Dailyhunt Logo
  • Light mode
    Follow system
    Dark mode
    • Play Story
    • App Story
ਫਤਹਿਗੜ੍ਹ ਸਾਹਿਬ : ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਵਿਖੇ ਮੁਫ਼ਤ ਕੋਚਿੰਗ ਦੀਆਂ ਕਲਾਸਾਂ ਸ਼ੁਰੂ

ਫਤਹਿਗੜ੍ਹ ਸਾਹਿਬ : ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਵਿਖੇ ਮੁਫ਼ਤ ਕੋਚਿੰਗ ਦੀਆਂ ਕਲਾਸਾਂ ਸ਼ੁਰੂ

Babushahi 1 week ago
  • ਵਿਦਿਆਰਥੀਆਂ ਨੂੰ ਦਾਖ਼ਲਾ ਪੱਤਰ ਦੇਂਦੇ ਹੋਏ ਅਧਿਕਾਰੀ

    ਦੀਦਾਰ ਗੁਰਨਾ

    ਫ਼ਤਹਿਗੜ੍ਹ ਸਾਹਿਬ 1 ਜੁਲਾਈ 2026 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਪਰਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਅਗਵਾਈ ਹੇਠ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ, ਚੰਡੀਗੜ੍ਹ ਵਲੋਂ ਸਾਬਤ ਸੂਰਤ ਸਿੱਖ ਸਿਖਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਮੁਫਤ ਕੋਚਿੰਗ ਪ੍ਰਦਾਨ ਕਰਨ ਹਿੱਤ ਗੁਰੂ ਮਹਾਰਾਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਵਿਦਿਆਰਥੀਆਂ ਨੂੰ ਦਾਖ਼ਲਾ ਪੱਤਰ ਪ੍ਰਦਾਨ ਕੀਤੇ ਗਏ ਅਤੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਰੂਹਾਨੀ ਕੀਰਤਨ ਅਤੇ ਅਰਦਾਸ ਉਪਰੰਤ ਗੁਰੂ ਸਾਹਿਬ ਦਾ ਓਟ-ਆਸਰਾ ਲੈਂਦਿਆਂ ਸ਼ਰਧਾ ਭਾਵਨਾ ਨਾਲ ਕੀਤੀ ਗਈ

  • ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ, ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਡਾ. ਰਜਿੰਦਰ ਕੌਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਸੈਸ਼ਨ ਵਿਚ 24 ਵਿਦਿਆਰਥੀਆਂ ਨੇ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਪਾਸ ਕੀਤੀ ਜਿਨ੍ਹਾਂ ਨੂੰ ਦਾਖਲਾ ਪੱਤਰ ਦਿੱਤੇ ਗਏ ਹਨ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਇੰਜੀ. ਸੁਖਮਿੰਦਰ ਸਿੰਘ ਵੱਲੋਂ ਉਲੀਕਿਆ ਗਿਆ ਇਹ ਸ਼ਲਾਘਾਯੋਗ ਉਪਰਾਲਾ ਸਿੱਖ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਕੀਤਾ ਗਿਆ ਹੈ ਤਾਂ ਜੋ ਸਿੱਖ ਵਿਦਿਆਰਥੀ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਸਿਵਲ ਸੇਵਾਵਾਂ ਵਿਚ ਯੋਗਦਾਨ ਪਾਉਣ ਦੇ ਸਮਰੱਥ ਹੋ ਸਕਣ

    ਇਸ ਮੌਕੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦੇ ਨਾਲ-ਨਾਲ ਰਿਹਾਇਸ਼ ਅਤੇ ਭੋਜਨ ਦੀਆਂ ਸਾਰੀਆਂ ਸੁਵਿਧਾਵਾਂ ਵੀ ਬਗੈਰ ਕਿਸੇ ਅਦਾਇਗੀ ਤੋਂ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਸਿੱਖ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਦੇਸ਼ ਦੀਆਂ ਸਿਵਲ ਸੇਵਾਵਾਂ ਵਿੱਚ ਯੋਗਦਾਨ ਪਾ ਸਕਣਗੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੁੜੇ ਰਹਿਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕੋਚਿੰਗ ਦੌਰਾਨ ਵਿਦਿਆਰਥੀਆਂ ਨੂੰ ਗੁਰਮਤਿ ਅਤੇ ਗੁਰਬਾਣੀ ਨਾਲ ਵੀ ਜੋੜਿਆ ਜਾਵੇਗਾ

    ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮਹਿਮਾਨ ਸਾਬਕਾ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਵਲ ਸੇਵਾਵਾਂ ਦੀ ਤਿਆਰੀ ਦੇ ਨਾਲ-ਨਾਲ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਅਪਣਾਉਣਾ ਵੀ ਬਹੁਤ ਜ਼ਰੂਰੀ ਹੈ , ਉਨ੍ਹਾਂ ਕਿਹਾ ਕਿ ਗੁਣਵੱਤਾਪੂਰਨ ਸਿੱਖਿਆ ਅਤੇ ਉੱਚੇ ਆਦਰਸ਼ ਹੀ ਮਨੁੱਖ ਨੂੰ ਸਮਾਜ ਦੀ ਸੇਵਾ ਲਈ ਸਮਰੱਥ ਬਣਾਉਂਦੇ ਹਨ, ਇਸ ਮੌਕੇ ਕੁਝ ਵਿਦਿਆਰਥੀਆਂ ਦੇ ਮਾਤਾ ਪਿਤਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ

  • ਵਿਦਿਆਰਥੀਆਂ ਨੂੰ ਦਾਖ਼ਲਾ ਪੱਤਰ ਦੇਂਦੇ ਹੋਏ ਅਧਿਕਾਰੀ

    ਦੀਦਾਰ ਗੁਰਨਾ

    ਫ਼ਤਹਿਗੜ੍ਹ ਸਾਹਿਬ 1 ਜੁਲਾਈ 2026 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਪਰਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਅਗਵਾਈ ਹੇਠ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ, ਚੰਡੀਗੜ੍ਹ ਵਲੋਂ ਸਾਬਤ ਸੂਰਤ ਸਿੱਖ ਸਿਖਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਮੁਫਤ ਕੋਚਿੰਗ ਪ੍ਰਦਾਨ ਕਰਨ ਹਿੱਤ ਗੁਰੂ ਮਹਾਰਾਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਵਿਦਿਆਰਥੀਆਂ ਨੂੰ ਦਾਖ਼ਲਾ ਪੱਤਰ ਪ੍ਰਦਾਨ ਕੀਤੇ ਗਏ ਅਤੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਰੂਹਾਨੀ ਕੀਰਤਨ ਅਤੇ ਅਰਦਾਸ ਉਪਰੰਤ ਗੁਰੂ ਸਾਹਿਬ ਦਾ ਓਟ-ਆਸਰਾ ਲੈਂਦਿਆਂ ਸ਼ਰਧਾ ਭਾਵਨਾ ਨਾਲ ਕੀਤੀ ਗਈ

  • Dailyhunt
    Disclaimer: This content has not been generated, created or edited by Dailyhunt. Publisher: Babushahi