Dailyhunt
ਬੁੱਤ ਤੋੜਨ ਨਾਲ ਡਾਕਟਰ ਅੰਬੇਡਕਰ ਸਾਹਿਬ ਦੀ ਵਿਚਾਰਧਾਰਾ ਨੂੰ ਭਾਰਤ ਹੀ ਨਹੀਂ ਸਗੋਂ ਸੰਸਾਰ ਪੱਧਰ ਤੇ ਵੀ ਖਤਮ ਨਹੀਂ ਕੀਤਾ ਜਾ ਸਕਦਾ- ਕਾਲੀ ਪਾਇਲ

ਬੁੱਤ ਤੋੜਨ ਨਾਲ ਡਾਕਟਰ ਅੰਬੇਡਕਰ ਸਾਹਿਬ ਦੀ ਵਿਚਾਰਧਾਰਾ ਨੂੰ ਭਾਰਤ ਹੀ ਨਹੀਂ ਸਗੋਂ ਸੰਸਾਰ ਪੱਧਰ ਤੇ ਵੀ ਖਤਮ ਨਹੀਂ ਕੀਤਾ ਜਾ ਸਕਦਾ- ਕਾਲੀ ਪਾਇਲ

Babushahi 2 weeks ago
  • 75 ਸਾਲਾਂ ਤੋਂ ਬਣੀਆ ਸਰਕਾਰਾਂ ਬਹੁਜਨ ਸਮਾਜ ਤੇ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਫਾਡੀ ਰਹੀਆਂ ਹਨ

    ਰਵਿੰਦਰ ਢਿੱਲੋਂ, ਖੰਨਾ

    ਡਾਕਟਰ ਅੰਬੇਡਕਰ ਨਵ-ਯੁਵਕ ਦਲ ਪੰਜਾਬ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਬੇਅਦਵੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰੇ ਅਤੇ ਸਖਤ ਸਜ਼ਾ ਦਾ ਪ੍ਰਾਵਧਾਨ ਕਰੇ।

  • ਉਨਾਂ ਕਿਹਾ ਕਿ ਵਾਰ-ਵਾਰ ਡਾ. ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣਾ ਕਿਸੇ ਗਹਿਰੀ ਸ਼ਾਜਿਸ਼ ਦਾ ਹਿੱਸਾ ਹੋ ਸਕਦਾ ਹੈ ਅਤੇ ਪੰਜਾਬ ਦੇ ਮਾਹੌਲ ਨੂੰ ਹੋਰ ਖਰਾਬ ਕਰਨ ਦੀ ਸ਼ਾਜਿਸ਼ ਘੜੀ ਜਾ ਰਹੀ ਹੈ ਜੋ ਬਹੁਤ ਚਿੰਤਾਜਨਕ ਹੈ।

    ਗੁਰਦੀਪ ਸਿੰਘ ਕਾਲੀ ਨੇ ਕਿਹਾ ਪੰਜਾਬ ਅੰਦਰ ਆਪ ਸਰਕਾਰ ਦੇ ਚਲਦਿਆਂ ਹੁਣ ਤੱਕ 9 ਵਾਰ ਬਾਬਾ ਸਾਹਿਬ ਦੇ ਬੁੱਤਾਂ ਦੀ ਬੇਅਦਬੀ ਹੋ ਚੁੱਕੀ ਹੈ ਇਸ ਤੋਂ ਸਪਸ਼ਟ ਹੈ ਕਿ ਮੌਜੂਦਾ ਆਮ ਆਦਮੀ ਪਾਰਟੀ ਆਰਐਸਐਸ ਦੇ ਇਸ਼ਾਰੇ ਤੇ ਬਹੁਜਨ ਮਹਾਂਪੁਰਸ਼ਾਂ ਨੂੰ ਜਲੀਲ ਕਰ ਰਹੀ ਹੈ, ਇਸ ਤੋਂ ਸਪਸ਼ਟ ਹੈ ਕਿ ਏਜੰਸੀਆਂ ਪੰਜਾਬ ਦਾ ਮਾਹੌਲ ਖਤਮ ਕਰਕੇ ਅੰਬੇਡਕਰਬਾਦੀ ਲੋਕਾਂ ਅਤੇ ਸਿੱਖਾਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੀਆਂ ਹਨ ਇਹ ਭਾਜਪਾ ਤਿਆਰ ਐਸਐਸ ਦੀ ਨੀਤੀ ਹੈ ਕਿ ਧਰਮ ਅਤੇ ਚਾਰ ਦਿਨਾਂ ਤੇ ਦੰਗੇ ਕਰਵਾਓ ਅਤੇ ਵੋਟਾਂ ਲਓ ਜਿਸ ਜਿਸ ਰਾਜ ਵਿੱਚ ਵੋਟਾਂ ਹੁੰਦੀਆਂ ਹਨ ਉੱਥੇ ਪਹਿਲਾਂ ਇਹ ਧਰਮ ਅਤੇ ਜਾਤ ਦੇ ਨਾਂ ਤੇ ਦੰਗੇ ਕਰਵਾਉਂਦੇ ਹਨ ਭੋਲੇ ਭਾਲੇ ਲੋਕਾਂ ਨੂੰ ਮਰਵਾਉਂਦੇ ਹਨ ਅਤੇ ਫਿਰ ਉਥੇ ਸੱਤਾ ਉੱਤੇ ਕਾਬਜ ਹੁੰਦੇ ਹਨ, ਪ੍ਰੰਤੂ ਪੰਜਾਬ ਦੇ ਲੋਕ ਆਰਐਸਐਸ ਦੇ ਇਹਨਾਂ ਮਨਸੂਬਿਆਂ ਨੂੰ ਪੰਜਾਬ ਅੰਦਰ ਕਾਮਯਾਬ ਨਹੀਂ ਹੋਣ ਦੇਣਗੇ, ਡਾਕਟਰ ਅੰਬੇਡਕਰ ਨਵਜੁਕ ਦਲ ਵਲੋਂ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਨਾ ਤਾਂ ਪੰਜਾਬ ਦੀ 'ਆਪ' ਸਰਕਾਰ ਨੇ ਅਤੇ ਨਾ ਹੀ ਕੇਂਦਰ ਦੀ ਭਾਜਪਾ ਸਰਕਾਰ ਨੇ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਕੀਤੇ ਹਨ।ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਚੁੱਪ ਸਾਬਤ ਕਰਦੀ ਹੈ ਕਿ ਕੇਂਦਰ ਅਤੇ ਪੰਜਾਬ ਦੀਆਂ ਦੋਵੇਂ ਸਰਕਾਰਾਂ ਦੀ ਮਾਨਸਿਕਤਾ ਅੰਬੇਡਕਰ ਵਿਰੋਧੀ ਹੈ ਅਤੇ ਇਹ ਪਾਰਟੀਆਂ ਡਾ.ਅੰਬੇਡਕਰ ਦੀ ਵਿਚਾਰਧਾਰਾ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਨਾਂ ਅੰਬੇਡਕਰ ਵਿਰੋਧੀ ਮਾਨਸਿਕਤਾ ਵਾਲੀਆਂ ਸਰਕਾਰਾਂ ਨੂੰ ਲੋਕ ਜਲਦ ਹੀ ਚਲਦਾ ਕਰ ਦੇਣਗੇ।

    Click to Follow Babushahi Facebook page →

  • ਰਵਿੰਦਰ ਢਿੱਲੋਂ, ਖੰਨਾ

    ਡਾਕਟਰ ਅੰਬੇਡਕਰ ਨਵ-ਯੁਵਕ ਦਲ ਪੰਜਾਬ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਬੇਅਦਵੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰੇ ਅਤੇ ਸਖਤ ਸਜ਼ਾ ਦਾ ਪ੍ਰਾਵਧਾਨ ਕਰੇ। ਉਨਾਂ ਕਿਹਾ ਕਿ ਵਾਰ-ਵਾਰ ਡਾ. ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣਾ ਕਿਸੇ ਗਹਿਰੀ ਸ਼ਾਜਿਸ਼ ਦਾ ਹਿੱਸਾ ਹੋ ਸਕਦਾ ਹੈ ਅਤੇ ਪੰਜਾਬ ਦੇ ਮਾਹੌਲ ਨੂੰ ਹੋਰ ਖਰਾਬ ਕਰਨ ਦੀ ਸ਼ਾਜਿਸ਼ ਘੜੀ ਜਾ ਰਹੀ ਹੈ ਜੋ ਬਹੁਤ ਚਿੰਤਾਜਨਕ ਹੈ।

    Click to Follow Babushahi Facebook page →

  • Dailyhunt
    Disclaimer: This content has not been generated, created or edited by Dailyhunt. Publisher: Babushahi