Dailyhunt Logo
  • Light mode
    Follow system
    Dark mode
    • Play Story
    • App Story
ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦ ਦੀ ਭਾਰੀ ਕਿੱਲਤ

ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦ ਦੀ ਭਾਰੀ ਕਿੱਲਤ

Babushahi 1 week ago
  • ਕਿਸਾਨਾਂ ਨਾਲ ਹੋ ਰਹੀ ਲੋਟਸ ਕਰਨ ਕਿਸਾਨ ਹੋ ਰਹੇ ਪਰੇਸ਼ਾਨ

    ਰੋਹਿਤ ਗੁਪਤਾ

    ਗੁਰਦਾਸਪੁਰ

    ਪੰਜਾਬ ਦੇ ਕਿਸਾਨਾਂ ਨੂੰ ਡੀ.ਏ.ਪੀ. (DAP) ਅਤੇ ਹੋਰ ਖਾਦਾਂ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਡੀਲਰਾਂ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵੱਲੋਂ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਖਾਦ ਡੀਲਰ ਖਾਦ ਦੇ ਨਾਲ-ਨਾਲ ਮਹਿੰਗੀਆਂ ਦਵਾਈਆਂ ਜਾਂ ਹੋਰ ਗੈਰ-ਜ਼ਰੂਰੀ ਸਮਾਨ ਖਰੀਦਣ ਲਈ ਮਜ਼ਬੂਰ ਕਰ ਰਹੇ ਹਨ।

  • ਜੇਕਰ ਕਿਸਾਨ ਇਹ ਵਾਧੂ ਸਮਾਨ ਨਹੀਂ ਲੈਂਦੇ ਤਾਂ ਉਨ੍ਹਾਂ ਨੂੰ ਖਾਦ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਜਾਂਦਾ ਹੈ। ਐਨ ਮੌਕੇ 'ਤੇ ਖਾਦ ਦੀ ਕਮੀ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦਾ ਫਾਇਦਾ ਚੁੱਕਦੇ ਹੋਏ ਡੀਲਰ ਮਨਮਾਨੇ ਰੇਟ ਵਸੂਲ ਰਹੇ ਹਨ।

    ਕਿਸਾਨਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਖਾਦ ਦੀ ਸਪਲਾਈ ਨੂੰ ਸੁਚਾਰੂ ਬਣਾਵੇ ਅਤੇ ਉਹਨਾਂ ਡੀਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਕਿਸਾਨਾਂ ਦੀ ਮਜ਼ਬੂਰੀ ਦਾ ਨਾਜਾਇਜ਼ ਫਾਇਦਾ ਚੁੱਕ ਰਹੇ ਹਨ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਹੀ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਨਾ ਬਣਾਈ ਅਤੇ ਡੀਲਰਾਂ 'ਤੇ ਨਕੇਲ ਨਾ ਪਾਈ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।

    ਇਸ ਸੰਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਕਿਹਾ ਕਿ ਵਿਭਾਗ ਵੱਲੋਂ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਖਾਦ ਦੀ ਕੋਈ ਕਮੀ ਨਹੀਂ ਹੈ। ਕਿਸਾਨਾਂ ਵੱਲੋਂ ਲਗਾਏ ਗਏ ਦੋਸ਼ਾਂ 'ਤੇ ਡਾ. ਠਾਕੁਰ ਨੇ ਕਿਹਾ ਕਿ ਕਿਸੇ ਵੀ ਡੀਲਰ ਨੂੰ ਖਾਦ ਦੇ ਨਾਲ ਗੈਰ-ਜ਼ਰੂਰੀ ਸਮਾਨ ਵੇਚਣ ਦੀ ਇਜਾਜ਼ਤ ਨਹੀਂ ਹੈ। ਅਜਿਹਾ ਕਰਨਾ ਗੈਰ-ਕਾਨੂੰਨੀ ਹੈ ਅਤੇ ਇਸ 'ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।

    ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਲਗਾਤਾਰ ਮਾਰਕੀਟ ਦੀ ਨਿਗਰਾਨੀ ਕਰ ਰਹੀਆਂ ਹਨ। ਜੇਕਰ ਕੋਈ ਡੀਲਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸਦਾ ਲਾਇਸੈਂਸ ਰੱਦ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਡੀਲਰ ਦੇ ਦਬਾਅ ਹੇਠ ਆ ਕੇ ਵਾਧੂ ਸਮਾਨ ਨਾ ਖਰੀਦਣ ਅਤੇ ਅਜਿਹੀ ਕਿਸੇ ਵੀ ਘਟਨਾ ਦੀ ਤੁਰੰਤ ਵਿਭਾਗ ਦੇ ਦਫ਼ਤਰ ਵਿੱਚ ਸ਼ਿਕਾਇਤ ਕਰਨ।

    • Download Babushahi App
  • ਰੋਹਿਤ ਗੁਪਤਾ

    ਗੁਰਦਾਸਪੁਰ

    ਪੰਜਾਬ ਦੇ ਕਿਸਾਨਾਂ ਨੂੰ ਡੀ.ਏ.ਪੀ. (DAP) ਅਤੇ ਹੋਰ ਖਾਦਾਂ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਡੀਲਰਾਂ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵੱਲੋਂ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਖਾਦ ਡੀਲਰ ਖਾਦ ਦੇ ਨਾਲ-ਨਾਲ ਮਹਿੰਗੀਆਂ ਦਵਾਈਆਂ ਜਾਂ ਹੋਰ ਗੈਰ-ਜ਼ਰੂਰੀ ਸਮਾਨ ਖਰੀਦਣ ਲਈ ਮਜ਼ਬੂਰ ਕਰ ਰਹੇ ਹਨ। ਜੇਕਰ ਕਿਸਾਨ ਇਹ ਵਾਧੂ ਸਮਾਨ ਨਹੀਂ ਲੈਂਦੇ ਤਾਂ ਉਨ੍ਹਾਂ ਨੂੰ ਖਾਦ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਜਾਂਦਾ ਹੈ। ਐਨ ਮੌਕੇ 'ਤੇ ਖਾਦ ਦੀ ਕਮੀ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦਾ ਫਾਇਦਾ ਚੁੱਕਦੇ ਹੋਏ ਡੀਲਰ ਮਨਮਾਨੇ ਰੇਟ ਵਸੂਲ ਰਹੇ ਹਨ।

    • Download Babushahi App
  • Dailyhunt
    Disclaimer: This content has not been generated, created or edited by Dailyhunt. Publisher: Babushahi