Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਚੱਲ ਰਹੀ ਹੈ 'ਐਲਡਰ ਲਾਈਨ ਹੈਲਪਲਾਈਨ 14567

ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਚੱਲ ਰਹੀ ਹੈ 'ਐਲਡਰ ਲਾਈਨ ਹੈਲਪਲਾਈਨ 14567

Babushahi 1 week ago
  • ਰੋਹਿਤ ਗੁਪਤਾ

    ਗੁਰਦਾਸਪੁਰ, 8 ਜੁਲਾਈ

    ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੂਬੇ ਦੇ ਸੀਨੀਅਰ ਸਿਟੀਜ਼ਨਾਂ (ਬਜ਼ੁਰਗਾਂ) ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵਲੋਂ ਚਲਾਈ ਜਾ ਰਹੀ "ਪੰਜਾਬ ਐਲਡਰਲਾਈਨ ਹੈਲਪਲਾਈਨ - 14567" ਬਾਰੇ ਆਮ ਲੋਕਾਂ ਅਤੇ ਖਾਸ ਕਰਕੇ ਬਜ਼ੁਰਗਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਗਈ ਹੈ।

  • ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਨੇ ਦੱਸਿਆ ਕਿ ਇਸ ਮੁਫ਼ਤ ਹੈਲਪਲਾਈਨ ਨੰਬਰ 14567 ਰਾਹੀਂ ਬਜ਼ੁਰਗਾਂ ਨੂੰ ਕਾਨੂੰਨੀ ਮਾਰਗਦਰਸ਼ਨ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ, ਕਾਊਂਸਲਿੰਗ (ਮਾਨਸਿਕ ਸਹਾਇਤਾ), ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਸਹਾਇਤਾ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਇਹ ਹੈਲਪਲਾਈਨ ਨੰਬਰ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਹਫ਼ਤੇ ਦੇ ਸਾਰੇ ਦਿਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਮ ਕਰਦਾ ਹੈ।

    ਇਹ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਸੀਨੀਅਰ ਸਿਟੀਜ਼ਨ ਅਜੇ ਵੀ ਇਸ ਹੈਲਪਲਾਈਨ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ। ਉਹਨਾਂ ਦੱਸਿਆ ਕਿ ਇਸ ਸੰਬੰਧ ਵਿੱਚ ਸਥਾਨਕ ਪੱਧਰ 'ਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇਗੀ।

    ਇਸ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਬਲਾਕ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਅਤੇ ਹੋਰ ਗੈਰ-ਸਰਕਾਰੀ ਸੰਸਥਾਵਾਂ (NGOs) ਦਾ ਸਹਿਯੋਗ ਲਿਆ ਜਾਵੇਗਾ।

    ਉਨ੍ਹਾਂ ਵਲੋਂ ਸਮੂਹ ਨਾਗਰਿਕਾਂ ਅਤੇ ਬਜ਼ੁਰਗਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਬਿਨਾਂ ਕਿਸੇ ਝਿਜਕ ਦੇ ਟੋਲ-ਫ੍ਰੀ ਨੰਬਰ 14567 'ਤੇ ਸੰਪਰਕ ਕਰਨ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਬਜ਼ੁਰਗ ਇਸ ਸੇਵਾ ਦਾ ਲਾਭ ਉਠਾ ਸਕਣ।

    • Download Babushahi App

  • ਰੋਹਿਤ ਗੁਪਤਾ

    ਗੁਰਦਾਸਪੁਰ, 8 ਜੁਲਾਈ

    ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੂਬੇ ਦੇ ਸੀਨੀਅਰ ਸਿਟੀਜ਼ਨਾਂ (ਬਜ਼ੁਰਗਾਂ) ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵਲੋਂ ਚਲਾਈ ਜਾ ਰਹੀ "ਪੰਜਾਬ ਐਲਡਰਲਾਈਨ ਹੈਲਪਲਾਈਨ - 14567" ਬਾਰੇ ਆਮ ਲੋਕਾਂ ਅਤੇ ਖਾਸ ਕਰਕੇ ਬਜ਼ੁਰਗਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਗਈ ਹੈ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi