Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸੈਂਟਰ, ਗੁਰਦਾਸਪੁਰ ਵਿਖੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਲਈ 15 ਦਿਨਾਂ ਵਿਸ਼ੇਸ਼ ਸਿਖਲਾਈ ਕੈਂਪ ਦਾ ਸ਼ੁਭ ਆਰੰਭ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸੈਂਟਰ, ਗੁਰਦਾਸਪੁਰ ਵਿਖੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਲਈ 15 ਦਿਨਾਂ ਵਿਸ਼ੇਸ਼ ਸਿਖਲਾਈ ਕੈਂਪ ਦਾ ਸ਼ੁਭ ਆਰੰਭ

Babushahi 2 weeks ago
  • ਰੋਹਿਤ ਗੁਪਤਾ

    ਗੁਰਦਾਸਪੁਰ, 2 ਜੁਲਾਈ

    ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਨੂੰ ਹੁਨਰਮੰਦ, ਰੁਜ਼ਗਾਰ-ਯੋਗ ਅਤੇ ਉਦਮੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸੈਂਟਰ, ਗੁਰਦਾਸਪੁਰ ਵਿਖੇ 15 ਦਿਨਾਂ ਵਿਸ਼ੇਸ਼ ਸਿਖਲਾਈ ਕੈਂਪ ਦਾ ਸ਼ੁਭ ਆਰੰਭ ਕੀਤਾ ਗਿਆ।

    ਇਸ ਸਿਖਲਾਈ ਕੈਂਪ ਦਾ ਉਦਘਾਟਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸੈਂਟਰ, ਗੁਰਦਾਸਪੁਰ ਦੇ ਡਾਇਰੈਕਟਰ ਐਚ.

  • ਐਸ. ਰੰਧਾਵਾ ਅਤੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਪ੍ਰੋ. (ਡਾ.) ਅਸ਼ਵਨੀ ਕੁਮਾਰ ਭੱਲਾ ਨੇ ਸਾਂਝੇ ਤੌਰ 'ਤੇ ਕੀਤਾ। ਇਸ ਮੌਕੇ 'ਤੇ ਡਾ. ਹਰਪ੍ਰੀਤ ਸਿੰਘ, ਪ੍ਰੋਫੈਸਰ ਅਤੇ ਮਾਹਰ, ਅਤੇ ਡਾ. ਜੋਹਰ ਸਿੰਘ, ਪ੍ਰਿੰਸੀਪਲ ਸਾਇੰਟਿਸਟ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

    ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਐਚ. ਐਸ. ਰੰਧਾਵਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਰੀਜਨਲ ਸੈਂਟਰ, ਗੁਰਦਾਸਪੁਰ 1910 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ ਇਹ ਕੇਂਦਰ ਲੰਮੇ ਸਮੇਂ ਤੋਂ ਕਿਸਾਨਾਂ ਦੀ ਅਗਵਾਈ, ਖੇਤੀਬਾੜੀ ਦੇ ਵਿਕਾਸ ਅਤੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਸਿਖਲਾਈ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ 15 ਦਿਨਾਂ ਦੇ ਇਸ ਵਿਸ਼ੇਸ਼ ਸਿਖਲਾਈ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਵਿਹਾਰਕ ਅਤੇ ਤਕਨੀਕੀ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਉਹ ਹੁਨਰਮੰਦ ਨਾਗਰਿਕ ਬਣਨਗੇ ਅਤੇ ਆਪਣੇ ਜੀਵਨ ਵਿੱਚ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਬਿਹਤਰ ਮੌਕੇ ਸਿਰਜ ਸਕਣਗੇ।

    ਡਾ. ਜੋਹਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਸਿਖਲਾਈ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਅਨੁਸ਼ਾਸਨ, ਵਿਗਿਆਨਕ ਸੋਚ ਅਤੇ ਕਰੀਅਰ ਮਾਰਗਦਰਸ਼ਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।

    ਉਨ੍ਹਾਂ ਦੱਸਿਆ ਕਿ ਬੀ.ਐੱਸ.ਸੀ. ਮੈਡੀਕਲ ਅਤੇ ਨਾਨ-ਮੈਡੀਕਲ ਤੋਂ ਬਾਅਦ ਵਿਦਿਆਰਥੀਆਂ ਲਈ ਉੱਚ ਸਿੱਖਿਆ ਅਤੇ ਰੁਜ਼ਗਾਰ ਦੇ ਕਿਹੜੇ-ਕਿਹੜੇ ਮੌਕੇ ਉਪਲਬਧ ਹਨ, ਇਸ ਸਬੰਧੀ ਵੀ ਵਿਸ਼ੇਸ਼ ਮਾਹਿਰਾਂ ਵੱਲੋਂ ਸੈਸ਼ਨ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇਸ਼ ਦੀਆਂ ਮੋਹਰੀ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ ਅਤੇ ਇੱਥੇ ਚਲਾਏ ਜਾ ਰਹੇ ਕੋਰਸ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ, ਸਹੀ ਮਾਰਗਦਰਸ਼ਨ ਅਤੇ ਉਜਵਲ ਭਵਿੱਖ ਪ੍ਰਦਾਨ ਕਰਦੇ ਹਨ।

    ਉਨ੍ਹਾਂ ਨੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਪ੍ਰੋ. (ਡਾ.) ਅਸ਼ਵਨੀ ਕੁਮਾਰ ਭੱਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੀ ਵਿਸ਼ੇਸ਼ ਸਿਖਲਾਈ ਦਾ ਮੌਕਾ ਉਪਲਬਧ ਕਰਵਾ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ।

    ਇਸ ਮੌਕੇ 'ਤੇ ਪ੍ਰਿੰਸੀਪਲ ਪ੍ਰੋ. (ਡਾ.) ਅਸ਼ਵਨੀ ਕੁਮਾਰ ਭੱਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸੈਂਟਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕੇਵਲ ਡਿਗਰੀ ਹੀ ਨਹੀਂ, ਸਗੋਂ ਵਿਹਾਰਕ ਗਿਆਨ ਅਤੇ ਹੁਨਰ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਕੈਂਪ ਵਿਦਿਆਰਥੀਆਂ ਦੀ ਸ਼ਖਸੀਅਤ, ਹੁਨਰ ਅਤੇ ਰੁਜ਼ਗਾਰ ਯੋਗਤਾ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਵੇਗਾ।

    • Download Babushahi App

  • ਰੋਹਿਤ ਗੁਪਤਾ

    ਗੁਰਦਾਸਪੁਰ, 2 ਜੁਲਾਈ

    ਇਸ ਸਿਖਲਾਈ ਕੈਂਪ ਦਾ ਉਦਘਾਟਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸੈਂਟਰ, ਗੁਰਦਾਸਪੁਰ ਦੇ ਡਾਇਰੈਕਟਰ ਐਚ. ਐਸ. ਰੰਧਾਵਾ ਅਤੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਪ੍ਰੋ. (ਡਾ.) ਅਸ਼ਵਨੀ ਕੁਮਾਰ ਭੱਲਾ ਨੇ ਸਾਂਝੇ ਤੌਰ 'ਤੇ ਕੀਤਾ। ਇਸ ਮੌਕੇ 'ਤੇ ਡਾ. ਹਰਪ੍ਰੀਤ ਸਿੰਘ, ਪ੍ਰੋਫੈਸਰ ਅਤੇ ਮਾਹਰ, ਅਤੇ ਡਾ. ਜੋਹਰ ਸਿੰਘ, ਪ੍ਰਿੰਸੀਪਲ ਸਾਇੰਟਿਸਟ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi