Dailyhunt Logo
  • Light mode
    Follow system
    Dark mode
    • Play Story
    • App Story
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਮੁੰਡੀਆਂ

Babushahi 1 week ago
  • ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਮੁੰਡੀਆਂ *ਕਿਹਾ, ਡਿਪਟੀ ਕਮਿਸ਼ਨਰਾਂ ਨੂੰ ਇੱਕ ਦਿਨ ਰਾਖਵਾਂ ਰੱਖਣ ਲਈ ਛੇਤੀ ਜਾਰੀ ਹੋਵੇਗਾ ਪੱਤਰ*

    *ਮਾਲ ਮੰਤਰੀ ਹਰਦੀਪ ਵੱਲੋਂ ਨੰਬਰਦਾਰ ਯੂਨੀਅਨ ਨਾਲ ਮੁਲਾਕਾਤ*

    *ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਦਿੱਤਾ ਭਰੋਸਾ*

  • *ਚੰਡੀਗੜ੍ਹ, 8 ਜੁਲਾਈ:*

    ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ।

    ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਲਈ ਨੰਬਰਦਾਰਾਂ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਰਾਖਵਾਂ ਰੱਖਣ ਦੀ ਮੰਗ ਕੀਤੀ। ਇਸ 'ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨਗੇ ਕਿ ਨੰਬਰਦਾਰਾਂ ਦੀ ਸਹੂਲਤ ਲਈ ਸਿਹਤ ਕਾਰਡ ਬਣਾਉਣ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨੰਬਰਦਾਰਾਂ ਲਈ ਇੱਕ ਦਿਨ ਰਾਖਵਾਂ ਰੱਖਣ ਦੀ ਹਦਾਇਤ ਕੀਤੀ ਜਾਵੇਗੀ।

    ਨੰਬਰਦਾਰਾਂ ਵੱਲੋਂ ਮਾਣਭੇਟਾ ਵਧਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ ਅਤੇ ਨੰਬਰਦਾਰਾਂ ਦਾ ਮਾਣਭੇਟਾ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਨੰਬਰਦਾਰਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਪੂਰਾ ਸਨਮਾਨ ਕਰਦੀ ਹੈ। ਉਨ੍ਹਾਂ ਨੰਬਰਦਾਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਗਹੁ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।

    ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡ ਸ੍ਰੀ ਪਰਮਵੀਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

    • Download Babushahi App

  • ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਮੁੰਡੀਆਂ

    *ਕਿਹਾ, ਡਿਪਟੀ ਕਮਿਸ਼ਨਰਾਂ ਨੂੰ ਇੱਕ ਦਿਨ ਰਾਖਵਾਂ ਰੱਖਣ ਲਈ ਛੇਤੀ ਜਾਰੀ ਹੋਵੇਗਾ ਪੱਤਰ*

    *ਮਾਲ ਮੰਤਰੀ ਹਰਦੀਪ ਵੱਲੋਂ ਨੰਬਰਦਾਰ ਯੂਨੀਅਨ ਨਾਲ ਮੁਲਾਕਾਤ*

    *ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਦਿੱਤਾ ਭਰੋਸਾ*

    *ਚੰਡੀਗੜ੍ਹ, 8 ਜੁਲਾਈ:*

    ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ।

    ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਲਈ ਨੰਬਰਦਾਰਾਂ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਰਾਖਵਾਂ ਰੱਖਣ ਦੀ ਮੰਗ ਕੀਤੀ। ਇਸ 'ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨਗੇ ਕਿ ਨੰਬਰਦਾਰਾਂ ਦੀ ਸਹੂਲਤ ਲਈ ਸਿਹਤ ਕਾਰਡ ਬਣਾਉਣ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨੰਬਰਦਾਰਾਂ ਲਈ ਇੱਕ ਦਿਨ ਰਾਖਵਾਂ ਰੱਖਣ ਦੀ ਹਦਾਇਤ ਕੀਤੀ ਜਾਵੇਗੀ।

    ਨੰਬਰਦਾਰਾਂ ਵੱਲੋਂ ਮਾਣਭੇਟਾ ਵਧਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ ਅਤੇ ਨੰਬਰਦਾਰਾਂ ਦਾ ਮਾਣਭੇਟਾ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਨੰਬਰਦਾਰਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਪੂਰਾ ਸਨਮਾਨ ਕਰਦੀ ਹੈ। ਉਨ੍ਹਾਂ ਨੰਬਰਦਾਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਗਹੁ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।

    ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡ ਸ੍ਰੀ ਪਰਮਵੀਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi