Dailyhunt Logo
  • Light mode
    Follow system
    Dark mode
    • Play Story
    • App Story
ਰੂਪਨਗਰ ਪੁਲਿਸ : SSP ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੂਪਨਗਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ

ਰੂਪਨਗਰ ਪੁਲਿਸ : SSP ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੂਪਨਗਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ

Babushahi 3 days ago
  • ਚੈਕਿੰਗ ਕੀਤੇ ਜਾਣ ਦਾ ਦ੍ਰਿਸ਼

    ਦੀਦਾਰ ਗੁਰਨਾ

    ਰੂਪਨਗਰ 7 ਜੁਲਾਈ 2026 : ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ SSP ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੂਪਨਗਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ

  • ਇਸ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਨੇ ਖੁਦ ਵੱਖ-ਵੱਖ ਨਾਕਿਆਂ ਅਤੇ ਗਸ਼ਤ ਪ੍ਰਬੰਧਾਂ ਦਾ ਜਾਇਜ਼ਾ ਲਿਆ , ਉਨ੍ਹਾਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਚੌਕਸੀ ਨਾਲ ਡਿਊਟੀ ਨਿਭਾਉਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਹਰ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ 'ਤੇ ਸਖ਼ਤ ਨਜ਼ਰ ਰੱਖਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ

    ਪੁਲਿਸ ਵੱਲੋਂ ਸ਼ਹਿਰ ਦੇ ਅਹਿਮ ਚੌਰਾਹਿਆਂ, ਸੰਵੇਦਨਸ਼ੀਲ ਇਲਾਕਿਆਂ ਅਤੇ ਮੁੱਖ ਮਾਰਗਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਦੇ ਨਾਲ-ਨਾਲ ਗਸ਼ਤੀ ਟੀਮਾਂ ਨੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਗਸ਼ਤ ਕਰਕੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ

    ਇਸ ਪੂਰੀ ਕਾਰਵਾਈ ਦੀ ਨਿਗਰਾਨੀ ਪੁਲਿਸ ਕੰਟਰੋਲ ਰੂਮ ਰਾਹੀਂ ਕੀਤੀ ਗਈ, ਜਿੱਥੋਂ ਹਰ ਟੀਮ ਦੀ ਗਤੀਵਿਧੀ 'ਤੇ ਨਜ਼ਰ ਰੱਖੀ ਗਈ ਅਤੇ ਲੋੜ ਪੈਣ 'ਤੇ ਤੁਰੰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ

    ਰੂਪਨਗਰ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਣ ਲਈ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ , ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ

  • ਚੈਕਿੰਗ ਕੀਤੇ ਜਾਣ ਦਾ ਦ੍ਰਿਸ਼

    ਦੀਦਾਰ ਗੁਰਨਾ

    ਰੂਪਨਗਰ 7 ਜੁਲਾਈ 2026 : ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ SSP ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੂਪਨਗਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ

  • Dailyhunt
    Disclaimer: This content has not been generated, created or edited by Dailyhunt. Publisher: Babushahi