Dailyhunt Logo
  • Light mode
    Follow system
    Dark mode
    • Play Story
    • App Story
ਮਾਵਾਂ ਦੀ ਮੌਤ ਦਰ ਘਟਾਉਣ ਦੇ ਨੁਕਤਿਆਂ ਦੀ ਕੀਤੀ ਚਰਚਾ

ਮਾਵਾਂ ਦੀ ਮੌਤ ਦਰ ਘਟਾਉਣ ਦੇ ਨੁਕਤਿਆਂ ਦੀ ਕੀਤੀ ਚਰਚਾ

Babushahi 3 weeks ago
  • ਮਾਵਾਂ ਦੀ ਮੌਤ ਦਰ ਘਟਾਉਣ ਦੇ ਨੁਕਤਿਆਂ ਦੀ ਕੀਤੀ ਚਰਚਾ

    ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ- ਸਿਵਲ ਸਰਜਨ

    ਰੋਹਿਤ ਗੁਪਤਾ

    ਗੁਰਦਾਸਪੁਰ 1 ਜੂਨ

    ਜੱਚਾ-ਬੱਚਾ ਸਿਹਤ ਸੇਵਾਵਾਂ ਅਧੀਨ ਗਰਭਵਤੀ ਮਹਿਲਾਵਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਮੈਟਰਨਲ ਡੈਥ ਰੀਵਿਊ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ।

  • ਇਹ ਮੀਟਿੰਗ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੀ ਪ੍ਰਧਾਨਗੀ ਹੇਠ ਹੋਈ ।

    ਇਸ ਮੌਕੇ ਸਿਵਲ ਸਰਜਨ ਡਾਕਟਰ ਮਹੇਸ਼ ਪ੍ਰਭਾਕਰ ਨੇ ਕਿਹਾ ਕਿ ਮਾਤਰੀ ਮੌਤਾਂ ਨੂੰ ਰੋਕਣ ਲਈ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੇ ਸਾਰੇ ਲੋੜੀਂਦੇ ਟੈਸਟ ਨਿਰਧਾਰਿਤ ਸਮੇਂ ਅੰਦਰ ਕਰਵਾਏ ਜਾਣ ਅਤੇ ਜਰੂਰਤ ਅਨੁਸਾਰ ਉਚਿਤ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਹਰ ਮਹੀਨੇ ਦੌਰਾਨ ਜਣੇਪੇ ਵਾਲੀਆਂ ਗਰਭਵਤੀ ਔਰਤਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇ ਅਤੇ ਆਸ਼ਾ ਵਰਕਰਾਂ ਅਤੇ ਏਐਨਐਮ ਵੱਲੋਂ ਉਨ੍ਹਾਂ ਦੀ ਨਿਰੰਤਰ ਫਾਲੋਅਪ ਕੀਤੀ ਜਾਵੇ ਤਾਂ ਜੋ ਕਿਸੇ ਵੀ ਸੰਕਟ ਦੀ ਸਥਿਤੀ ਵਿੱਚ ਤੁਰੰਤ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ। ਹਰ ਗਰਭਵਤੀ ਔਰਤ ਦੇ ਜਣੇਪੇ ਦੀ ਪਹਿਲਾਂ ਹੀ ਯੋਜਨਾ (Birth Planning) ਏਐਨਐਮ ਵੱਲੋਂ ਤਿਆਰ ਕੀਤੀ ਜਾਵੇ। ਕਿਸੇ ਵੀ ਹਾਲਤ ਵਿੱਚ ਘਰ ਵਿੱਚ ਡਿਲਿਵਰੀ ਨਾ ਹੋਵੇ ਅਤੇ ਸਾਰੀਆਂ ਡਿਲਿਵਰੀਆਂ 100 ਫੀਸਦੀ ਸੰਸਥਾਗਤ ਤੌਰ 'ਤੇ ਹੀ ਕਰਵਾਈਆਂ ਜਾਣ। ਆਸ਼ਾ ਵਰਕਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਉਹ ਗਰਭਵਤੀ ਔਰਤਾਂ ਦੇ ਨਾਲ ਚੈਕਅਪ ਅਤੇ ਜਣੇਪੇ ਸਮੇਂ ਸਿਹਤ ਸੰਸਥਾਵਾਂ ਵਿੱਚ ਜ਼ਰੂਰ ਹਾਜ਼ਰ ਰਹਿਣ।

    ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ ਜੀ ਨੇ ਕਿਹਾ ਕਿ ਹਰ ਗਰਭਵਤੀ ਮਹਿਲਾ ਨੂੰ ਸਭ ਤੋਂ ਪਹਿਲਾਂ ਅਤੇ ਜਲਦੀ ਤੋਂ ਜਲਦੀ ਸਿਹਤ ਸੰਸਥਾ ਵਿੱਚ ਰਜਿਸਟਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਵਜ਼ਨ, ਬਲੱਡ ਪ੍ਰੈਸ਼ਰ, ਸ਼ੂਗਰ, ਐਚਬੀ, ਥਾਇਰਾਇਡ, ਹੈਪੈਟਾਇਟਿਸ, ਐਲਐਫਟੀ, ਸਕੈਨ, ਈਸੀਜੀ ਆਦਿ ਸਾਰੇ ਮਹੱਤਵਪੂਰਨ ਟੈਸਟ ਸਮੇਂ ਸਿਰ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਸੰਭਾਵਿਤ ਜਟਿਲਤਾਵਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਮੇਂ ਰਹਿੰਦਿਆਂ ਉਪਚਾਰ ਕੀਤਾ ਜਾ ਸਕੇ। ਹਾਈ ਰਿਸਕ ਗਰਭਵਤੀ ਮਹਿਲਾਵਾਂ ਲਈ ਪਹਿਲਾਂ ਹੀ ਜਣੇਪੇ ਦਾ ਪਲਾਨ ਤਿਆਰ ਕਰਕੇ ਉਨ੍ਹਾਂ ਨੂੰ ਉਹਨਾਂ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਵੇ ਜਿੱਥੇ ਸਾਰੇ ਲੋੜੀਂਦੇ ਸਾਧਨ ਅਤੇ ਮਾਹਿਰ ਸਹੂਲਤਾਂ ਉਪਲਬਧ ਹੋਣ। ਇਸ ਦੇ ਨਾਲ, ਭਾਵੇਂ ਗਰਭਵਤੀ ਮਹਿਲਾ ਪ੍ਰਾਈਵੇਟ ਇਲਾਜ ਕਰਵਾ ਰਹੀ ਹੋਵੇ, ਉਸਦਾ ਵੀ ਸਰਕਾਰੀ ਸਿਹਤ ਵਿਭਾਗ ਵੱਲੋਂ ਲਗਾਤਾਰ ਫਾਲੋਅਪ ਕੀਤਾ ਜਾਵੇ।

    ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੇ ਵਿਸ਼ੇਸ਼ ਤੌਰ 'ਤੇ ਏਐਨਸੀ (Antenatal Care) ਅਤੇ ਪੋਸਟ ਨੇਟਲ ਚੈਕਅਪ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਮੇਂ ਸਿਰ ਪਛਾਣ, ਪੂਰਵ ਯੋਜਨਾ, ਲਗਾਤਾਰ ਨਿਗਰਾਨੀ ਅਤੇ ਤੁਰੰਤ ਉਪਚਾਰ ਹੀ ਮਾਤਰੀ ਮੌਤ ਦਰ ਘਟਾਉਣ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਕਦਮ ਸਾਬਤ ਹੋ ਸਕਦੇ ਹਨ।

    ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਦੋਰਾਂਗਲਾ ਡਾਕਟਰ ਨਵਦੀਪ ਕੌਰ , ਮੈਡੀਕਲ ਅਫਸਰ ਡਾਕਟਰ ਪ੍ਰੀਤੀ ਅੱਤਰੀ, ਡਾਕਟਰ ਉਪਾਸਨਾ, ਡਾਕਟਰ ਸੁਰੇਸ਼ ਕੁਮਾਰ, ਡਾਕਟਰ ਅਮਨਦੀਪ ਕੌਰ ਬਲਾਕ ਨੋਡਲ ਅਫ਼ਸਰ , ਐਲਐਚਵੀ, ਏ ਐਨ ਐਮ, ਆਸ਼ਾ ਵਰਕਰ ਆਦਿ ਹਾਜ਼ਰ ਸਨ।

  • ਰੋਹਿਤ ਗੁਪਤਾ

    ਗੁਰਦਾਸਪੁਰ 1 ਜੂਨ

    ਜੱਚਾ-ਬੱਚਾ ਸਿਹਤ ਸੇਵਾਵਾਂ ਅਧੀਨ ਗਰਭਵਤੀ ਮਹਿਲਾਵਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਮੈਟਰਨਲ ਡੈਥ ਰੀਵਿਊ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੀ ਪ੍ਰਧਾਨਗੀ ਹੇਠ ਹੋਈ ।

  • Dailyhunt
    Disclaimer: This content has not been generated, created or edited by Dailyhunt. Publisher: Babushahi