Dailyhunt Logo
  • Light mode
    Follow system
    Dark mode
    • Play Story
    • App Story
ਮਿਸਲ ਸਤਲੁਜ ਪੰਜਾਬ ਦੇ ਹਰ ਘਰ ਤੱਕ ਪਹੁੰਚਾਏਗੀ ਸਤਲੁਜ

ਮਿਸਲ ਸਤਲੁਜ ਪੰਜਾਬ ਦੇ ਹਰ ਘਰ ਤੱਕ ਪਹੁੰਚਾਏਗੀ ਸਤਲੁਜ

Babushahi 2 weeks ago
  • ਸਤਲੁਜ ਦੇ ਸੱਚ ਨੂੰ ਓਟੀਟੀ ਤੋਂ ਹਟਾਇਆ ਜਾ ਸਕਦਾ ਹੈ, ਇਤਿਹਾਸ ਤੋਂ ਨਹੀਂ: ਅਜੇ ਪਾਲ ਸਿੰਘ ਬਰਾੜ

    ਮੌਹਾਲੀ 8 ਜੁਲਾਈ, 2026 ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਅਮਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਨੂੰ ਲੋਕਤੰਤਰ, ਨਿਆਂ ਅਤੇ ਇਤਿਹਾਸਕ ਸੱਚਾਈ 'ਤੇ ਸਿਧਾ ਹਮਲਾ ਦਸਦਿਆਂ ਕਿਹਾ ਕਿ ਸੱਚ ਨੂੰ ਦਬਾਉਣ ਦੀ ਹਰ ਕੋਸ਼ਿਸ਼ ਆਖ਼ਰਕਾਰ ਅਸਫ਼ਲ ਹੁੰਦੀ ਹੈ।

  • ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਦ, ਸਿੱਖ ਕੌਮ ਦੇ ਸੰਘਰਸ਼ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਸਲਿਆਂ ਨੂੰ ਵਾਰ-ਵਾਰ ਹਾਸ਼ੀਏ 'ਤੇ ਧੱਕਣ ਦੀ ਪ੍ਰਵਿਰਤੀ ਦੇਸ਼ ਦੇ ਲੋਕਤੰਤਰੀ ਢਾਂਚੇ ਲਈ ਚਿੰਤਾ ਦਾ ਵਿਸ਼ਾ ਹੈ।

    ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਦਸਿਆ ਹੈ ਕਿ ਮਿਸਲ ਸਤਲੁਜ ਪਾਰਟੀ ਨੇ ਸਤਲੁਜ ਫਿਲਮ ਨੂੰ ਲੋਕਾਂ ਦਿਖਾਉਣ ਲਈ ਇਕ ਵਿਉਂਤਬੰਦੀ ਉਲੀਕੀ ਜਾ ਰਹੀ ਹੈ,ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਿੱਖ ਕੌਮ ਨਾਲ਼ ਸਮੇਂ ਦੀਆਂ ਸਰਕਾਰਾਂ ਵੱਲੋਂ ਕੀਤੀਆਂ ਬੇਨਿਸਾਫੀਆਂ ਅਤੇ ਜ਼ੁਲਮਾਂ ਦੀ ਸਚਾਈ ਬਾਰੇ ਦਸਿਆ ਜਾ ਸਕੇ ਤਾਂ ਜੋ ਅਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਬਾਰੇ ਪਤਾ ਚਲ ਸਕੇ।

    ਸਰਦਾਰ ਬਰਾੜ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਪੰਜਾਬ ਦੇ ਇਤਿਹਾਸ ਨਾਲ ਜੁੜੇ ਸੰਵੇਦਨਸ਼ੀਲ ਵਿਸ਼ਿਆਂ ਨੂੰ ਵਿਵਾਦਾਂ ਜਾਂ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ ਹੋਵੇ। ਉਨ੍ਹਾਂ ਕਿਹਾ ਕਿ ਇਤਿਹਾਸ ਦੇ ਕੌੜੇ ਸੱਚਾਂ ਤੋਂ ਮੂੰਹ ਮੋੜਨ ਜਾਂ ਉਨ੍ਹਾਂ ਨੂੰ ਲੋਕਾਂ ਦੀ ਨਜ਼ਰ ਤੋਂ ਓਹਲੇ ਕਰਨ ਨਾਲ ਨਾ ਤਾਂ ਇਤਿਹਾਸ ਬਦਲਦਾ ਹੈ ਅਤੇ ਨਾ ਹੀ ਇਨਸਾਫ਼ ਦੀ ਮੰਗ ਖ਼ਤਮ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਲੋਕਤੰਤਰ ਦੀ ਪਹਿਚਾਣ ਇਹ ਹੈ ਕਿ ਉਹ ਆਪਣੇ ਦੇਸ਼ ਇਤਿਹਾਸ ਦੇ ਹਰ ਪੱਖ ਦਾ ਸਾਹਮਣਾ ਕਰਨ ਦਾ ਹਿੰਮਤ ਰੱਖੇ।

