Dailyhunt
OSD ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ

Babushahi 4 days ago
  • ਬਾਬੂਸ਼ਾਹੀ ਬਿਊਰੋ

    ਧੂਰੀ, 5 ਮਈ:

    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਜਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ।

  • ਇਸੇ ਕੜੀ ਤਹਿਤ ਉਹ ਧੂਰੀ ਸ਼ਹਿਰ ਦੇ ਵਾਰਡ ਨੰਬਰ 11 ਵਿੱਚ ਪੁੱਜੇ, ਜਿੱਥੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।

    ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਨੰਬਰ 11 ਦੇ ਵਸਨੀਕਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਸਲਿਆਂ ਉੱਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

    ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਜਾਰੀ ਹਨ, ਜਿਨ੍ਹਾਂ ਵਿੱਚ ਸੜਕਾਂ ਦੀ ਅੱਪਗ੍ਰੇਡੇਸ਼ਨ, ਨਿਕਾਸੀ ਪ੍ਰਣਾਲੀ ਦਾ ਸੁਧਾਰ, ਪਾਰਕਾਂ ਦੀ ਸੁੰਦਰਤਾ ਵਧਾਉਣ ਅਤੇ ਹੋਰ ਸ਼ਹਿਰੀ ਸੁਵਿਧਾਵਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨ ਤੱਕ ਸੀਮਿਤ ਨਹੀਂ, ਸਗੋਂ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਕੇ ਲੋਕਾਂ ਤੱਕ ਉਸਦਾ ਲਾਭ ਪਹੁੰਚਾਉਣਾ ਹੈ।

    ਓ.ਐਸ.ਡੀ. ਸੁਖਵੀਰ ਸਿੰਘ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਨੁਸਾਰ ਲੋਕ-ਕੇਂਦਰਿਤ ਸ਼ਾਸਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਹਰੇਕ ਨਾਗਰਿਕ ਦੀ ਸੁਣਵਾਈ ਅਤੇ ਉਸ ਦੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਖੁਦ ਮੈਦਾਨ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਜੋ ਵਿਕਾਸ ਕਾਰਜਾਂ ਦੀ ਹਕੀਕਤ ਅਤੇ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇ।

    ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਝਲਾ, ਪੁਸ਼ਪਿੰਦਰ ਸ਼ਰਮਾ, ਬਲਦੇਵ ਸਿੰਘ, ਗੁਰਨੀਤ ਕੌਰ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਐਡਵੋਕੇਟ ਹੈਪੀ ਗਰਗ, ਜਸਵਿੰਦਰ ਸਿੰਘ ਅਤੇ ਨੀਰਜ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨੰਬਰ 11 ਦੇ ਵਸਨੀਕ ਮੌਜੂਦ ਸਨ, ਜਿਨ੍ਹਾਂ ਨੇ ਓ.ਐਸ.ਡੀ. ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ।

    • Download Babushahi App
  • ਬਾਬੂਸ਼ਾਹੀ ਬਿਊਰੋ

    ਧੂਰੀ, 5 ਮਈ:

    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਜਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਉਹ ਧੂਰੀ ਸ਼ਹਿਰ ਦੇ ਵਾਰਡ ਨੰਬਰ 11 ਵਿੱਚ ਪੁੱਜੇ, ਜਿੱਥੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।

    ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਨੰਬਰ 11 ਦੇ ਵਸਨੀਕਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਸਲਿਆਂ ਉੱਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

    ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਜਾਰੀ ਹਨ, ਜਿਨ੍ਹਾਂ ਵਿੱਚ ਸੜਕਾਂ ਦੀ ਅੱਪਗ੍ਰੇਡੇਸ਼ਨ, ਨਿਕਾਸੀ ਪ੍ਰਣਾਲੀ ਦਾ ਸੁਧਾਰ, ਪਾਰਕਾਂ ਦੀ ਸੁੰਦਰਤਾ ਵਧਾਉਣ ਅਤੇ ਹੋਰ ਸ਼ਹਿਰੀ ਸੁਵਿਧਾਵਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨ ਤੱਕ ਸੀਮਿਤ ਨਹੀਂ, ਸਗੋਂ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਕੇ ਲੋਕਾਂ ਤੱਕ ਉਸਦਾ ਲਾਭ ਪਹੁੰਚਾਉਣਾ ਹੈ।

    ਓ.ਐਸ.ਡੀ. ਸੁਖਵੀਰ ਸਿੰਘ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਨੁਸਾਰ ਲੋਕ-ਕੇਂਦਰਿਤ ਸ਼ਾਸਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਹਰੇਕ ਨਾਗਰਿਕ ਦੀ ਸੁਣਵਾਈ ਅਤੇ ਉਸ ਦੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਖੁਦ ਮੈਦਾਨ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਜੋ ਵਿਕਾਸ ਕਾਰਜਾਂ ਦੀ ਹਕੀਕਤ ਅਤੇ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇ।

    ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਝਲਾ, ਪੁਸ਼ਪਿੰਦਰ ਸ਼ਰਮਾ, ਬਲਦੇਵ ਸਿੰਘ, ਗੁਰਨੀਤ ਕੌਰ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਐਡਵੋਕੇਟ ਹੈਪੀ ਗਰਗ, ਜਸਵਿੰਦਰ ਸਿੰਘ ਅਤੇ ਨੀਰਜ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨੰਬਰ 11 ਦੇ ਵਸਨੀਕ ਮੌਜੂਦ ਸਨ, ਜਿਨ੍ਹਾਂ ਨੇ ਓ.ਐਸ.ਡੀ. ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ।

    • Download Babushahi App
  • Dailyhunt
    Disclaimer: This content has not been generated, created or edited by Dailyhunt. Publisher: Babushahi