Dailyhunt Logo
  • Light mode
    Follow system
    Dark mode
    • Play Story
    • App Story
ਕਾਂਗਰਸ ਵੱਲੋਂ NEET ਪੇਪਰ ਲੀਕ ਅਤੇ CBSE ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਾਂਗਰਸ ਵੱਲੋਂ NEET ਪੇਪਰ ਲੀਕ ਅਤੇ CBSE ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ

Babushahi 1 week ago
  • ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਮਾਰਚ ਅਤੇ ਧਰਨੇ

    ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਪੁਤਲੇ ਫੂਕੇ ਗਏ

    ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਕਿਉਂ ਬਚਾ ਰਹੇ ਹਨ? : ਵੜਿੰਗ

    ਚੰਡੀਗੜ੍ਹ, 2 ਜੂਨ: ਪੰਜਾਬ ਭਰ ਵਿੱਚ ਕਾਂਗਰਸੀ ਵਰਕਰਾਂ ਨੇ ਅੱਜ ਨੀਟ ਦੇ ਪੇਪਰਾਂ ਦੇ ਵਾਰ-ਵਾਰ ਲੀਕ ਹੋਣ ਅਤੇ ਸੀਬੀਐਸਈ ਵਿੱਚ ਚੱਲ ਰਹੇ ਮਾੜੇ ਪ੍ਰਬੰਧਾਂ ਦੇ ਗੰਭੀਰ ਹਾਲਾਤਾਂ ਖ਼ਿਲਾਫ਼ ਰੋਸ ਮਾਰਚ ਅਤੇ ਧਰਨੇ ਦਿੱਤੇ।

  • ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਸਾੜੇ ਅਤੇ ਪ੍ਰਧਾਨ ਨੂੰ ਵਾਰ-ਵਾਰ ਦੀ ਨਾਕਾਮੀ ਲਈ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।

    ਸੈਂਕੜਿਆਂ ਕਾਂਗਰਸ ਵਰਕਰਾਂ ਦੇ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ, ਜਿਨ੍ਹਾਂ ਵਿੱਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਹੋਰ ਸ਼ਹਿਰ ਤੇ ਕਸਬੇ ਸ਼ਾਮਲ ਸਨ, ਵਿੱਚ ਹੋਏ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ।

    ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਭਰ ਦੇ ਲਗਭਗ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਪ੍ਰੀਖਿਆ ਦਾ ਪੇਪਰ ਲੀਕ ਹੋ ਗਿਆ।

    ਉਨ੍ਹਾਂ ਨੇ ਕਿਹਾ ਕਿ ਇਹ ਦੂਜੀ ਵਾਰ ਹੈ ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੈ ਅਤੇ ਇਸਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਸੋਚੋ ਉਹਨਾਂ ਵਿਦਿਆਰਥੀਆਂ 'ਤੇ ਕੀ ਬੀਤਦੀ ਹੋਵੇਗੀ, ਜਿਨ੍ਹਾਂ ਨੇ ਸਾਲਾਂ ਦੀ ਮਿਹਨਤ ਕੀਤੀ ਹੋਵੇ ਅਤੇ ਬਾਅਦ ਵਿੱਚ ਪਤਾ ਲੱਗੇ ਕਿ ਪੇਪਰ ਲੀਕ ਹੋ ਗਿਆ ਸੀ, ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ ਅਤੇ ਹੁਣ ਉਨ੍ਹਾਂ ਨੂੰ ਮੁੜ ਪ੍ਰੀਖਿਆ ਦੇਣੀ ਪਵੇਗੀ।

    ਵੜਿੰਗ ਨੇ ਵਿਦਿਆਰਥੀਆਂ ਪ੍ਰਤੀ ਪ੍ਰਧਾਨ ਮੰਤਰੀ ਦੀ ਉਦਾਸੀਨਤਾ ਅਤੇ ਅਸੰਵੇਦਨਸ਼ੀਲ ਰਵੱਈਏ ਦੀ ਨਿੰਦਾ ਕਰਦਿਆਂ, ਸਵਾਲ ਕੀਤਾ ਕਿ ਉਹ ਪ੍ਰਧਾਨ ਵਰਗੇ ਅਯੋਗ ਅਤੇ ਅਸਮਰੱਥ ਮੰਤਰੀ ਨੂੰ ਕਿਉਂ ਬਚਾ ਰਹੇ ਹਨ।

    ਸੀਨੀਅਰ ਕਾਂਗਰਸੀ ਆਗੂ ਨੇ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆ ਕਰਵਾਉਣ ਵਿੱਚ ਅਸਫਲ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਲਈ ਇੱਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ, ਕਿਉਂਕਿ ਇਸ ਨਾਲ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਦਾ ਸਵਾਲ ਜੁੜਿਆ ਹੋਇਆ ਹੈ।

    ਉਨ੍ਹਾਂ ਨੇ ਸੀਬੀਐਸਈ ਦੀ ਆਨਲਾਈਨ ਸਕ੍ਰੀਨ ਮਾਰਕਿੰਗ (ਓਐਸਐਮ) ਪ੍ਰਣਾਲੀ ਵਿੱਚ ਪਾਈਆਂ ਗਈਆਂ ਗੰਭੀਰ ਖਾਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਹ ਪ੍ਰਣਾਲੀ ਨੁਕਸਦਾਰ ਅਤੇ ਅਣਭਰੋਸੇਯੋਗ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸਦਾ ਕਾਰਨ ਇਹ ਹੈ ਕਿ ਜਿਸ ਕੰਪਨੀ 'ਕੋਐਮਪਟ ਐਡੂਟੈਕ' ਨੂੰ ਇਹ ਠੇਕਾ ਦਿੱਤਾ ਗਿਆ ਹੈ, ਉਸ ਕੋਲ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਲੋੜੀਂਦਾ ਤਜਰਬਾ ਅਤੇ ਮੁਹਾਰਤ ਨਹੀਂ ਹੈ।

    ਸੂਬਾ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਕੋਐਮਪਟ ਐਡੂਟੈਕ ਨੂੰ ਖ਼ਾਸ ਰਿਆਇਤਾਂ ਦਿੱਤੀਆਂ ਗਈਆਂ ਅਤੇ ਨਿਯਮਾਂ ਵਿੱਚ ਤਬਦੀਲੀਆਂ ਕਰਕੇ ਉਸਨੂੰ ਫ਼ਾਇਦਾ ਪਹੁੰਚਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਕੰਪਨੀ ਨੂੰ ਪਹਿਲਾਂ ਤੇਲੰਗਾਨਾ ਸਰਕਾਰ ਵੱਲੋਂ ਬਲੈਕਲਿਸਟ ਕੀਤਾ ਗਿਆ ਸੀ, ਫਿਰ ਵੀ ਸੀਬੀਐਸਈ ਨੇ ਇਸਨੂੰ ਠੇਕਾ ਦੇ ਦਿੱਤਾ, ਜਿਸ ਦੇ ਕਾਰਨ ਉਹੀ ਬਿਹਤਰ ਜਾਣਦੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਆਖ਼ਿਰ ਕੋਐਮਪਟ ਐਡੂਟੈਕ ਨੂੰ ਇਹ ਵਿਸ਼ੇਸ਼ ਛੋਟ ਕਿਉਂ ਦਿੱਤੀ ਗਈ, ਜਦਕਿ ਇਹ ਕੰਪਨੀ ਵਿਦਿਆਰਥੀਆਂ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਖੇਡ ਰਹੀ ਹੈ।

    • Download Babushahi App
  • ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਮਾਰਚ ਅਤੇ ਧਰਨੇ

    ਚੰਡੀਗੜ੍ਹ, 2 ਜੂਨ: ਪੰਜਾਬ ਭਰ ਵਿੱਚ ਕਾਂਗਰਸੀ ਵਰਕਰਾਂ ਨੇ ਅੱਜ ਨੀਟ ਦੇ ਪੇਪਰਾਂ ਦੇ ਵਾਰ-ਵਾਰ ਲੀਕ ਹੋਣ ਅਤੇ ਸੀਬੀਐਸਈ ਵਿੱਚ ਚੱਲ ਰਹੇ ਮਾੜੇ ਪ੍ਰਬੰਧਾਂ ਦੇ ਗੰਭੀਰ ਹਾਲਾਤਾਂ ਖ਼ਿਲਾਫ਼ ਰੋਸ ਮਾਰਚ ਅਤੇ ਧਰਨੇ ਦਿੱਤੇ।

    • Download Babushahi App
  • Dailyhunt
    Disclaimer: This content has not been generated, created or edited by Dailyhunt. Publisher: Babushahi