Dailyhunt Logo
  • Light mode
    Follow system
    Dark mode
    • Play Story
    • App Story
ਮਰਹੂਮ ਕਿਸਾਨ ਆਗੂ ਸ਼ਾਮ ਲਾਲ ਨਮਿਤ ਠੂਠਿਆਂਵਾਲੀ  ਸ਼ਰਧਾਂਜਲੀ ਸਮਾਗਮ ਕਰਵਾਇਆ

ਮਰਹੂਮ ਕਿਸਾਨ ਆਗੂ ਸ਼ਾਮ ਲਾਲ ਨਮਿਤ ਠੂਠਿਆਂਵਾਲੀ ਸ਼ਰਧਾਂਜਲੀ ਸਮਾਗਮ ਕਰਵਾਇਆ

Babushahi 7 months ago
  • ਕਾਰਪੋਰੇਟ ਹਮਲਿਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ਾਂ ਵਿੱਚ ਸ਼ਾਮ ਲਾਲ ਮ ਦੀ ਵੱਡੀ ਭੂਮਿਕਾ- ਨਰਾਇਣ ਦੱਤ

    ਅਸ਼ੋਕ ਵਰਮਾ

    ਮਾਨਸਾ, 3 ਅਪ੍ਰੈਲ 2026 :ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂ ਵਾਲੀ ਦੇ ਮਰਹੂਮ ਕਿਸਾਨ ਆਗੂ ਸ਼ਾਮ ਲਾਲ(ਲੀਲਾ ਸਿੰਘ)ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ। ਸ਼ਾਮ ਲਾਲ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਸਨ ਅਤੇ ਪਿਛਲੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਵਿਛੋੜਾ ਦੇ ਗਏ ਸਨ।

  • ਸ਼ਰਧਾਂਜਲੀ ਸਮਾਗਮ ਤੇ ਕਿਸਾਨ ਮਜ਼ਦੂਰ ਅਤੇ ਹੋਰ ਜਥੇਬੰਦੀਆਂ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਲਛਮਣ ਸਿੰਘ ਚੱਕ ਅਲੀ ਸ਼ੇਰ ਨੇ ਕਿਹਾ ਕਿ ਸ਼ਾਮ ਲਾਲ ਵਰਗੇ ਸਰਗਰਮ ਅਤੇ ਸੁਲਝੇ ਹੋਏ ਆਗੂ ਦੇ ਚਲੇ ਜਾਣ ਨਾਲ ਸਮੁੱਚੀ ਕਿਸਾਨ ਲਹਿਰ ਨੂੰ ਨਾਂ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਸ਼ਾਮ ਲਾਲ ਵੱਲੋਂ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਅਤੇ ਕਿਰਨਜੀਤ ਕੌਰ ਮਹਿਲਕਲਾਂ ਬਲਾਤਕਾਰ ਅਤੇ ਕਤਲ ਵਿਰੋਧੀ ਘੋਲ ਵਿੱਚ ਨਿਭਾਈ ਸਰਗਰਮ ਭੂਮਿਕਾ ਨੂੰ ਸਲਾਹਿਆ।

    ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਸਾਥੀ ਨਰਾਇਣ ਦੱਤ ਨੇ ਸ਼ਾਮ ਲਾਲ ਦੇ ਵਿਛੋੜੇ ਨੂੰ ਪ੍ਰੀਵਾਰ ਅਤੇ ਸਮਾਜ ਲਈ ਵੱਡਾ ਘਾਟਾ ਦੱਸਦਿਆਂ ਉਨ੍ਹਾਂ ਦੀ ਮੌਤ ਨੂੰ 'ਪਰਬਤੋਂ ਭਾਰੀ ਮੌਤ' ਦੱਸਿਆ ਅਤੇ ਜਨਤਕ ਸੰਘਰਸ਼ਾਂ ਰਾਹੀਂ ਨਵਾਂ ਬਰਾਬਰਤਾ ਵਾਲਾ ਸਮਾਜ ਸਿਰਜਣ ਲਈ ਚੱਲ ਰਹੀ ਜੱਦੋਜਹਿਦ ਨੂੰ ਮਜ਼ਬੂਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰੈਸ ਸਕੱਤਰ ਇੰਦਰਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਜਦੋਂ ਕਾਰਪੋਰੇਟ ਘਰਾਣਿਆਂ ਦੇ ਹਮਲਿਆਂ ਖ਼ਿਲਾਫ਼ ਜਨਤਕ ਘੋਲ ਤੇਜੀ ਫੜ ਰਹੇ ਹਨ ਤਾਂ ਸ਼ਾਮ ਲਾਲ ਵਰਗੇ ਆਗੂਆਂ ਦੀ ਕਿਸਾਨ ਲਹਿਰ ਨੂੰ ਸਖ਼ਤ ਲੋੜ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਮੇਟੀ ਮੈਂਬਰ ਅੰਗਰੇਜ਼ ਸਿੰਘ ਭਦੌੜ, ਮੱਖਣ ਸਿੰਘ ਭੈਣੀ ਬਾਘਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਮਹਿੰਦਰ ਸਿੰਘ ਭੈਣੀ ਬਾਘਾ, ਪੱਤਰਕਾਰ ਮਨਿੰਦਰਜੀਤ ਸਿੱਧੂ, ਲਖਵੀਰ ਸਿੰਘ ਆਕਲੀਆ ਅਤੇ ਜੁਗਰਾਜ ਸਿੰਘ ਹਰਦਾਸਪੁਰਾ , ਕਿਸਾਨ ਮਜ਼ਦੂਰ ਅਤੇ ਇਨਕਲਾਬੀ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

    Click to Follow Babushahi Facebook page →

  • ਅਸ਼ੋਕ ਵਰਮਾ

    ਮਾਨਸਾ, 3 ਅਪ੍ਰੈਲ 2026 :ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂ ਵਾਲੀ ਦੇ ਮਰਹੂਮ ਕਿਸਾਨ ਆਗੂ ਸ਼ਾਮ ਲਾਲ(ਲੀਲਾ ਸਿੰਘ)ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ। ਸ਼ਾਮ ਲਾਲ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਸਨ ਅਤੇ ਪਿਛਲੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਵਿਛੋੜਾ ਦੇ ਗਏ ਸਨ। ਸ਼ਰਧਾਂਜਲੀ ਸਮਾਗਮ ਤੇ ਕਿਸਾਨ ਮਜ਼ਦੂਰ ਅਤੇ ਹੋਰ ਜਥੇਬੰਦੀਆਂ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਲਛਮਣ ਸਿੰਘ ਚੱਕ ਅਲੀ ਸ਼ੇਰ ਨੇ ਕਿਹਾ ਕਿ ਸ਼ਾਮ ਲਾਲ ਵਰਗੇ ਸਰਗਰਮ ਅਤੇ ਸੁਲਝੇ ਹੋਏ ਆਗੂ ਦੇ ਚਲੇ ਜਾਣ ਨਾਲ ਸਮੁੱਚੀ ਕਿਸਾਨ ਲਹਿਰ ਨੂੰ ਨਾਂ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਸ਼ਾਮ ਲਾਲ ਵੱਲੋਂ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਅਤੇ ਕਿਰਨਜੀਤ ਕੌਰ ਮਹਿਲਕਲਾਂ ਬਲਾਤਕਾਰ ਅਤੇ ਕਤਲ ਵਿਰੋਧੀ ਘੋਲ ਵਿੱਚ ਨਿਭਾਈ ਸਰਗਰਮ ਭੂਮਿਕਾ ਨੂੰ ਸਲਾਹਿਆ।

    Click to Follow Babushahi Facebook page →

  • Dailyhunt
    Disclaimer: This content has not been generated, created or edited by Dailyhunt. Publisher: Babushahi