Dailyhunt Logo
  • Light mode
    Follow system
    Dark mode
    • Play Story
    • App Story
BREAKING - ਚੰਨੀ ਲਗਾਤਾਰ ਤੀਜੀ ਵਾਰ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ

BREAKING - ਚੰਨੀ ਲਗਾਤਾਰ ਤੀਜੀ ਵਾਰ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ

Babushahi 6 hrs ago
  • Ravi Jakhu

    New Delhi, 4 ਅਕਤੂਬਰ 2026: ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਸਾਬਕਾ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਸੰਸਦੀ ਸਥਾਈ ਕਮੇਟੀ ਦੀ ਚੇਅਰਮੈਨਸ਼ਿਪ ਲਗਾਤਾਰ ਤੀਜੀ ਵਾਰ ਮਿਲੀ ਹੈ। ਨਵੀਂ ਕਮੇਟੀ ਦੇ ਗਠਨ ਤੋਂ ਬਾਅਦ ਚੰਨੀ ਨੇ ਇਸ ਜ਼ਿੰਮੇਵਾਰੀ ਲਈ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ।

  • ਸੰਸਦੀ ਕਮੇਟੀ ਦੀ ਅਧਿਕਾਰਤ ਜਾਣਕਾਰੀ ਅਤੇ 2026 ਦੀਆਂ ਕਮੇਟੀ ਰਿਪੋਰਟਾਂ ਵਿੱਚ ਵੀ ਚੰਨੀ ਨੂੰ ਇਸ ਕਮੇਟੀ ਦੇ ਚੇਅਰਮੈਨ ਵਜੋਂ ਦਰਸਾਇਆ ਗਿਆ ਹੈ।

    ਚੰਨੀ ਨੇ ਕਿਹਾ ਕਿ ਉਹਨਾਂ ਨੂੰ ਲਗਾਤਾਰ ਤੀਜੀ ਵਾਰ ਇਹ ਜ਼ਿੰਮੇਵਾਰੀ ਸੌਂਪਣ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਮੁੱਦਿਆਂ ਨੂੰ ਸੰਸਦ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਕੰਮ ਕਰਨਗੇ। ਇਹ ਕਮੇਟੀ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਨਾਲ ਜੁੜੀਆਂ ਨੀਤੀਆਂ ਅਤੇ ਸਰਕਾਰੀ ਕਾਰਜਾਂ ਦੀ ਸੰਸਦੀ ਸਮੀਖਿਆ ਕਰਦੀ ਹੈ।

    • Download Babushahi App

  • Ravi Jakhu

    New Delhi, 4 ਅਕਤੂਬਰ 2026: ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਸਾਬਕਾ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਸੰਸਦੀ ਸਥਾਈ ਕਮੇਟੀ ਦੀ ਚੇਅਰਮੈਨਸ਼ਿਪ ਲਗਾਤਾਰ ਤੀਜੀ ਵਾਰ ਮਿਲੀ ਹੈ। ਨਵੀਂ ਕਮੇਟੀ ਦੇ ਗਠਨ ਤੋਂ ਬਾਅਦ ਚੰਨੀ ਨੇ ਇਸ ਜ਼ਿੰਮੇਵਾਰੀ ਲਈ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ। ਸੰਸਦੀ ਕਮੇਟੀ ਦੀ ਅਧਿਕਾਰਤ ਜਾਣਕਾਰੀ ਅਤੇ 2026 ਦੀਆਂ ਕਮੇਟੀ ਰਿਪੋਰਟਾਂ ਵਿੱਚ ਵੀ ਚੰਨੀ ਨੂੰ ਇਸ ਕਮੇਟੀ ਦੇ ਚੇਅਰਮੈਨ ਵਜੋਂ ਦਰਸਾਇਆ ਗਿਆ ਹੈ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi