ਅਸ਼ੋਕ ਵਰਮਾ
ਮਾਨਸਾ,29 ਅਗਸਤ 2026 :ਪੰਜਾਬ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ ਫੇਜ਼-2" ਤਹਿਤ ਮਾਨਸਾ ਸ਼ਹਿਰ ਨੂੰ ਸਾਫ ਸੁਥਰਾ ਤੇ ਕੂੜਾ ਮੁਕਤ ਬਣਾਉਣ ਦੇ ਮਕਸਦ ਨਾਲ ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਖੁਦ ਆਪਣੀ ਟੀਮ ਨਾਲ ਜ਼ਮੀਨੀ ਪੱਧਰ 'ਤੇ ਸਫਾਈ ਕਾਰਜ ਵਿਚ ਸ਼ਮੂਲੀਅਤ ਕਰਦਿਆਂ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਹੈ।
ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ, ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਪ੍ਰਧਾਨ ਨਗਰ ਕੌਂਸਲ ਮਾਨਸਾ ਭੂਸ਼ਨ ਮੱਤੀ ਤੋਂ ਇਲਾਵਾ ਸ਼ਹਿਰ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਸ਼ਹਿਰ ਵਿਚ ਕੂੜੇ ਦੇ ਨਿਪਟਾਰੇ ਲਈ ਚਲਾਏ ਇਸ ਅਭਿਆਨ ਵਿਚ ਸ਼ਹਿਰ ਦੇ ਹਰ ਨਾਗਰਿਕ ਦੀ ਸ਼ਮੂਲੀਅਤ ਹੋਣੀ ਚਾਹੀਦੀ ਹੈ।ਵਿਧਾਇਕ ਡਾ. ਵਿਜੈ ਸਿੰਗਲਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਅਹਿਮ ਹੈ। ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਗਿੱਲੇ ਅਤੇ ਸੁੱਕੇ ਕੂੜੇ ਨੂੰ ਪਹਿਲਾਂ ਹੀ ਵੱਖ-ਵੱਖ ਕਰਨ ਦੀ ਆਦਤ ਪਾਉਣ ਅਤੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਦੀ ਥਾਂ ਉੱਤੇ ਕੇਵਲ ਨਿਰਧਾਰਤ ਡਸਟਬਿਨਾਂ ਦੀ ਹੀ ਵਰਤੋਂ ਕਰਨ, ਤਾਂ ਜੋ ਕੂੜੇ ਦਾ ਵਾਤਾਵਰਨ-ਪੱਖੀ ਢੰਗ ਨਾਲ ਨਿਪਟਾਰਾ ਸੰਭਵ ਹੋ ਸਕੇ।
ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਸਫਾਈ ਕਰਮਚਾਰੀਆਂ ਦੀ ਦਿਨ-ਰਾਤ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨ-ਭਾਗੀਦਾਰੀ ਤੋਂ ਬਿਨਾਂ ਕੋਈ ਵੀ ਜਨਤਕ ਅਭਿਆਨ ਰੰਗ ਨਹੀਂ ਲਿਆ ਸਕਦਾ, ਇਸ ਲਈ ਮਾਨਸਾ ਨੂੰ ਸੁੰਦਰਤਾ ਪੱਖੋਂ ਮੋਹਰੀ ਬਣਾਉਣ ਲਈ ਆਮ ਜਨਤਾ ਨੂੰ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ।
- Download Babushahi App
ਅਸ਼ੋਕ ਵਰਮਾ
ਮਾਨਸਾ,29 ਅਗਸਤ 2026 :ਪੰਜਾਬ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ ਫੇਜ਼-2" ਤਹਿਤ ਮਾਨਸਾ ਸ਼ਹਿਰ ਨੂੰ ਸਾਫ ਸੁਥਰਾ ਤੇ ਕੂੜਾ ਮੁਕਤ ਬਣਾਉਣ ਦੇ ਮਕਸਦ ਨਾਲ ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਖੁਦ ਆਪਣੀ ਟੀਮ ਨਾਲ ਜ਼ਮੀਨੀ ਪੱਧਰ 'ਤੇ ਸਫਾਈ ਕਾਰਜ ਵਿਚ ਸ਼ਮੂਲੀਅਤ ਕਰਦਿਆਂ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ, ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਪ੍ਰਧਾਨ ਨਗਰ ਕੌਂਸਲ ਮਾਨਸਾ ਭੂਸ਼ਨ ਮੱਤੀ ਤੋਂ ਇਲਾਵਾ ਸ਼ਹਿਰ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।
- Download Babushahi App

