Dailyhunt Logo
  • Light mode
    Follow system
    Dark mode
    • Play Story
    • App Story
ਭਾਜਪਾ ਕਿਸਾਨ ਮੋਰਚਾ ਦੀ ਵਿਸ਼ੇਸ਼ ਮੀਟਿੰਗ ਦੌਰਾਨ ਅਜੈਬ ਸਿੰਘ ਜਖਵਾਲੀ ਮੁੜ ਬਣੇ ਜ਼ਿਲ੍ਹਾ ਪ੍ਰਧਾਨ

Babushahi 5 days ago
  • ਭਾਜਪਾ ਕਿਸਾਨ ਮੋਰਚਾ ਦੀ ਵਿਸ਼ੇਸ਼ ਮੀਟਿੰਗ ਦੌਰਾਨ ਅਜੈਬ ਸਿੰਘ ਜਖਵਾਲੀ ਮੁੜ ਬਣੇ ਜ਼ਿਲ੍ਹਾ ਪ੍ਰਧਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਕਿਸਾਨ ਮੋਰਚਾ ਨੇ ਵਿੱਢੀਆਂ ਤਿਆਰੀਆਂ-ਆਗੂ

    ਫਤਿਹਗੜ੍ਹ ਸਾਹਿਬ 30 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪੱਟੀ ਫਾਰਮ, ਸਰਹੰਦ ਵਿਖੇ ਹੋਈ।

  • ਇਸ ਮੀਟਿੰਗ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਅਤੇ ਸੂਬਾ ਉਪ ਪ੍ਰਧਾਨ ਮੇਜਰ ਸਿੰਘ ਟਿੱਬੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਕਿਸਾਨਾਂ ਨਾਲ ਸਬੰਧਤ ਮੁੱਦਿਆਂ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
    ਇਸ ਮੌਕੇ ਭਾਜਪਾ ਕਿਸਾਨ ਮੋਰਚਾ ਵੱਲੋਂ ਅਜੈਬ ਸਿੰਘ ਜਖਵਾਲੀ ਨੂੰ ਮੁੜ ਤੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਮੁੜ ਨਿਯੁਕਤੀ 'ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
    ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਮਿਹਨਤੀ, ਇਮਾਨਦਾਰ ਅਤੇ ਜੁਝਾਰੂ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਆਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰ ਹੀ ਪਾਰਟੀ ਦੀ ਮਜ਼ਬੂਤੀ ਦਾ ਮੁੱਖ ਆਧਾਰ ਹਨ ਅਤੇ ਕਿਸਾਨ ਮੋਰਚਾ ਵੱਲੋਂ ਵੀ ਪਿੰਡ ਪੱਧਰ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
    ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਹੁਣ ਤੋਂ ਹੀ ਜਥੇਬੰਦਕ ਤੌਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਭਾਜਪਾ ਦੇ ਆਗੂ ਅਤੇ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਭਾਜਪਾ ਪ੍ਰਤੀ ਰੁਝਾਨ ਵਧ ਰਿਹਾ ਹੈ ਅਤੇ 2027 ਵਿੱਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ।
    ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਜਖਵਾਲੀ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੜ ਜ਼ਿੰਮੇਵਾਰੀ ਸੌਂਪ ਕੇ ਜੋ ਮਾਣ-ਸਤਿਕਾਰ ਦਿੱਤਾ ਗਿਆ ਹੈ, ਉਹ ਉਸ ਲਈ ਪਾਰਟੀ ਦੇ ਧੰਨਵਾਦੀ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਪਹਿਲਾਂ ਦੀ ਤਰ੍ਹਾਂ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।
    ਅਜੈਬ ਸਿੰਘ ਜਖਵਾਲੀ ਨੇ ਕਿਹਾ ਕਿ ਕਿਸਾਨ ਮੋਰਚਾ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸਾਨ ਮੋਰਚਾ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਏਗਾ।
    ਮੀਟਿੰਗ ਦੌਰਾਨ ਆਗੂਆਂ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਅਤੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਿਆਲ ਸਿੰਘ ਬੂਚੜੇ, ਗੁਰਦੇਵ ਸਿੰਘ ਬੇਦੋਸ਼ੀ, ਨਿਰਾਤਾ ਸਿੰਘ ਖਰੋੜੀ, ਸਰਬਜੀਤ ਸਿੰਘ ਸੁਹਾਵੀ, ਚੌਧਰੀ ਮਦਨ ਲਾਲ ਨੰਗਲਾਂ, ਕੁਲਦੀਪ ਸਿੰਘ ਸਹੋਤਾ, ਕਮਲਜੀਤ ਸਿੰਘ ਸਾਨੀਪੁਰ, ਸੋਨੀਆ ਵਰਮਾ, ਵਰਿੰਦਰ ਸਿੰਘ ਢਧੋਂਦਾ, ਜਸਪਾਲ ਸਿੰਘ, ਅਮਰੀਕ ਸਿੰਘ ਰੰਧਾਵਾ, ਪਰਮਿੰਦਰ ਸਿੰਘ ਦਿਓਲ, ਤਰਲੋਚਨ ਸਿੰਘ ਲਾਲੀ, ਜੋਗਾ ਸਿੰਘ ਮੜੋਫਲ, ਹਰਚਰਨ ਸਿੰਘ ਬਧੋਸ਼ੀ ਸਮੇਤ ਭਾਜਪਾ ਕਿਸਾਨ ਮੋਰਚਾ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

  • ਭਾਜਪਾ ਕਿਸਾਨ ਮੋਰਚਾ ਦੀ ਵਿਸ਼ੇਸ਼ ਮੀਟਿੰਗ ਦੌਰਾਨ ਅਜੈਬ ਸਿੰਘ ਜਖਵਾਲੀ ਮੁੜ ਬਣੇ ਜ਼ਿਲ੍ਹਾ ਪ੍ਰਧਾਨ

    2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਕਿਸਾਨ ਮੋਰਚਾ ਨੇ ਵਿੱਢੀਆਂ ਤਿਆਰੀਆਂ-ਆਗੂ

    ਫਤਿਹਗੜ੍ਹ ਸਾਹਿਬ 30 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪੱਟੀ ਫਾਰਮ, ਸਰਹੰਦ ਵਿਖੇ ਹੋਈ। ਇਸ ਮੀਟਿੰਗ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਅਤੇ ਸੂਬਾ ਉਪ ਪ੍ਰਧਾਨ ਮੇਜਰ ਸਿੰਘ ਟਿੱਬੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਕਿਸਾਨਾਂ ਨਾਲ ਸਬੰਧਤ ਮੁੱਦਿਆਂ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
    ਇਸ ਮੌਕੇ ਭਾਜਪਾ ਕਿਸਾਨ ਮੋਰਚਾ ਵੱਲੋਂ ਅਜੈਬ ਸਿੰਘ ਜਖਵਾਲੀ ਨੂੰ ਮੁੜ ਤੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਮੁੜ ਨਿਯੁਕਤੀ 'ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
    ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਮਿਹਨਤੀ, ਇਮਾਨਦਾਰ ਅਤੇ ਜੁਝਾਰੂ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਆਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰ ਹੀ ਪਾਰਟੀ ਦੀ ਮਜ਼ਬੂਤੀ ਦਾ ਮੁੱਖ ਆਧਾਰ ਹਨ ਅਤੇ ਕਿਸਾਨ ਮੋਰਚਾ ਵੱਲੋਂ ਵੀ ਪਿੰਡ ਪੱਧਰ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
    ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਹੁਣ ਤੋਂ ਹੀ ਜਥੇਬੰਦਕ ਤੌਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਭਾਜਪਾ ਦੇ ਆਗੂ ਅਤੇ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਭਾਜਪਾ ਪ੍ਰਤੀ ਰੁਝਾਨ ਵਧ ਰਿਹਾ ਹੈ ਅਤੇ 2027 ਵਿੱਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ।
    ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਜਖਵਾਲੀ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੜ ਜ਼ਿੰਮੇਵਾਰੀ ਸੌਂਪ ਕੇ ਜੋ ਮਾਣ-ਸਤਿਕਾਰ ਦਿੱਤਾ ਗਿਆ ਹੈ, ਉਹ ਉਸ ਲਈ ਪਾਰਟੀ ਦੇ ਧੰਨਵਾਦੀ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਪਹਿਲਾਂ ਦੀ ਤਰ੍ਹਾਂ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।
    ਅਜੈਬ ਸਿੰਘ ਜਖਵਾਲੀ ਨੇ ਕਿਹਾ ਕਿ ਕਿਸਾਨ ਮੋਰਚਾ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸਾਨ ਮੋਰਚਾ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਏਗਾ।
    ਮੀਟਿੰਗ ਦੌਰਾਨ ਆਗੂਆਂ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਅਤੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਿਆਲ ਸਿੰਘ ਬੂਚੜੇ, ਗੁਰਦੇਵ ਸਿੰਘ ਬੇਦੋਸ਼ੀ, ਨਿਰਾਤਾ ਸਿੰਘ ਖਰੋੜੀ, ਸਰਬਜੀਤ ਸਿੰਘ ਸੁਹਾਵੀ, ਚੌਧਰੀ ਮਦਨ ਲਾਲ ਨੰਗਲਾਂ, ਕੁਲਦੀਪ ਸਿੰਘ ਸਹੋਤਾ, ਕਮਲਜੀਤ ਸਿੰਘ ਸਾਨੀਪੁਰ, ਸੋਨੀਆ ਵਰਮਾ, ਵਰਿੰਦਰ ਸਿੰਘ ਢਧੋਂਦਾ, ਜਸਪਾਲ ਸਿੰਘ, ਅਮਰੀਕ ਸਿੰਘ ਰੰਧਾਵਾ, ਪਰਮਿੰਦਰ ਸਿੰਘ ਦਿਓਲ, ਤਰਲੋਚਨ ਸਿੰਘ ਲਾਲੀ, ਜੋਗਾ ਸਿੰਘ ਮੜੋਫਲ, ਹਰਚਰਨ ਸਿੰਘ ਬਧੋਸ਼ੀ ਸਮੇਤ ਭਾਜਪਾ ਕਿਸਾਨ ਮੋਰਚਾ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

  • Dailyhunt
    Disclaimer: This content has not been generated, created or edited by Dailyhunt. Publisher: Babushahi