    ਉਨ੍ਹਾਂ ਕਿਹਾ ਕਿ ਜੇਕਰ ਫ਼ਿਲਮ ਨੇ ਸਾਰੀਆਂ ਕਾਨੂੰਨੀ ਅਤੇ ਸੈਂਸਰ ਸੰਬੰਧੀ ਪ੍ਰਕਿਰਿਆਵਾਂ ਪੂਰੀਆਂ ਕਰ ਲਈਆਂ ਸਨ ਤਾਂ ਰਿਲੀਜ਼ ਤੋਂ ਬਾਅਦ ਇਸ ਨੂੰ ਅਚਾਨਕ ਹਟਾਉਣਾ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੰਬੰਧਿਤ ਧਿਰਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਫ਼ੈਸਲਾ ਕਿਹੜੇ ਅਧਾਰ 'ਤੇ ਲਿਆ ਗਿਆ ਅਤੇ ਇਸ ਦੇ ਪਿੱਛੇ ਕੀ ਕਾਰਨ ਸਨ। ਉਨ੍ਹਾਂ ਕਿਹਾ ਕਿ ਕੇਵਲ ਪਾਰਦਰਸ਼ਤਾ ਹੀ ਲੋਕਾਂ ਦਾ ਭਰੋਸਾ ਕਾਇਮ ਰੱਖ ਸਕਦੀ ਹੈ।

    ਸਰਦਾਰ ਬਰਾੜ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੱਚ ਅਤੇ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕੀਤਾ,ਉਨ੍ਹਾਂ ਦਾ ਜੀਵਨ ਇਸ ਗੱਲ ਦੀ ਮਿਸਾਲ ਹੈ ਕਿ ਸੱਚ ਦੀ ਕੀਮਤ ਭਾਵੇਂ ਵੱਡੀ ਹੋਵੇ, ਪਰ ਉਸ ਦੀ ਅਹਿਮੀਅਤ ਉਸ ਤੋਂ ਵੀ ਵੱਡੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਦੇ ਜੀਵਨ 'ਤੇ ਬਣੀ ਫ਼ਿਲਮ ਨੂੰ ਲੋਕਾਂ ਦੀ ਪਹੁੰਚ ਤੋਂ ਦੂਰ ਕਰਨਾ ਅਨੇਕਾਂ ਲੋਕਾਂ ਵਿੱਚ ਇਹ ਪ੍ਰਭਾਵ ਪੈਦਾ ਕਰਦਾ ਹੈ ਕਿ ਇਤਿਹਾਸ ਦੇ ਅਸੁਖਾਵੇਂ ਸਵਾਲਾਂ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

    ਉਨ੍ਹਾਂ ਕਿਹਾ ਕਿ ਸੱਚ ਨੂੰ ਕਿਸੇ ਪਲੇਟਫਾਰਮ ਤੋਂ ਹਟਾਇਆ ਜਾ ਸਕਦਾ ਹੈ, ਪਰ ਲੋਕਾਂ ਦੀ ਯਾਦ, ਇਤਿਹਾਸ ਦੇ ਸਫ਼ਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਚੇਤਨਾ ਵਿੱਚੋਂ ਨਹੀਂ ਮਿਟਾਇਆ ਜਾ ਸਕਦਾ। ਜਿੰਨਾ ਸੱਚ ਨੂੰ ਦਬਾਇਆ ਜਾਂਦਾ ਹੈ, ਉੱਨਾ ਹੀ ਉਹ ਹੋਰ ਮਜ਼ਬੂਤੀ ਨਾਲ ਸਾਹਮਣੇ ਆਉਂਦਾ ਹੈ।

