Dailyhunt
ਫ਼ਾਜ਼ਿਲਕਾ: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਾਜ਼ਿਲਕਾ: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Babushahi 2 weeks ago
  • ਬਾਬੂਸ਼ਾਹੀ ਬਿਊਰੋ

    ਫ਼ਾਜ਼ਿਲਕਾ, 2 ਮਈ 2026

    ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਜੂਨ 2026 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  • ਹੁਕਮ ਰਾਹੀਂ ਜ਼ਿਲਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਫਾਜ਼ਿਲਕਾ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਉਪਰਾਲੇ ਕੀਤੇ ਜਾਣੇ ਜਰੂਰੀ ਹਨ।ਹੁਕਮ ਰਾਹੀਂ ਜ਼ਿਲਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ ਕਾਪਟਰ/ਡਰੋਨ ਕੈਮਰੇ ਆਦਿ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਵੀ ਰੋਕ ਲਗਾਈ ਹੈ।

    ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
    ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

    ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਲਿਫਾਫੇ/ਸੀਵਰੇਜ ਜਾਂ ਪਬਲਿਕ ਸਥਾਨਾਂ *ਤੇ ਸੁੱਟਣ ਦੀ ਵੀ ਪਾਬੰਦੀ ਲਗਾਈ ਜਾਂਦੀ ਹੈ।
    ਜ਼ਿਲ੍ਹੇ ਅੰਦਰ ਕੌਮਾਂਤਰੀ ਸਰਹੱਦ ਨੇੜੇ ਉੱਚੀਆ ਵੱਧਣ ਵਾਲੀਆਂ ਫਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ 'ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 4.5 ਫ਼ੁਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।

    ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

    ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ 1973, ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ਤੇ ਸਟਾਕ ਕਰਨ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਕੈਮਿਸਟ ਦੀ ਫਰਮ ਦਾ ਨਾਮ, ਦਵਾਈ ਦੇਣ ਦੀ ਮਿਤੀ ਅਤੇ ਟੇਬਲੇਟਸ ਦੀ ਗਿਣਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀ 30 ਜੂਨ 2026 ਤੱਕ ਲਾਗੂ ਰਹੇਗੀ ।

    ਇਹ ਹੁਕਮ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ 'ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।
    ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ 'ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।

    ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ।

    ਹੁਕਮ ਦੀ ਕਿਸੇ ਵੀ ਉਲੰਘਣਾ 'ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

    Click to Follow Babushahi Facebook page →

  • ਬਾਬੂਸ਼ਾਹੀ ਬਿਊਰੋ

    ਫ਼ਾਜ਼ਿਲਕਾ, 2 ਮਈ 2026

    ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਜੂਨ 2026 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

    Click to Follow Babushahi Facebook page →

  • Dailyhunt
    Disclaimer: This content has not been generated, created or edited by Dailyhunt. Publisher: Babushahi