੂ ਮੌਜੂਦ ਸਨ | ਬਰਨਾਲਾ (ਧਰਮਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਬਰਨਾਲਾ ਦੀ ਅਗਵਾਈ ਹੇਠ ਆਗੂਆਂ ਵਰਕਰਾਂ ਸਥਾਨਕ ਕਚਹਿਰੀ ਚੌਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬਸਪਾ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਬਰਨਾਲਾ, ਹਲਕਾ ਪ੍ਰਧਾਨ ਬਲਰਾਜ ਸਿੰਘ ਅਤੇ ਸੀਨੀਅਰ ਆਗੂ ਹਵਾ ਸਿੰਘ ਹਨੇ੍ਹਰੀ ਨੇ ਕਿਹਾ ਕਿ ਮਾਝੇ ਦੇ ਤਿੰਨ ਜ਼ਿਲ੍ਹੇ ਅੰਮਿ੍ਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਗ਼ਰੀਬ ਪਰਿਵਾਰਾਂ ਦੇ 100 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ | ਇਸ ਘਟਨਾ ਦੀ ਸੂਬਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਹੈ ਕਿਉਂਕਿ ਸ਼ਰਾਬ ਨਾਲ ਸਬੰਧਿਤ ਆਬਕਾਰੀ ਵਿਭਾਗ ਸਿੱਧਾ ਹੀ ਮੁੱਖ ਮੰਤਰੀ ਅਧੀਨ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚੋਂ ਇਕ ਹਫ਼ਤੇ ਵਿਚ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਪਰ ਪੰਜਾਬ ਅੰਦਰ ਨਸ਼ੇ ਨਾਲ ਹਰ ਰੋਜ਼ ਮੌਤਾਂ ਵਿਚ ਵਾਧਾ ਹੋ ਰਿਹਾ ਹੈ | ਇਸ ਮੌਕੇ ਡਾ: ਸੋਮਾ ਸਿੰਘ ਗੰਡੇਵਾਲ, ਦਰਸ਼ਨ ਸਿੰਘ ਬਾਜਵਾ, ਬੂਟਾ ਸਿੰਘ, ਦਾਰਾ ਸਿੰਘ, ਏਕਮ ਸਿੰਘ, ਹਰਬੰਸ ਸਿੰਘ, ਜਨਕ ਸਿੰਘ ਬਦਰਾ, ਸੁਰਜੀਤ ਸਿੰਘ, ਦਵਿੰਦਰ ਸਿੰਘ, ਅਮਰੀਕ ਸਿੰਘ, ਬਲਜੀਤ ਸਿੰਘ ਗੁੰਮਟੀ ਆਦਿ ਆਗੂ ਹਾਜ਼ਰ ਸਨ |

Dailyhunt
Disclaimer: This story is auto-aggregated by a computer program and has not been created or edited by Dailyhunt. Publisher: Ajitjalandhar
Top