Dailyhunt Logo
  • Light mode
    Follow system
    Dark mode
    • Play Story
    • App Story
ਪਰਾਲੀ/ਨਾੜ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ

ਪਰਾਲੀ/ਨਾੜ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ

Babushahi 2 weeks ago
  • ਨਾੜ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਐਫ ਆਈ ਆਰ ਦਰਜ

    ਰੋਹਿਤ ਗੁਪਤਾ

    ਬਟਾਲਾ, 6 ਮਈ

    ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਊਨਲ ਵੱਲੋਂ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ 'ਤੇ ਪਬੰਦੀ ਲਗਾਈ ਗਈ ਹੈ, ਜਿਸ ਦੇ ਚੱਲਦਿਆਂ ਵੱਖ ਵੱਖ ਟੀਮਾਂ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।

    ਇਸ ਸਬੰਧੀ ਗੱਲਬਾਤ ਕਰਦਿਆਂ ਐੱਸ.ਡੀ.ਐਮ ਬਟਾਲਾ, ਸਾਰੰਗਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਹੇਠ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾੜ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਐਫ ਆਈ ਆਰ ਦਰਜ ਕਰਨ ਤੋਂ ਇਲਾਵਾ ਵਾਤਾਵਰਨ ਮੁਆਵਜ਼ਾ ਵਸੂਲ ਕੇ, ਰੈਵੀਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾ ਰਹੀ ਹੈ।

  • ਉਨ੍ਹਾਂ ਅੱਗੇ ਦੱਸਿਆ ਕਿ ਅੱਜ ਪਿੰਡ ਨਥਵਾਲ ਵਿਖੇ ਦੋ ਜਾਣਿਆ ਵਲੋਂ ਨਾੜ ਨੂੰ ਅੱਗ ਲਾਉਣ ਕਾਰਨ ਉਨ੍ਹਾਂ ਖਿਲਾਫ਼ ਐਫ ਆਈ ਆਰ ਦਰਜ ਕੀਤੀ ਗਈ ਹੈ।

    ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਫਸਲ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ।

    ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਫ਼ਸਲ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ ਖੁੰਹਦ ਨੂੰ ਨਾ ਸਾੜਨ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਉਹ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੇ ਹਨ।

    ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ ਅਤੇ ਪਰਾਲੀ/ਨਾੜ ਨੂੰ ਅੱਗ ਨਾ ਲਾਉਣ। ਮਨੁੱਖੀ ਸਿਹਤ, ਮਾਨਵਤਾ ਦੀ ਭਲਾਈ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਲਈ ਨਾੜ ਨੂੰ ਅੱਗ ਨਾ ਲਗਾਈ ਜਾਵੇ।

    • Download Babushahi App
  • ਰੋਹਿਤ ਗੁਪਤਾ

    ਬਟਾਲਾ, 6 ਮਈ

    ਇਸ ਸਬੰਧੀ ਗੱਲਬਾਤ ਕਰਦਿਆਂ ਐੱਸ.ਡੀ.ਐਮ ਬਟਾਲਾ, ਸਾਰੰਗਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਹੇਠ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾੜ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਐਫ ਆਈ ਆਰ ਦਰਜ ਕਰਨ ਤੋਂ ਇਲਾਵਾ ਵਾਤਾਵਰਨ ਮੁਆਵਜ਼ਾ ਵਸੂਲ ਕੇ, ਰੈਵੀਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾ ਰਹੀ ਹੈ।

    • Download Babushahi App
  • Dailyhunt
    Disclaimer: This content has not been generated, created or edited by Dailyhunt. Publisher: Babushahi