Monday, 06 Apr, 1.03 pm ਅਜੀਤ

ਮੁੱਖ ਪੰਨਾ
ਲੁਧਿਆਣਾ ਦੇ ਪਿੰਡ ਚੌਕੀਮਾਨ ਦੇ ਇਕ ਵਿਅਕਤੀ 'ਚ ਪਾਇਆ ਗਿਆ ਕੋਰੋਨਾ ਵਾਇਰਸ

ਲੁਧਿਆਣਾ, 6 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਦੇ ਪਿੰਡ ਚੌਕੀਮਾਨ ਦੇ ਇਕ ਵਿਅਕਤੀ ਵਿਚ ਵੀ ਨਾਮੁਰਾਦ ਬਿਮਾਰੀ ਕੋਰੋਨਾ ਵਾਇਰਸ ਪਾਇਆ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਚੌਕੀਮਾਨ ਪਿੰਡ ਦੇ ਜਿਸ ਮਰੀਜ਼ 'ਚ ਕੋਰੋਨਾ ਵਾਇਰਸ ਪਾਇਆ ਗਿਆ ਹੈ, ਦੀ ਉਮਰ 55 ਸਾਲ ਦੇ ਕਰੀਬ ਹੈ ਅਤੇ ਉਹ ਇਸ ਵੇਲੇ ਸਿਵਲ ਹਸਪਤਾਲ ਲੁਧਿਆਣਾ ਵਿਚ ਦਾਖਲ ਹੈ । ਪੀੜਤ ਮਰੀਜ਼ ਤਬਲੀਗ਼ੀ ਜਮਾਤੀ ਸੂਚੀ ਵਿਚ ਸ਼ਾਮਲ ਹੈ। ਉਕਤ ਮਰੀਜ਼ ਵਿਚ ਕੋਰੋਨਾ ਵਾਇਰਸ ਪਾਏ ਜਾਣ ਸਬੰਧੀ ਸਿਵਲ ਸਰਜਨ ਡਾ ਰਾਜੇਸ਼ ਬੱਗਾ ਵੱਲੋਂ ਪੁਸ਼ਟੀ ਕੀਤੀ ਗਈ ਹੈ।ਇਸ ਤਰ੍ਹਾਂ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤਾਂ ਦੀ ਗਿਣਤੀ ਦਾ ਅੰਕੜਾ 6 ਹੋ ਗਿਆ ਹੈ। ਪੀੜਤ ਮਰੀਜ਼ਾਂ ਵਿਚੋਂ ਦੋ ਦੀ ਮੌਤ ਹੋ ਚੁੱਕੀ ਹੈ। ਪੀੜਤਾਂ ਵਿਚ ਜਲੰਧਰ ਨਾਲ ਸਬੰਧਿਤ ਇਕ ਔਰਤ ਵੀ ਸ਼ਾਮਲ ਹੈ ਜੋ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਹੈ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Ajitjalandhar
Top