    ਸਰਦਾਰ ਬਰਾੜ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੀ ਗਾਰੰਟੀ ਦਿੰਦਾ ਹੈ, ਜੇਕਰ ਇਤਿਹਾਸਕ ਵਿਸ਼ਿਆਂ 'ਤੇ ਬਣੀਆਂ ਫ਼ਿਲਮਾਂ ਆਦਿ ਨੂੰ ਵੀ ਆਮ ਲੋਕਾਂ ਤੱਕ ਪਹੁੰਚਣ ਤੋਂ ਰੋਕਿਆ ਜਾਣ ਲੱਗ ਪਿਆ ਤਾਂ ਇਹ ਲੋਕਤੰਤਰੀ ਮੁੱਲਾਂ ਲਈ ਚਿੰਤਾਜਨਕ ਸੰਕੇਤ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਸਚਾਈ ਨੂੰ ਦਬਾਉਣ ਵਿੱਚ ਨਹੀਂ, ਸਗੋਂ ਉਨ੍ਹਾਂ ਦਾ ਸਾਹਮਣਾ ਕਰਨ ਵਿੱਚ ਹੁੰਦੀ ਹੈ।

    ਉਨ੍ਹਾਂ ਮੰਗ ਕੀਤੀ ਕਿ ਫ਼ਿਲਮ 'ਸਤਲੁਜ' ਨੂੰ ਤੁਰੰਤ ਮੁੜ ਓਟੀਟੀ ਪਲੇਟਫਾਰਮ 'ਤੇ ਉਪਲਬਧ ਕਰਵਾਇਆ ਜਾਵੇ ਅਤੇ ਇਸ ਨੂੰ ਹਟਾਉਣ ਦੇ ਕਾਰਨਾਂ ਬਾਰੇ ਦੇਸ਼ ਦੀ ਜਨਤਾ ਨੂੰ ਪੂਰੀ ਪਾਰਦਰਸ਼ਤਾ ਨਾਲ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਤਿਹਾਸ, ਇਨਸਾਫ਼ ਅਤੇ ਸੱਚ ਨਾਲ ਜੁੜੀਆਂ ਆਵਾਜ਼ਾਂ ਨੂੰ ਦਬਾਉਣ ਦੀ ਪ੍ਰਵਿਰਤੀ ਜਾਰੀ ਰਹੀ ਤਾਂ ਮਿਸਲ ਸਤਲੁਜ ਪਾਰਟੀ ਲੋਕਤੰਤਰੀ ਅਤੇ ਸੰਵਿਧਾਨਕ ਢੰਗ ਨਾਲ ਇਸ ਦਾ ਡਟਵਾਂ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸੱਚ ਨੂੰ ਕੁਝ ਸਮੇਂ ਲਈ ਰੋਕਿਆ ਜਾ ਸਕਦਾ ਹੈ, ਪਰ ਉਸ ਨੂੰ ਕਦੇ ਵੀ ਸਦਾ ਲਈ ਹਰਾਇਆ ਨਹੀਂ ਜਾ ਸਕਦਾ।

    • Download Babushahi App

  • ਮੌਹਾਲੀ 8 ਜੁਲਾਈ, 2026 ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਅਮਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਨੂੰ ਲੋਕਤੰਤਰ, ਨਿਆਂ ਅਤੇ ਇਤਿਹਾਸਕ ਸੱਚਾਈ 'ਤੇ ਸਿਧਾ ਹਮਲਾ ਦਸਦਿਆਂ ਕਿਹਾ ਕਿ ਸੱਚ ਨੂੰ ਦਬਾਉਣ ਦੀ ਹਰ ਕੋਸ਼ਿਸ਼ ਆਖ਼ਰਕਾਰ ਅਸਫ਼ਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਦ, ਸਿੱਖ ਕੌਮ ਦੇ ਸੰਘਰਸ਼ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਸਲਿਆਂ ਨੂੰ ਵਾਰ-ਵਾਰ ਹਾਸ਼ੀਏ 'ਤੇ ਧੱਕਣ ਦੀ ਪ੍ਰਵਿਰਤੀ ਦੇਸ਼ ਦੇ ਲੋਕਤੰਤਰੀ ਢਾਂਚੇ ਲਈ ਚਿੰਤਾ ਦਾ ਵਿਸ਼ਾ ਹੈ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi