ਲੁਧਿਆਣਾ, 1 ਮਈ 2026: ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ), ਭਾਜਪਾ ਪੰਜਾਬ ਤੋਂ ਜ਼ਿਲ੍ਹਾ ਮਲੇਰਕੋਟਲਾ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਸਾਬਕਾ ਸੂਬਾ ਚੇਅਰਪਰਸਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।
ਇਸ ਸੰਬੰਧੀ ਸੁਖਵਿੰਦਰ ਬਿੰਦਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇੱਕ ਧਮਕੀ ਭਰਿਆ ਪੱਤਰ ਮਿਲਿਆ, ਜਿਸ ਵਿੱਚ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਰਕਮ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੱਕ ਛੋਟੀ ਪਲਾਸਟਿਕ ਦੀ ਬੋਤਲ ਵਿੱਚ ਇੱਕ ਸ਼ੱਕੀ ਤਰਲ ਪਦਾਰਥ, ਜਿਸ ਨੂੰ ਨੁਕਸਾਨਦੇਹ ਸਮੱਗਰੀ ਹੋਣ ਦਾ ਸ਼ੱਕ ਹੈ, ਮਿਲਿਆ ਹੈ।
ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਸੁਖਵਿੰਦਰ ਬਿੰਦਰਾ ਵੱਲੋਂ ਪੁਲਿਸ ਸਟੇਸ਼ਨ ਦੁੱਗਰੀ, ਲੁਧਿਆਣਾ ਵਿਖੇ ਦਰਜ ਕਰਵਾਈ ਗਈ ਹੈ, ਅਤੇ ਪੁਲਿਸ ਨੂੰ ਧਮਕੀ ਭਰੇ ਪੱਤਰ ਅਤੇ ਸ਼ੱਕੀ ਬੋਤਲ ਦੇ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਪਿਛਲੇ 4-5 ਸਾਲਾਂ ਵਿੱਚ, ਸੁਖਵਿੰਦਰ ਸਿੰਘ ਬਿੰਦਰਾ ਨੂੰ ਕਈ ਧਮਕੀ ਭਰੇ ਕਾਲਾਂ ਅਤੇ ਫਿਰੌਤੀ ਪੱਤਰ ਵੀ ਮਿਲੇ ਹਨ ਜਿਸ ਵਿੱਚ ਪੈਸੇ ਦੀ ਮੰਗ ਕੀਤੀ ਜਾ ਚੁੱਕੀ ਹੈ।Click to Follow Babushahi Facebook page →
ਲੁਧਿਆਣਾ, 1 ਮਈ 2026: ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ), ਭਾਜਪਾ ਪੰਜਾਬ ਤੋਂ ਜ਼ਿਲ੍ਹਾ ਮਲੇਰਕੋਟਲਾ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਸਾਬਕਾ ਸੂਬਾ ਚੇਅਰਪਰਸਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।
ਇਸ ਸੰਬੰਧੀ ਸੁਖਵਿੰਦਰ ਬਿੰਦਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇੱਕ ਧਮਕੀ ਭਰਿਆ ਪੱਤਰ ਮਿਲਿਆ, ਜਿਸ ਵਿੱਚ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਰਕਮ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੱਕ ਛੋਟੀ ਪਲਾਸਟਿਕ ਦੀ ਬੋਤਲ ਵਿੱਚ ਇੱਕ ਸ਼ੱਕੀ ਤਰਲ ਪਦਾਰਥ, ਜਿਸ ਨੂੰ ਨੁਕਸਾਨਦੇਹ ਸਮੱਗਰੀ ਹੋਣ ਦਾ ਸ਼ੱਕ ਹੈ, ਮਿਲਿਆ ਹੈ।
ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਸੁਖਵਿੰਦਰ ਬਿੰਦਰਾ ਵੱਲੋਂ ਪੁਲਿਸ ਸਟੇਸ਼ਨ ਦੁੱਗਰੀ, ਲੁਧਿਆਣਾ ਵਿਖੇ ਦਰਜ ਕਰਵਾਈ ਗਈ ਹੈ, ਅਤੇ ਪੁਲਿਸ ਨੂੰ ਧਮਕੀ ਭਰੇ ਪੱਤਰ ਅਤੇ ਸ਼ੱਕੀ ਬੋਤਲ ਦੇ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਪਿਛਲੇ 4-5 ਸਾਲਾਂ ਵਿੱਚ, ਸੁਖਵਿੰਦਰ ਸਿੰਘ ਬਿੰਦਰਾ ਨੂੰ ਕਈ ਧਮਕੀ ਭਰੇ ਕਾਲਾਂ ਅਤੇ ਫਿਰੌਤੀ ਪੱਤਰ ਵੀ ਮਿਲੇ ਹਨ ਜਿਸ ਵਿੱਚ ਪੈਸੇ ਦੀ ਮੰਗ ਕੀਤੀ ਜਾ ਚੁੱਕੀ ਹੈ।
Click to Follow Babushahi Facebook page →