Dailyhunt
ਪੱਤਰਕਾਰ ਦਾ ਫੇਸਬੁੱਕ ਪੇਜ ਬੰਦ ਕਰਨ ਖਿਲਾਫ ਸੰਘਰਸ਼ ਉਲੀਕਣ ਲਈ ਸੰਘਰਸ਼ ਕਮੇਟੀ ਨੇ ਮੀਟਿੰਗ ਸੱਦੀ

ਪੱਤਰਕਾਰ ਦਾ ਫੇਸਬੁੱਕ ਪੇਜ ਬੰਦ ਕਰਨ ਖਿਲਾਫ ਸੰਘਰਸ਼ ਉਲੀਕਣ ਲਈ ਸੰਘਰਸ਼ ਕਮੇਟੀ ਨੇ ਮੀਟਿੰਗ ਸੱਦੀ

Babushahi 2 weeks ago
  • ਪੱਤਰਕਾਰ ਦਾ ਫੇਸਬੁੱਕ ਪੇਜ ਬੰਦ ਕਰਨ ਖਿਲਾਫ ਸੰਘਰਸ਼ ਉਲੀਕਣ ਲਈ ਸੰਘਰਸ਼ ਕਮੇਟੀ ਨੇ ਮੀਟਿੰਗ ਸੱਦੀ

    ਅਸ਼ੋਕ ਵਰਮਾ

    ਬਠਿੰਡਾ, 2 ਅਪ੍ਰੈਲ 2026 : ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਫੇਸਬੁੱਕ ਪੇਜ (ਜਿਸ ਦੇ 3 ਲੱਖ 9 ਹਜ਼ਾਰ ਤੋਂ ਵੱਧ ਫੋਲੋਅਰ ਸਨ) ਨੂੰ ਭਾਰਤ ਵਿੱਚ ਬੈਨ ਕਰਵਾਉਣ ਦੇ ਮਾਮਲੇ ਖਿਲਾਫ਼ "ਪ੍ਰੈਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਨੇ ਸੰਘਰਸ਼ ਦੀ ਅਗਲੀ ਰੂਪਰੇਖਾ ਉਲੀਕਣ ਲਈ ਆਉਣ ਵਾਲੀ 12 ਅਪ੍ਰੈਲ ਨੂੰ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਮੀਟਿੰਗ ਸੱਦ ਲਈ ਹੈ।

  • ਇਸ ਤੋਂ ਪਹਿਲਾਂ ਅੱਜ ਪੱਤਰਕਾਰਾਂ, ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਨਤਕ ਜਥੇਬੰਦੀਆਂ ਦਾ ਵੱਡਾ ਸਾਂਝਾ ਇਕੱਠ ਕੀਤਾ ਗਿਆ ਜਿਸ ਨੇ ਤੈਅ ਪ੍ਰੋਗਰਾਮ ਅਨੁਸਾਰ ਡੀਆਈਜੀ ਦਫਤਰ ਬਠਿੰਡਾ ਪਹੁੰਚਕੇ ਮੰਗ ਪੱਤਰ ਦੇਣ ਦੀ ਕੋਸ਼ਿਸ਼ ਕੀਤੀ ਪਰ ਪਹਿਲਾਂ ਤੋਂ ਜਾਣਕਾਰੀ ਹੋਣ ਦੇ ਬਾਵਜੂਦ ਡੀਆਈਜੀ ਦਫਤਰ ਵਿੱਚ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਮੌਜੂਦ ਨਾ ਮਿਲਿਆ ਅਤੇ ਨਾ ਹੀ ਕਿਸੇ ਨੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਤੋਂ ਭੜਕੀਆਂ ਜਥੇਬੰਦੀਆਂ ਵੱਲੋਂ ਡੀਆਈਜੀ ਦਫਤਰ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

    ਇਸ ਮੌਕੇ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦੇ ਇਸ਼ਾਰੇ 'ਤੇ ਕੀਤੀ ਗਈ ਇਸ ਕਾਰਵਾਈ ਨਾਲ ਪ੍ਰਸ਼ਾਸਨ ਵੱਲੋਂ ਸੱਚੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰ ਮਨਿੰਦਰਜੀਤ ਸਿੱਧੂ ਨੇ ਸਿਰਫ਼ ਲੋਕਾਂ ਦੀ ਆਵਾਜ਼ ਅਤੇ ਜ਼ਮੀਨੀ ਹਕੀਕਤ ਨੂੰ ਕਵਰ ਕੀਤਾ ਸੀ, ਜਿਸ ਕਰਕੇ ਉਨ੍ਹਾਂ ਦੇ ਪੇਜ 'ਤੇ ਕਾਰਵਾਈ ਕੀਤੀ ਗਈ।ਆਗੂਆਂ ਨੇ ਇਹ ਵੀ ਦੱਸਿਆ ਕਿ ਜਿਉਂਦ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਲੋਕਾਂ 'ਤੇ ਜ਼ਬਰਦਸਤੀ, ਹਿੰਸਾ ਅਤੇ ਘਰਾਂ 'ਤੇ ਹਮਲੇ ਹੋਣ ਦੇ ਦੋਸ਼ ਹਨ, ਜਿਸ ਦੀ ਰਿਪੋਰਟਿੰਗ ਕਰਨ ਕਰਕੇ ਪੱਤਰਕਾਰ ਨੂੰ ਨਿਸ਼ਾਨਾ ਬਣਾਇਆ ਗਿਆ।ਇਕੱਠ ਵਿੱਚ ਸ਼ਾਮਲ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਵੱਲੋਂ ਲਗਾਤਾਰ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਬੋਲਣ ਦੀ ਆਜ਼ਾਦੀ 'ਤੇ ਹਮਲੇ ਹੋ ਰਹੇ ਹਨ, ਜੋ ਲੋਕਤੰਤਰ ਲਈ ਗੰਭੀਰ ਖਤਰਾ ਹੈ।ਅੰਤ ਵਿੱਚ ਜਥੇਬੰਦੀਆਂ ਵੱਲੋਂ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਗਿਆ ਕਿ 12ਅਪ੍ਰੈਲ ਨੂੰ ਸਵੇਰੇ 11 ਵਜੇ ਟੀਚਰਜ਼ ਹੋਮ, ਬਠਿੰਡਾ ਵਿਖੇ ਵੱਡੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

  • ਅਸ਼ੋਕ ਵਰਮਾ

    ਬਠਿੰਡਾ, 2 ਅਪ੍ਰੈਲ 2026 : ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਫੇਸਬੁੱਕ ਪੇਜ (ਜਿਸ ਦੇ 3 ਲੱਖ 9 ਹਜ਼ਾਰ ਤੋਂ ਵੱਧ ਫੋਲੋਅਰ ਸਨ) ਨੂੰ ਭਾਰਤ ਵਿੱਚ ਬੈਨ ਕਰਵਾਉਣ ਦੇ ਮਾਮਲੇ ਖਿਲਾਫ਼ "ਪ੍ਰੈਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਨੇ ਸੰਘਰਸ਼ ਦੀ ਅਗਲੀ ਰੂਪਰੇਖਾ ਉਲੀਕਣ ਲਈ ਆਉਣ ਵਾਲੀ 12 ਅਪ੍ਰੈਲ ਨੂੰ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਮੀਟਿੰਗ ਸੱਦ ਲਈ ਹੈ। ਇਸ ਤੋਂ ਪਹਿਲਾਂ ਅੱਜ ਪੱਤਰਕਾਰਾਂ, ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਨਤਕ ਜਥੇਬੰਦੀਆਂ ਦਾ ਵੱਡਾ ਸਾਂਝਾ ਇਕੱਠ ਕੀਤਾ ਗਿਆ ਜਿਸ ਨੇ ਤੈਅ ਪ੍ਰੋਗਰਾਮ ਅਨੁਸਾਰ ਡੀਆਈਜੀ ਦਫਤਰ ਬਠਿੰਡਾ ਪਹੁੰਚਕੇ ਮੰਗ ਪੱਤਰ ਦੇਣ ਦੀ ਕੋਸ਼ਿਸ਼ ਕੀਤੀ ਪਰ ਪਹਿਲਾਂ ਤੋਂ ਜਾਣਕਾਰੀ ਹੋਣ ਦੇ ਬਾਵਜੂਦ ਡੀਆਈਜੀ ਦਫਤਰ ਵਿੱਚ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਮੌਜੂਦ ਨਾ ਮਿਲਿਆ ਅਤੇ ਨਾ ਹੀ ਕਿਸੇ ਨੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਤੋਂ ਭੜਕੀਆਂ ਜਥੇਬੰਦੀਆਂ ਵੱਲੋਂ ਡੀਆਈਜੀ ਦਫਤਰ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

  • Dailyhunt
    Disclaimer: This content has not been generated, created or edited by Dailyhunt. Publisher: Babushahi