Dailyhunt
ਬਠਿੰਡਾ ਸ਼ਹਿਰੀ ਕਾਂਗਰਸ ਵੱਲੋਂ ਰਾਜਪਾਲ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਠਿੰਡਾ ਸ਼ਹਿਰੀ ਕਾਂਗਰਸ ਵੱਲੋਂ ਰਾਜਪਾਲ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Babushahi 1 week ago
  • ਬਠਿੰਡਾ ਸ਼ਹਿਰੀ ਕਾਂਗਰਸ ਵੱਲੋਂ ਰਾਜਪਾਲ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

    ਅਸ਼ੋਕ ਵਰਮਾ

    ਬਠਿੰਡਾ, 4 ਮਈ 2026 : ਮਜ਼ਦੂਰ ਦਿਹਾੜੇ ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ 'ਤੇ ਕਥਿਤ ਤੌਰ 'ਤੇ ਨਸ਼ਾ ਕਰਕੇ ਆਉਣ ਦੇ ਦੋਸ਼ਾਂ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਜਿਲਾ ਪ੍ਰਧਾਨ ਦਿਹਾਤੀ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਰਾਜਪਾਲ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਅਤੇ ਸਦਨ ਦੀ ਮਰਿਆਦਾ ਭੰਗ ਹੋਣ ਸਬੰਧੀ ਕਾਰਵਾਈ ਦੀ ਮੰਗ ਕੀਤੀ ਗਈ।

  • ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਦੀ ਲੀਡਰਸ਼ਿਪ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਵਿਧਾਨ ਸਭਾ ਸਭ ਤੋਂ ਪਵਿੱਤਰ ਸਥਾਨ ਮੰਨਿਆ ਜਾਂਦਾ ਹੈ ਪਰ ਹੈਰਾਨਗੀ ਦੀ ਗੱਲ ਹੈ ਕਿ ਪੰਜਾਬ ਦਾ ਮੁਖੀ ਖੁਦ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ ਵਿੱਚ ਟੁਨ ਹੋਕੇ ਵਿਧਾਨ ਸਭਾ ਪਹੁੰਚਿਆ ਸੀ। ਉਹਨਾਂ ਕਿਹਾ ਕਿ ਜੋ ਮੁੱਖ ਮੰਤਰੀ ਆਪਣੇ ਆਪ ਨੂੰ ਨਹੀਂ ਸੰਭਾਲ ਸਕਦਾ ਉਹ ਸੂਬਾ ਕੀ ਸੰਭਾਲੇਗਾ ਜਿਸ ਕਰਕੇ ਇਸ ਇਨਸਾਨ ਨੂੰ ਅਹਦੇ ਤੋਂ ਪਾਸੇ ਕੀਤਾ ਜਾਵੇ।

    ਉਹਨਾਂ ਮੰਗ ਕੀਤੀ ਕਿ ਵਿਧਾਨ ਸਭਾ ਦੀ ਮਰਿਆਦਾ ਨੂੰ ਭੰਗ ਕਰਨ ਤੇ ਕਾਰਵਾਈ ਕੀਤੀ ਜਾਵੇ, ਤਾਂ ਜੋ ਪਵਿੱਤਰ ਸਥਾਨ ਦੀ ਪਵਿੱਤਰਤਾ ਬਹਾਲ ਹੋ ਸਕੇ ।ਉਹਨਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਿਰੋਧੀ ਧਿਰ ਆਗੂ ਵੱਲੋਂ ਤੁਰੰਤ ਅਲਕੋਹਲ ਟੈਸਟ ਕਰਵਾਉਣ ਦੀ ਮੰਗ ਕੀਤੀ ਗਈ ਤਾਂ ਫਿਰ ਮੁੱਖ ਮੰਤਰੀ ਦਾ ਵਿਧਾਨ ਸਭਾ ਵਿੱਚੋਂ ਚਲੇ ਜਾਣਾ ਅਤੇ ਜਵਾਬ ਨਾ ਦੇਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਮੁੱਖ ਮੰਤਰੀ ਖੁਦ ਨਸ਼ੇ ਵਿੱਚ ਸਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਇਹ ਇਲਜ਼ਾਮ ਹੁਣ ਨਹੀਂ ਕਈ ਵਾਰ ਲੱਗ ਚੁੱਕੇ ਹਨ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਮੰਗ ਕਰਦੀ ਹੈ ਕਿ ਇਸ ਤਰਹਾਂ ਦੇ ਮੁੱਖ ਮੰਤਰੀ ਨੂੰ ਕੁਰਸੀ ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਇਸਨੂੰ ਪਾਸੇ ਕੀਤਾ ਜਾਣਾ ਚਾਹੀਦਾ ਹੈ।

    ਉਹਨਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਦੇ ਦਿੱਤੇ ਚੇਤਾਵਨੀ ਮੰਗ ਪੱਤਰਾਂ ਤੇ ਗਵਰਨਰ ਵੱਲੋਂ ਕੋਈ ਸਖਤ ਫੈਸਲਾ ਨਾ ਲਿਆ ਗਿਆ ਤਾਂ ਫਿਰ ਉਹ ਆਉਂਦੇ ਸਮੇਂ ਵਿੱਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਇਸ ਮੌਕੇ ਸਾਬਕਾ ਮੇਅਰ ਅਸ਼ੋਕ ਕੁਮਾਰ, ਸਾਬਕਾ ਚੇਅਰਮੈਨ ਕੇਕੇ ਅਗਰਵਾਲ , ਟਹਿਲ ਸਿੰਘ ਸੰਧੂ ਸੀਨੀਅਰ ਕਾਂਗਰਸੀ ਆਗੂ ਅਨਿਲ ਭੋਲਾ, ਹਰਮਨ ਸਿੰਘ ਕੋਟ ਫੱਤਾ ਰੂਪ ਸਿੰਘ ਜਗਰਾਜ ਸਿੰਘ ਨਰੇਸ਼ ਗਰਗ ਰੁਪਿੰਦਰ ਬਿੰਦਰਾ ਜ਼ਿਲ੍ਹਾ ਮੀਤ ਪ੍ਰਧਾਨ ਇੰਚਾਰਜ ਪ੍ਰੈੱਸ ਮੀਡੀਆ, ਜਗਰਾਜ ਸਿੰਘ ਸਾਬਕਾ ਮੇਅਰ ਬਲਵੰਤ ਰਾਏ ਨਾਥ ਸੰਜੀਵ ਜੈਨ ਅਤੇ ਸੰਜੀਵ ਬੋਬੀ ਸਮੇਤ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

  • ਅਸ਼ੋਕ ਵਰਮਾ

    ਬਠਿੰਡਾ, 4 ਮਈ 2026 : ਮਜ਼ਦੂਰ ਦਿਹਾੜੇ ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ 'ਤੇ ਕਥਿਤ ਤੌਰ 'ਤੇ ਨਸ਼ਾ ਕਰਕੇ ਆਉਣ ਦੇ ਦੋਸ਼ਾਂ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਜਿਲਾ ਪ੍ਰਧਾਨ ਦਿਹਾਤੀ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਰਾਜਪਾਲ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਅਤੇ ਸਦਨ ਦੀ ਮਰਿਆਦਾ ਭੰਗ ਹੋਣ ਸਬੰਧੀ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਦੀ ਲੀਡਰਸ਼ਿਪ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਵਿਧਾਨ ਸਭਾ ਸਭ ਤੋਂ ਪਵਿੱਤਰ ਸਥਾਨ ਮੰਨਿਆ ਜਾਂਦਾ ਹੈ ਪਰ ਹੈਰਾਨਗੀ ਦੀ ਗੱਲ ਹੈ ਕਿ ਪੰਜਾਬ ਦਾ ਮੁਖੀ ਖੁਦ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ ਵਿੱਚ ਟੁਨ ਹੋਕੇ ਵਿਧਾਨ ਸਭਾ ਪਹੁੰਚਿਆ ਸੀ। ਉਹਨਾਂ ਕਿਹਾ ਕਿ ਜੋ ਮੁੱਖ ਮੰਤਰੀ ਆਪਣੇ ਆਪ ਨੂੰ ਨਹੀਂ ਸੰਭਾਲ ਸਕਦਾ ਉਹ ਸੂਬਾ ਕੀ ਸੰਭਾਲੇਗਾ ਜਿਸ ਕਰਕੇ ਇਸ ਇਨਸਾਨ ਨੂੰ ਅਹਦੇ ਤੋਂ ਪਾਸੇ ਕੀਤਾ ਜਾਵੇ।

  • Dailyhunt
    Disclaimer: This content has not been generated, created or edited by Dailyhunt. Publisher: Babushahi