Sunday, 29 Mar, 11.58 pm ਅਜੀਤ

ਮੁੱਖ ਪੰਨਾ
ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ

ਪਠਾਨਕੋਟ, 29 ਮਾਰਚ (ਸੰਧੂ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਸੋਸ਼ਲ ਮੀਡੀਆ ਉੱਤੇ ਜਾਰੀ ਕੀਤੇ ਬਿਆਨ ਵਿਚ ਸੋਫੀ ਗ੍ਰੈਗਵਰ ਟਰੂਡੋ ਨੇ ਕਿਹਾ ਹੈ ਕਿ ਉਹ ਪਹਿਲਾ ਤੋ ਬਹੁਤ ਠੀਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੇ ਡਾਕਟਰ ਅਤੇ ਓਟਾਵਾ ਪਬਲਿਕ ਹੈਲਥ ਵੱਲੋਂ ਕਿਹਾ ਗਿਆ ਹੈ ਕਿ ਉਹ ਪੂਰੇ ਤਰੀਕੇ ਨਾਲ ਠੀਕ ਹੋ ਗਏ ਹਨ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Ajitjalandhar
Top