Dailyhunt Logo
  • Light mode
    Follow system
    Dark mode
    • Play Story
    • App Story
ਅਧਿਆਪਕਾਂ ਦੇ ਭਖਦੇ ਮੁੱਦਿਆਂ ਸਬੰਧੀ ਮਾਸਟਰ ਕੇਡਰ ਯੂਨੀਅਨ ਦੇ ਵਫ਼ਦ ਵੱਲੋਂ ਡਾਇਰੈਕਟਰ ਨਾਲ ਮੁਲਾਕਾਤ

ਅਧਿਆਪਕਾਂ ਦੇ ਭਖਦੇ ਮੁੱਦਿਆਂ ਸਬੰਧੀ ਮਾਸਟਰ ਕੇਡਰ ਯੂਨੀਅਨ ਦੇ ਵਫ਼ਦ ਵੱਲੋਂ ਡਾਇਰੈਕਟਰ ਨਾਲ ਮੁਲਾਕਾਤ

Babushahi 5 days ago
  • ਅਸ਼ੋਕ ਵਰਮਾ

    ਬਠਿੰਡਾ, 8 ਜੁਲਾਈ 2026 :ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ,ਜਨਰਲ ਸਕੱਤਰ ਗੁਰਸੇਵਕ ਸਿੰਘ ਬਰਾੜ ਅਤੇ ਸਟੇਟ ਕਮੇਟੀ ਮੈਂਬਰ ਗੁਰਮੀਤ ਸਿੰਘ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਡਾਇਰੈਕਟਰ ਸਕੂਲ ਸਿੱਖਿਆ ਸੈਕਡਰੀ ਸ੍ਰੀ ਸਕੱਤਰ ਸਿੰਘ ਬੱਲ ਅਤੇ ਬਦਲੀਆਂ ਅਤੇ ਪ੍ਰਮੋਸ਼ਨ ਸੈੱਲ ਦੇ ਸਹਾਇਕ ਡਾਇਰੈਕਟਰ ਮਹੇਸ਼ ਕੁਮਾਰ ਦੇ ਨਾਲ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਭੁੱਲਰ ਸੂਬਾ ਜਨਰਲ ਸਕੱਤਰ ਦੀ ਅਗਵਾਈ ਵਿਚ ਹੋਈ।

  • ਜਥੇਬੰਦੀ ਦੇ ਆਗੂਆਂ ਵੱਲੋਂ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸ਼੍ਰੀ ਸਕੱਤਰ ਸਿੰਘ ਬੱਲ ਨੂੰ ਅਧਿਆਪਕਾਂ ਦੀ ਹੋਈਆਂ ਬਦਲੀਆਂ ਅਤੇ ਰਿਲੇਵਿੰਗ ਨੂੰ ਲੈ ਕੇ ਆ ਰਹੀਆਂ ਪਰੇਸ਼ਾਨੀਆਂ ਸੰਬੰਧੀ ਗੱਲਬਾਤ ਕੀਤੀ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਦੂਜੇ ਰਾਊਂਡ ਦੀਆਂ ਬਦਲੀਆਂ ਵਿੱਚ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ।

    ਬੋਰਡ ਦੀਆਂ ਜਮਾਤਾਂ ਲਈ ਜਨਮ ਸਰਟੀਫਿਕੇਟ ਡਿਜੀਟਲ ਅਪਲੋਡ ਕਰਨ ਲਈ ਸਮਾਂ ਵਧਾਉਣ ਸਬੰਧੀ ਵੀ ਗੱਲਬਾਤ ਹੋਈ ਅਤੇ ਉਹਨਾਂ ਵੱਲੋਂ 31 ਅਕਤੂਬਰ ਤੱਕ ਦਾ ਸਮਾਂ ਵਧਾਉਣ ਦਾ ਭਰੋਸਾ ਦਿੱਤਾ ਅਤੇ ਇਸ ਸਬੰਧੀ ਜਲਦੀ ਹੀ ਇੱਕ ਪੱਤਰ ਵਿਭਾਗ ਵੱਲੋਂ ਕੱਢਿਆ ਜਾਵੇਗਾ।* l
    ਮਿਡਲ ਸਕੂਲਾਂ ਵਿੱਚ ਕੰਪਿਊਟਰ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਜਾਣ ਦਾ ਵੀ ਉਨਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ। ਈ.ਟੀ. ਟੀ. ਤੋਂ ਮਾਸਟਰ ਕੈਡਰ ਮਾਸਟਰ ਤੋ ਲੈਕਚਰਾਰ/ਹੈਡਮਾਸਟਰ ਅਤੇ ਲੈਕਚਰਾਰ ਤੋਂ ਪ੍ਰਿੰਸੀਪਲ ਦੀਆ ਪ੍ਰਮੋਸ਼ਨ ਲਈ ਪੁੱਛੇ ਜਾਣ ਤੇ ਜਥੇਬੰਦੀ ਵੱਲੋਂ ਉਹਨਾਂ ਨੂੰ ਕਿਹਾ ਗਿਆ ਕਿ ਲੈਕਚਰਰ ਤੋਂ ਪ੍ਰਿੰਸੀਪਲ ਦੀਆਂ ਪ੍ਰਮੋਸ਼ਨਾਂ ਜਲਦੀ ਤੋਂ ਜਲਦੀ ਕੀਤੀਆਂ ਜਾਣਗੀਆਂ ਅਤੇ ਹਰ ਕੇਡਰ ਦੀ ਪ੍ਰਮੋਸ਼ਨਾਂ ਵੀ ਕਾਨੂੰਨੀ ਸਲਾਹ ਲੈਣ ਉਪਰੰਤ ਕੀਤੀਆਂ ਜਾਣਗੀ।

    ਪੈਂਡਿੰਗ ਮੈਡੀਕਲ ਬਿੱਲਾਂ ਬਾਰੇ ਵੀ ਡਾਇਰੈਕਟਰ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ ਅਤੇ ਕਿਸੇ ਤਰ੍ਹਾਂ ਦੀ ਪੈਂਡੈਂਸੀ ਨਹੀਂ ਰਹਿਣ ਦੇਣ ਬਾਰੇ ਵੀ ਉਨਾਂ ਵੱਲੋਂ ਜਥੇਬੰਦ ਨੂੰ ਵਿਸ਼ਵਾਸ ਦਵਾਇਆ ਗਿਆ। ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਡਾਇਰੈਕਟਰ ਸਕੂਲ ਸਿੱਖਿਆ ਸਕੰਡਰੀ ਸ੍ਰੀ ਸਕੱਤਰ ਸਿੰਘ ਬੱਲ ਜੀ ਨਾਲ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ । ਇਸ ਸਮੇਂ ਹੁਰਾਨਾ ਤੋਂ ਇਲਾਵਾ ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ ਗਗਨਦੀਪ ਸਿੰਘ ਸਟੇਟ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਜ਼ਿਲ੍ਹਾ ਵਿੱਤ ਸਕੱਤਰ ਦਿਲਰਾਜ ਸਿੰਘ ਜੌਹਲ ਜ਼ਿਲਾ ਪ੍ਰਧਾਨ ਕਪੂਰਥਲਾ ਹਰਪ੍ਰੀਤ ਸਿੰਘ ਮੋਗਾ ਗੁਰਲਾਲ ਸਿੰਘ , ਪਲਵਿੰਦਰ ਸਿੰਘ ਅਤੇ ਸਰਪ੍ਰਸਤ ਕੁਲਜੀਤ ਸਿੰਘ ਮਾਨ ਆਦਿ ਹਾਜ਼ਰ ਸਨ।

    • Download Babushahi App

  • ਅਸ਼ੋਕ ਵਰਮਾ

    ਬਠਿੰਡਾ, 8 ਜੁਲਾਈ 2026 :ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ,ਜਨਰਲ ਸਕੱਤਰ ਗੁਰਸੇਵਕ ਸਿੰਘ ਬਰਾੜ ਅਤੇ ਸਟੇਟ ਕਮੇਟੀ ਮੈਂਬਰ ਗੁਰਮੀਤ ਸਿੰਘ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਡਾਇਰੈਕਟਰ ਸਕੂਲ ਸਿੱਖਿਆ ਸੈਕਡਰੀ ਸ੍ਰੀ ਸਕੱਤਰ ਸਿੰਘ ਬੱਲ ਅਤੇ ਬਦਲੀਆਂ ਅਤੇ ਪ੍ਰਮੋਸ਼ਨ ਸੈੱਲ ਦੇ ਸਹਾਇਕ ਡਾਇਰੈਕਟਰ ਮਹੇਸ਼ ਕੁਮਾਰ ਦੇ ਨਾਲ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਭੁੱਲਰ ਸੂਬਾ ਜਨਰਲ ਸਕੱਤਰ ਦੀ ਅਗਵਾਈ ਵਿਚ ਹੋਈ। ਜਥੇਬੰਦੀ ਦੇ ਆਗੂਆਂ ਵੱਲੋਂ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸ਼੍ਰੀ ਸਕੱਤਰ ਸਿੰਘ ਬੱਲ ਨੂੰ ਅਧਿਆਪਕਾਂ ਦੀ ਹੋਈਆਂ ਬਦਲੀਆਂ ਅਤੇ ਰਿਲੇਵਿੰਗ ਨੂੰ ਲੈ ਕੇ ਆ ਰਹੀਆਂ ਪਰੇਸ਼ਾਨੀਆਂ ਸੰਬੰਧੀ ਗੱਲਬਾਤ ਕੀਤੀ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਦੂਜੇ ਰਾਊਂਡ ਦੀਆਂ ਬਦਲੀਆਂ ਵਿੱਚ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi