Dailyhunt Logo
  • Light mode
    Follow system
    Dark mode
    • Play Story
    • App Story
ਕਰੋੜਾਂ ਦੇ ਡਰੱਗ ਰੈਕਟ ਨਾਲ ਜੁੜੇ ਗੁਰਦੀਪ ਰਾਣੋ ਦੇ ਆਲੀਸ਼ਾਨ ਮਹਿਲ 'ਤੇ ਚੱਲਿਆ ਬੁਲਡੋਜ਼ਰ, ਗੈਰ-ਕਾਨੂੰਨੀ ਉਸਾਰੀ ਜ਼ਿਮੀਂਦੋਜ਼

ਕਰੋੜਾਂ ਦੇ ਡਰੱਗ ਰੈਕਟ ਨਾਲ ਜੁੜੇ ਗੁਰਦੀਪ ਰਾਣੋ ਦੇ ਆਲੀਸ਼ਾਨ ਮਹਿਲ 'ਤੇ ਚੱਲਿਆ ਬੁਲਡੋਜ਼ਰ, ਗੈਰ-ਕਾਨੂੰਨੀ ਉਸਾਰੀ ਜ਼ਿਮੀਂਦੋਜ਼

Babushahi 1 week ago
  • ਰਵਿੰਦਰ ਸਿੰਘ

    ਖੰਨਾ, 1 ਜੂਨ 2026

    ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀਆਂ ਕਾਲੀ ਕਮਾਈ ਨਾਲ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਚੱਲ ਰਹੀ ਸਰਕਾਰੀ ਮੁਹਿੰਮ ਤਹਿਤ ਸੋਮਵਾਰ ਨੂੰ ਇੱਕ ਬਹੁਤ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਾਲ 2020 ਦੇ ਬਹੁ-ਕਰੋੜੀ ਡਰੱਗ ਰੈਕਟ ਅਤੇ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਅਤੇ ਪਿੰਡ ਰਾਣੋਂ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਆਲੀਸ਼ਾਨ ਮਹਿਲ ਨੂੰ ਬੁਲਡੋਜ਼ਰ ਚਲਾ ਕੇ ਢਾਹ ਦਿੱਤਾ ਗਿਆ।

  • ਇਹ ਵੱਡੀ ਕਾਰਵਾਈ ਖੰਨਾ ਜ਼ਿਲ੍ਹੇ ਦੇ ਪਾਇਲ ਹਲਕੇ ਅਧੀਨ ਪੈਂਦੇ ਪਿੰਡ ਰਾਣੋਂ ਵਿੱਚ ਭਾਰੀ ਪੁਲਿਸ ਸੁਰੱਖਿਆ ਹੇਠ ਨੇਪਰੇ ਚਾੜ੍ਹੀ ਗਈ।

    ਜਾਣਕਾਰੀ ਮੁਤਾਬਕ ਗੁਰਦੀਪ ਸਿੰਘ ਰਾਣੋ ਦਾ ਕਰੀਬ 11 ਕਨਾਲ 11 ਮਰਲੇ ਦੇ ਵਿਸ਼ਾਲ ਰਕਬੇ ਵਿੱਚ ਬਣਿਆ ਇਹ ਆਲੀਸ਼ਾਨ ਮਹਿਲ ਨਸ਼ਾ ਤਸਕਰੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲਗਾਤਾਰ ਪੂਰੇ ਸੂਬੇ ਵਿੱਚ ਚਰਚਾ ਅਤੇ ਵਿਵਾਦਾਂ ਦਾ ਵਿਸ਼ਾ ਬਣਿਆ ਹੋਇਆ ਸੀ। ਪ੍ਰਸ਼ਾਸਨਿਕ ਜਾਂਚ ਦੌਰਾਨ ਜਦੋਂ ਇਸ ਉਸਾਰੀ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਪਾਇਆ ਗਿਆ, ਤਾਂ ਇਸ ਨੂੰ ਤੁਰੰਤ ਢਾਹੁਣ ਦੇ ਹੁਕਮ ਜਾਰੀ ਕੀਤੇ ਗਏ। ਗਲਾਡਾ (GLADA) ਦੀ ਟੀਮ ਵੱਲੋਂ ਇਸ ਕਾਰਵਾਈ ਲਈ ਪੁਲਿਸ ਵਿਭਾਗ ਕੋਲੋਂ ਵਿਸ਼ੇਸ਼ ਸੁਰੱਖਿਆ ਬਲ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੀ ਤਾਇਨਾਤੀ ਦੌਰਾਨ ਬੁਲਡੋਜ਼ਰ ਐਕਸ਼ਨ ਸ਼ੁਰੂ ਕੀਤਾ ਗਿਆ। ਇਲਾਕੇ ਦੇ ਲੋਕਾਂ ਵੱਲੋਂ ਵੀ ਲੰਮੇ ਸਮੇਂ ਤੋਂ ਇਹ ਮੰਗ ਉੱਠ ਰਹੀ ਸੀ ਕਿ ਹੋਰਨਾਂ ਤਸਕਰਾਂ ਵਾਂਗ ਰਾਣੋ ਦੀ ਇਸ ਨਾਜਾਇਜ਼ ਕੋਠੀ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇ।

    ਜ਼ਿਕਰਯੋਗ ਹੈ ਕਿ ਸਾਲ 2020 ਵਿੱਚ ਜਦੋਂ ਪੰਜਾਬ ਪੁਲਿਸ ਨੇ ਗੁਰਦੀਪ ਸਿੰਘ ਰਾਣੋ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ, ਤਾਂ ਜਾਂਚ ਏਜੰਸੀਆਂ ਨੇ ਇਸ ਦੇ ਤਾਰ ਇੱਕ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਅਤੇ ਹਵਾਲਾ ਫੰਡਿੰਗ ਨਾਲ ਜੁੜੇ ਹੋਣ ਦਾ ਖ਼ੁਲਾਸਾ ਕੀਤਾ ਸੀ। ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਜਾਂਚ ਦੌਰਾਨ ਕਈ ਸਿਆਸੀ ਤੌਰ 'ਤੇ ਪ੍ਰਭਾਵਸ਼ਾਲੀ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਸਨ ਅਤੇ ਕੁਝ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਵਿਭਾਗੀ ਗਾਜ਼ ਡਿੱਗੀ ਸੀ। ਹਾਲਾਂਕਿ ਇਸ ਨੈੱਟਵਰਕ ਦੇ ਅੰਤਿਮ ਕਾਨੂੰਨੀ ਪਹਿਲੂ ਹਾਲੇ ਵੀ ਅਦਾਲਤੀ ਪ੍ਰਕਿਰਿਆ ਅਧੀਨ ਹਨ।

    ਇਸ ਬੁਲਡੋਜ਼ਰ ਐਕਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਗਲਾਡਾ ਵਿਭਾਗ ਵੱਲੋਂ ਇਸ ਗੈਰ-ਕਾਨੂੰਨੀ ਉਸਾਰੀ ਨੂੰ ਹਟਾਉਣ ਲਈ ਪੁਲਿਸ ਸਹਾਇਤਾ ਮੰਗੀ ਗਈ ਸੀ, ਜਿਸ ਦੇ ਮੱਦੇਨਜ਼ਰ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਮੌਕੇ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਕਾਰਵਾਈ ਦੌਰਾਨ ਖੰਨਾ ਦੇ ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਸਮੇਤ ਹੋਰ ਉੱਚ ਅਧਿਕਾਰੀ ਵੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖਦੇ ਦਿਖਾਈ ਦਿੱਤੇ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਨਸ਼ੇ ਦੇ ਕਾਰੋਬਾਰ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰਾਹੀਂ ਖੜ੍ਹੀਆਂ ਕੀਤੀਆਂ ਜਾਇਦਾਦਾਂ ਖ਼ਿਲਾਫ਼ ਇਹ ਸਖ਼ਤ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

    • Download Babushahi App
  • ਰਵਿੰਦਰ ਸਿੰਘ

    ਖੰਨਾ, 1 ਜੂਨ 2026

    ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀਆਂ ਕਾਲੀ ਕਮਾਈ ਨਾਲ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਚੱਲ ਰਹੀ ਸਰਕਾਰੀ ਮੁਹਿੰਮ ਤਹਿਤ ਸੋਮਵਾਰ ਨੂੰ ਇੱਕ ਬਹੁਤ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਾਲ 2020 ਦੇ ਬਹੁ-ਕਰੋੜੀ ਡਰੱਗ ਰੈਕਟ ਅਤੇ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਅਤੇ ਪਿੰਡ ਰਾਣੋਂ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਆਲੀਸ਼ਾਨ ਮਹਿਲ ਨੂੰ ਬੁਲਡੋਜ਼ਰ ਚਲਾ ਕੇ ਢਾਹ ਦਿੱਤਾ ਗਿਆ। ਇਹ ਵੱਡੀ ਕਾਰਵਾਈ ਖੰਨਾ ਜ਼ਿਲ੍ਹੇ ਦੇ ਪਾਇਲ ਹਲਕੇ ਅਧੀਨ ਪੈਂਦੇ ਪਿੰਡ ਰਾਣੋਂ ਵਿੱਚ ਭਾਰੀ ਪੁਲਿਸ ਸੁਰੱਖਿਆ ਹੇਠ ਨੇਪਰੇ ਚਾੜ੍ਹੀ ਗਈ।

    • Download Babushahi App
  • Dailyhunt
    Disclaimer: This content has not been generated, created or edited by Dailyhunt. Publisher: Babushahi