Dailyhunt
ਪੀ.ਆਰ.ਟੀ.ਸੀ. ਬੱਸ ਦੀ ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

ਪੀ.ਆਰ.ਟੀ.ਸੀ. ਬੱਸ ਦੀ ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

Babushahi 1 week ago
  • ਮੋਟਰਸਾਈਕਲ ਸਵਾਰ ਦੋਵਾਂ ਰਿਸ਼ਤੇਦਾਰਾਂ ਦੀ ਹੋਈ ਮੌਤ

    ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ

    ਗੁਰਦਾਸਪੁਰ , 5 ਮਈ 2026 :

    ਗੁਰਦਾਸਪੁਰ_ ਮੁਕੇਰੀਆਂ ਰੋਡ ਤੇ ਪੁਰਾਣਾ ਸ਼ਾਲਾ ਨੇੜੇ ਪੀਆਰ ਟੀਸੀ ਦੀ ਚੰਡੀਗੜ੍ਹ ਤੋਂ ਆ ਰਹੀ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ।

    ਮ੍ਰਿਤਕਾਂ ਦੀ ਪਛਾਣ ਸੁਰਿੰਦਰ ਪਾਲ ( 45 ਸਾਲ) ਅਤੇ *ਸਾਜਨ*(27 ਸਾਲ) ਵਜੋਂ ਹੋਈ ਹੈ।

  • ਇਹ ਦੋਵੇਂ ਪਿੰਡ ਲੱਖੋਵਾਲ ਦੇ ਰਹਿਣ ਵਾਲੇ ਸਨ ਅਤੇ ਆਪਸ ਵਿੱਚ ਰਿਸ਼ਤੇਦਾਰ ਸਨ। ਉੱਥੇੇ ਹੀ ਦੁਰਘਟਨਾ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

    ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਚਸ਼ਮਦੀਦਾਂ ਅਨੁਸਾਰ, ਨੌਜਵਾਨ ਆਪਣੇ ਕੰਮ ਤੋਂ ਵਾਪਸ ਆ ਰਹੇ ਸਨ। ਜਦੋਂ ਉਹ ਤਿੱਬੜੀ ਰੋਡ 'ਤੇ ਗੇਟ ਨੰਬਰ 1 ਦੇ ਸਾਹਮਣੇ ਪਹੁੰਚੇ, ਤਾਂ ਸਾਹਮਣੇ ਤੋਂ ਆ ਰਹੀ ਚੰਡੀਗੜ੍ਹ ਡਿਪੂ ਦੀ ਪੀ.ਆਰ.ਟੀ.ਸੀ. ਬੱਸ ਨੇ ਉਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਉਹ ਗਲਤ ਦਿਸ਼ਾ ਤੋਂ ਆ ਰਹੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸੁਰਿੰਦਰ ਪਾਲ ਦੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਸਾਜਨ ਕੁਮਾਰ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਾਜਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਅਜੇ ਕੁੰਆਰਾ ਸੀ। ਸੁਰਿੰਦਰ ਪਾਲ ਵਿਆਹਿਆ ਹੋਇਆ ਸੀ ਅਤੇ ਉਸਦੇ ਛੋਟੇ ਬੱਚੇ ਹਨ। ਇਸ ਹਾਦਸੇ ਨੇ ਹੱਸਦੇ-ਵੱਸਦੇ ਪਰਿਵਾਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ।ਮ੍ਰਿਤਕਾਂ ਦੇ ਵਾਰਸਾਂ ਨੇ ਦੋਸ਼ ਲਾਇਆ ਕਿ ਸਰਕਾਰੀ ਬੱਸਾਂ ਦੇ ਡਰਾਈਵਰ ਸਮੇਂ ਦੀ ਪਾਬੰਦੀ ਦੇ ਚੱਕਰ ਵਿੱਚ ਬੱਸਾਂ ਨੂੰ ਬਹੁਤ ਤੇਜ਼ ਭਜਾਉਂਦੇ ਹਨ, ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ। ਉਹਨਾਂ ਨੇ ਮੰਗ ਕੀਤੀ ਹੈ।ਕਿ ਦੋਸ਼ੀ ਬੱਸ ਡਰਾਈਵਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਰਾਤ ਦੇ ਸਮੇਂ ਬੱਸਾਂ ਦੀ ਰਫ਼ਤਾਰ 'ਤੇ ਨਕੇਲ ਕਸੀ ਜਾਵੇ। ਪੀੜਤ ਪਰਿਵਾਰਾਂ ਨੂੰ ਬਣਦਾ ਇਨਸਾਫ਼ ਦਿੱਤਾ ਜਾਵੇ।

    ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    • Download Babushahi App
  • ਮੋਟਰਸਾਈਕਲ ਸਵਾਰ ਦੋਵਾਂ ਰਿਸ਼ਤੇਦਾਰਾਂ ਦੀ ਹੋਈ ਮੌਤ

    ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ

    ਗੁਰਦਾਸਪੁਰ , 5 ਮਈ 2026 :

    ਮ੍ਰਿਤਕਾਂ ਦੀ ਪਛਾਣ ਸੁਰਿੰਦਰ ਪਾਲ ( 45 ਸਾਲ) ਅਤੇ *ਸਾਜਨ*(27 ਸਾਲ) ਵਜੋਂ ਹੋਈ ਹੈ। ਇਹ ਦੋਵੇਂ ਪਿੰਡ ਲੱਖੋਵਾਲ ਦੇ ਰਹਿਣ ਵਾਲੇ ਸਨ ਅਤੇ ਆਪਸ ਵਿੱਚ ਰਿਸ਼ਤੇਦਾਰ ਸਨ। ਉੱਥੇੇ ਹੀ ਦੁਰਘਟਨਾ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

    • Download Babushahi App
  • Dailyhunt
    Disclaimer: This content has not been generated, created or edited by Dailyhunt. Publisher: Babushahi