Dailyhunt
ਹਰੀ ਨਗਰ ਤੋਂ ਪ੍ਰਮੁੱਖ ਸਿੱਖ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ

ਹਰੀ ਨਗਰ ਤੋਂ ਪ੍ਰਮੁੱਖ ਸਿੱਖ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ

Babushahi 1 week ago
  • ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਮਜ਼ਬੂਤੀ ਵੱਲ ਵੱਧ ਰਿਹੈ: ਹਰਮੀਤ ਸਿੰਘ ਕਾਲਕਾ*

    ਬਾਬੂਸ਼ਾਹੀ ਬਿਊਰੋ

    ਨਵੀਂ ਦਿੱਲੀ 2 ਮਈ, 2026

    ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਦਿੱਲੀ ਅਤੇ ਦਿੱਲੀ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਸ਼ਖਸ਼ੀਅਤਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਮਜਬੂਤੀ ਵੱਲ ਵੱਧ ਰਿਹਾ ਹੈ।

  • ਉਹਨਾਂ ਦੱਸਿਆ ਕਿ ਇਸੇ ਲੜੀ ਵਿੱਚ ਇਥੇ ਕਲ ਹਰੀ ਨਗਰ ਦੇ ਵਾਰਡ ਨੰਬਰ 19 ਤੋਂ ਪ੍ਰਮੁੱਖ ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਦਾ ਦਿਲੋਂ ਸਵਾਗਤ ਕੀਤਾ ਹੈ।

    ਇਸ ਮੌਕੇ 'ਤੇ ਸ੍ਰੀ ਪਰਵਿੰਦਰ ਸਿੰਘ (ਪ੍ਰਧਾਨ, ਗੁਰਦੁਆਰਾ ਰਾਮਗੜੀਆ ਸਭਾ, ਹਰੀ ਨਗਰ ਅਤੇ ਵਾਈਸ ਚੇਅਰਮੈਨ, ਗੁਰੂ ਤੇਗ ਬਹਾਦੁਰ ਸਾਹਿਬ ਸੈਂਟੇਨਰੀ ਇੰਜੀਨੀਅਰਿੰਗ ਕਾਲਜ, ਰਾਜੌਰੀ ਗਾਰਡਨ), ਸ੍ਰੀ ਸੋਹਰਾਬ ਸਿੰਘ ਜੀ (ਜਨਰਲ ਸਕੱਤਰ, ਗੁਰਦੁਆਰਾ ਰਾਮਗੜੀਆ ਸਭਾ, ਹਰੀ ਨਗਰ ਅਤੇ ਵਾਈਸ ਚੇਅਰਮੈਨ, ਜੀਐਚਪੀਐਸ ਫਤਿਹ ਨਗਰ), ਸ੍ਰੀ ਸਤਨਾਮ ਸਿੰਘ (ਵਾਈਸ ਪ੍ਰਧਾਨ, ਗੁਰਦੁਆਰਾ ਰਾਮਗੜੀਆ ਸਭਾ, ਹਰੀ ਨਗਰ ਅਤੇ ਵਾਈਸ ਚੇਅਰਮੈਨ, ਜੀਐਚਪੀਐਸ ਹਰੀ ਨਗਰ) ਅਤੇ ਸ੍ਰੀ ਵਿਕਰਮ ਸਿੰਘ (ਮੈਂਬਰ, ਗਵਰਨਿੰਗ ਬਾਡੀ, ਜੀਐਚਪੀਐਸ ਫਤਿਹ ਨਗਰ) ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋ ਕੇ ਆਪਣੇ ਸਮਰਪਣ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

    ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਹ ਸ਼ਮੂਲੀਅਤ ਸ੍ਰੀ ਜਸਪ੍ਰੀਤ ਸਿੰਘ ਵਿਕੀ ਮਾਨ ਦੀ ਪ੍ਰੇਰਣਾ ਹੇਠ ਹੋਈ ਹੈ, ਜੋ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜ਼ਮੀਨੀ ਪੱਧਰ 'ਤੇ ਵਿਸਥਾਰ ਅਤੇ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਆਮਦ ਨਾਲ ਪਾਰਟੀ ਦੀ ਲੋਕਧਾਰਾ ਹੋਰ ਮਜ਼ਬੂਤ ਹੋਵੇਗੀ ਅਤੇ ਪੰਥਕ ਸੇਵਾ ਦੇ ਮਿਸ਼ਨ ਨੂੰ ਨਵੀਂ ਦਿਸ਼ਾ ਮਿਲੇਗੀ।

    ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾ ਪੰਥ ਦੀ ਭਲਾਈ, ਸਿੱਖ ਮਰਯਾਦਾ ਦੀ ਰੱਖਿਆ ਅਤੇ ਸਮਾਜਿਕ ਸੇਵਾ ਲਈ ਵਚਨਬੱਧ ਰਹੀ ਹੈ, ਅਤੇ ਨਵੇਂ ਸਾਥੀਆਂ ਦੀ ਸ਼ਮੂਲੀਅਤ ਨਾਲ ਇਸ ਵਚਨਬੱਧਤਾ ਨੂੰ ਹੋਰ ਬਲ ਮਿਲੇਗਾ।

    ਇਸ ਮੌਕੇ 'ਤੇ ਨਵੇਂ ਸ਼ਾਮਿਲ ਹੋਏ ਆਗੂਆਂ ਨੇ ਵੀ ਪਾਰਟੀ ਦੇ ਸਿਧਾਂਤਾਂ 'ਤੇ ਚੱਲਦਿਆਂ ਨਿਸ਼ਕਾਮ ਸੇਵਾ ਕਰਨ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਉਹ ਪੰਥ ਅਤੇ ਸਮਾਜ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

    Click to Follow Babushahi Facebook page →

  • ਬਾਬੂਸ਼ਾਹੀ ਬਿਊਰੋ

    ਨਵੀਂ ਦਿੱਲੀ 2 ਮਈ, 2026

    ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਦਿੱਲੀ ਅਤੇ ਦਿੱਲੀ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਸ਼ਖਸ਼ੀਅਤਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਮਜਬੂਤੀ ਵੱਲ ਵੱਧ ਰਿਹਾ ਹੈ। ਉਹਨਾਂ ਦੱਸਿਆ ਕਿ ਇਸੇ ਲੜੀ ਵਿੱਚ ਇਥੇ ਕਲ ਹਰੀ ਨਗਰ ਦੇ ਵਾਰਡ ਨੰਬਰ 19 ਤੋਂ ਪ੍ਰਮੁੱਖ ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਦਾ ਦਿਲੋਂ ਸਵਾਗਤ ਕੀਤਾ ਹੈ।

    Click to Follow Babushahi Facebook page →

  • Dailyhunt
    Disclaimer: This content has not been generated, created or edited by Dailyhunt. Publisher: Babushahi