ਅਜੀਤ

ਸੰਗਰੂਰ ਪੁਲਿਸ ਨੇ ਸਿੱਖ ਫ਼ਾਰ ਜਸਟਿਸ ਦੇ 3 ਸਰਗਰਮ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

ਸੰਗਰੂਰ ਪੁਲਿਸ ਨੇ ਸਿੱਖ ਫ਼ਾਰ ਜਸਟਿਸ ਦੇ 3 ਸਰਗਰਮ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ
  • 91d
  • 3 shares

ਸੰਗਰੂਰ, 1 ਜੁਲਾਈ (ਦਮਨਜੀਤ ਸਿੰਘ )- ਸੰਗਰੂਰ ਪੁਲਿਸ ਵਲੋਂ ਪੰਜਾਬ ਅਤੇ ਹਰਿਆਣਾ 'ਚ ਸਰਗਰਮ ਸਿੱਖ ਫ਼ਾਰ ਜਸਟਿਸ ਦੇ 3 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਐੱਸ.ਐੱਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 19 ਜੂਨ ਅਤੇ 26 ਜੂਨ ਨੂੰ ਸੰਗਰੂਰ 'ਚ ਧਾਰਮਿਕ ਅਤੇ ਸਮਾਜਿਕ ਥਾਵਾਂ ਤੋਂ ਇਲਾਵਾ ਹਰਿਆਣਾ 'ਚ ਵੀ ਵੱਖ-ਵੱਖ ਥਾਵਾਂ 'ਤੇ ਖ਼ਾਲਿਸਤਾਨ ਅਤੇ ਸਿੱਖ ਫ਼ਾਰ ਜਸਟਿਸ ਦੇ ਨਾਅਰੇ ਲਿਖ ਕੇ ਵੱਖ-ਵੱਖ ਫਿਰਕਿਆਂ 'ਚ ਪਾੜਾ ਪਾਉਣ ਦੀ ਕੋਸ਼ਿਸ਼ ਕਰਨ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

No Internet connection

Link Copied