Dailyhunt Logo
  • Light mode
    Follow system
    Dark mode
    • Play Story
    • App Story
ਜਾਇਦਾਦ ਮਾਮਲੇ 'ਚ ਸੱਚ ਸਾਹਮਣੇ ਲਿਆਓ- ਹਰਮੀਤ ਸਿੰਘ ਕਾਲਕਾ ਵੱਲੋਂ ਮਨਜੀਤ ਸਿੰਘ ਜੀਕੇ ਨੂੰ ਸਿੱਧਾ ਚੈਲੈਂਜ

ਜਾਇਦਾਦ ਮਾਮਲੇ 'ਚ ਸੱਚ ਸਾਹਮਣੇ ਲਿਆਓ- ਹਰਮੀਤ ਸਿੰਘ ਕਾਲਕਾ ਵੱਲੋਂ ਮਨਜੀਤ ਸਿੰਘ ਜੀਕੇ ਨੂੰ ਸਿੱਧਾ ਚੈਲੈਂਜ

Babushahi 2 weeks ago
  • ਨਵੀਂ ਦਿੱਲੀ 6 ਮਈ,2026

    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਕੱਲ੍ਹ ਸਰਦਾਰ ਮਨਜੀਤ ਸਿੰਘ ਜੀਕੇ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਵਿੱਚ ਗੁਰੂ ਘਰ ਦੀਆਂ ਜਾਇਦਾਦਾਂ ਸਬੰਧੀ ਕੀਤੀਆਂ ਗੱਲਾਂ ਅਧੂਰੀਆਂ ਅਤੇ ਗੁੰਮਰਾਹ ਕਰਨ ਵਾਲੀਆਂ ਹਨ।

    ਉਨ੍ਹਾਂ ਕਿਹਾ ਕਿ ਇਹ ਗੱਲ ਨਿਸ਼ਚਿਤ ਤੌਰ 'ਤੇ ਸਵਾਗਤਯੋਗ ਹੈ ਕਿ ਗੁਰੂ ਘਰ ਦੀ ਜਾਇਦਾਦ ਦੇ ਮਸਲੇ ਉਠਾਏ ਜਾ ਰਹੇ ਹਨ, ਪਰ ਇਸਦੇ ਨਾਲ ਹੀ ਪੂਰੀ ਸੱਚਾਈ ਸੰਗਤ ਅੱਗੇ ਰੱਖਣਾ ਵੀ ਉਨਾ ਹੀ ਜ਼ਰੂਰੀ ਹੈ।

  • ਸਰਦਾਰ ਕਾਲਕਾ ਨੇ ਕਿਹਾ ਕਿ ਜਦੋਂ ਮਨਜੀਤ ਸਿੰਘ ਜੀਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ, ਉਨ੍ਹਾਂ ਦੀ ਮਿਆਦ ਦੌਰਾਨ ਗੁਰੂ ਘਰ ਦੀਆਂ ਜਾਇਦਾਦਾਂ ਦੇ ਪ੍ਰਬੰਧ ਅਤੇ ਫੈਸਲਿਆਂ ਬਾਰੇ ਵੀ ਸਪਸ਼ਟ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

    ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ "ਅੱਧੀ-ਅਧੂਰੀ ਜਾਣਕਾਰੀ ਲੈਣੀ ਅਤੇ ਦੇਣੀ ਦੋਵੇਂ ਹੀ ਖਤਰਨਾਕ ਹੁੰਦੀਆਂ ਹਨ।" ਉਨ੍ਹਾਂ ਸਵਾਲ ਉਠਾਇਆ ਕਿ ਕਰੋਲ ਬਾਗ ਵਰਗੀਆਂ ਕੀਮਤੀ ਜਾਇਦਾਦਾਂ ਸਬੰਧੀ ਕੀ ਫੈਸਲੇ ਕੀਤੇ ਗਏ ਅਤੇ ਉਹ ਕਿਹੜੀ ਪ੍ਰਕਿਰਿਆ ਅਧੀਨ ਕੀਤੇ ਗਏ।

    ਸਰਦਾਰ ਕਾਲਕਾ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਸਥਿਤੀ ਸਾਹਮਣੇ ਆਈ ਹੈ ਜਦੋਂ ਕਿਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਅਦਾਲਤੀ ਕਾਰਵਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    ਉਨ੍ਹਾਂ ਮਨਜੀਤ ਸਿੰਘ ਜੀਕੇ ਨੂੰ ਅਪੀਲ ਕੀਤੀ ਕਿ ਉਹ ਸੰਗਤ ਦੇ ਸਾਹਮਣੇ ਆਪਣੇ ਕਾਰਜਕਾਲ ਦੌਰਾਨ ਲਏ ਗਏ ਫੈਸਲਿਆਂ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਖੁੱਲ੍ਹ ਕੇ ਦੱਸਣ। ਉਨ੍ਹਾਂ ਕਿਹਾ ਕਿ ਸੰਗਤ ਨੂੰ ਗੁਮਰਾਹ ਕਰਨ ਦੀ ਬਜਾਏ ਸੱਚਾਈ ਪੇਸ਼ ਕਰਨੀ ਚਾਹੀਦੀ ਹੈ।

    ਸਰਦਾਰ ਕਾਲਕਾ ਨੇ ਇਹ ਵੀ ਦੱਸਿਆ ਕਿ ਮੌਜੂਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ ਅਤੇ ਗੁਰੂ ਘਰ ਦੀ ਇੱਕ ਇੰਚ ਜਗ੍ਹਾ ਵੀ ਕਿਸੇ ਨੂੰ ਹੱਥੋਂ ਨਹੀਂ ਜਾਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸੰਗਤ ਦੇ ਵਿਸ਼ਵਾਸ ਨੂੰ ਕਾਇਮ ਰੱਖਦੇ ਹੋਏ ਗੁਰੂ ਘਰ ਦੀਆਂ ਜਾਇਦਾਦਾਂ ਦੀ ਸੰਭਾਲ ਅਤੇ ਰੱਖਿਆ ਯਕੀਨੀ ਬਣਾਈ ਜਾ ਰਹੀ ਹੈ।

    ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਫਵਾਹਾਂ ਤੋਂ ਸਾਵਧਾਨ ਰਹਿਣ ਅਤੇ ਸਿਰਫ ਸੱਚਾਈ ਅਤੇ ਤੱਥਾਂ 'ਤੇ ਹੀ ਵਿਸ਼ਵਾਸ ਕਰਨ। ਉਨ੍ਹਾਂ ਕਿਹਾ ਕਿ ਕੁਝ ਤੱਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਗੱਲਾਂ ਦਾ ਕੋਈ ਆਧਾਰ ਨਹੀਂ ਅਤੇ ਸੰਗਤ ਨੂੰ ਇਕਜੁੱਟ ਹੋ ਕੇ ਗੁਰੂ ਘਰ ਦੀ ਮਰਯਾਦਾ ਅਤੇ ਜਾਇਦਾਦ ਦੀ ਰੱਖਿਆ ਕਰਨੀ ਚਾਹੀਦੀ ਹੈ।

    • Download Babushahi App
  • ਨਵੀਂ ਦਿੱਲੀ 6 ਮਈ,2026

    ਉਨ੍ਹਾਂ ਕਿਹਾ ਕਿ ਇਹ ਗੱਲ ਨਿਸ਼ਚਿਤ ਤੌਰ 'ਤੇ ਸਵਾਗਤਯੋਗ ਹੈ ਕਿ ਗੁਰੂ ਘਰ ਦੀ ਜਾਇਦਾਦ ਦੇ ਮਸਲੇ ਉਠਾਏ ਜਾ ਰਹੇ ਹਨ, ਪਰ ਇਸਦੇ ਨਾਲ ਹੀ ਪੂਰੀ ਸੱਚਾਈ ਸੰਗਤ ਅੱਗੇ ਰੱਖਣਾ ਵੀ ਉਨਾ ਹੀ ਜ਼ਰੂਰੀ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਜਦੋਂ ਮਨਜੀਤ ਸਿੰਘ ਜੀਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ, ਉਨ੍ਹਾਂ ਦੀ ਮਿਆਦ ਦੌਰਾਨ ਗੁਰੂ ਘਰ ਦੀਆਂ ਜਾਇਦਾਦਾਂ ਦੇ ਪ੍ਰਬੰਧ ਅਤੇ ਫੈਸਲਿਆਂ ਬਾਰੇ ਵੀ ਸਪਸ਼ਟ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

    • Download Babushahi App
  • Dailyhunt
    Disclaimer: This content has not been generated, created or edited by Dailyhunt. Publisher: Babushahi