Dailyhunt
ਰੂਪਨਗਰ :  ਪੁਲੀਸ-ਪ੍ਰਸ਼ਾਸਨ ਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ 2.0 ਨੂੰ ਸਫਲ ਬਣਾਇਆ ਜਾ ਰਿਹੈ : ਡਿਪਟੀ ਕਮਿਸ਼ਨਰ , ਐਸ ਐਸ ਪੀ

ਰੂਪਨਗਰ : ਪੁਲੀਸ-ਪ੍ਰਸ਼ਾਸਨ ਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ 2.0 ਨੂੰ ਸਫਲ ਬਣਾਇਆ ਜਾ ਰਿਹੈ : ਡਿਪਟੀ ਕਮਿਸ਼ਨਰ , ਐਸ ਐਸ ਪੀ

Babushahi 1 week ago
  • ਮੀਟਿੰਗ ਕੀਤੇ ਜਾਨ ਦ੍ਰਿਸ਼

    ਦੀਦਾਰ ਗੁਰਨਾ

    ਰੂਪਨਗਰ 3 ਅਪ੍ਰੈਲ 2026 : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਇੱਕ ਮਹੱਤਵਪੂਰਨ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ, ਐੱਸਐੱਸਪੀ ਸ. ਮਨਿੰਦਰ ਸਿੰਘ ਅਤੇ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀਆਂ ਵੱਲੋਂ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਨਸ਼ਿਆਂ ਦੇ ਖਾਤਮੇ ਲਈ ਸਾਂਝੀ ਰਣਨੀਤੀ ਬਣਾਉਣ 'ਤੇ ਜ਼ੋਰ ਦਿੱਤਾ ਅਤੇ ਦੱਸਿਆ ਗਿਆ ਕਿ ਪੁਲੀਸ-ਪ੍ਰਸ਼ਾਸਨ ਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ 2.0 ਨੂੰ ਸਫਲ ਕੀਤਾ ਜਾ ਰਿਹਾ ਹੈ

  • ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗੀ ਪੱਧਰ 'ਤੇ ਕਾਰਵਾਈ ਕਰ ਰਹੀ ਹੈ। ਇਸੇ ਤਰ੍ਹਾਂ ਰੂਪਨਗਰ ਦਾ ਪ੍ਰਸ਼ਾਸਨ ਵੀ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਇਸ ਮੁਹਿੰਮ ਨੂੰ ਅੱਗੇ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲੀਸ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਾਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਦ੍ਰਿੜ ਨਿਸ਼ਚੇ ਨਾਲ ਕਿਹਾ ਕਿ ਅਸੀਂ ਸਾਰੇ ਇਕ ਟੀਮ ਵਜੋਂ ਕੰਮ ਕਰਦਿਆਂ ਇਸ ਮੁਹਿੰਮ ਵਿੱਚ ਡਟ ਕੇ ਕੰਮ ਕਰਦੇ ਰਹਾਂਗੇ

    ਡਿਪਟੀ ਕਮਿਸ਼ਨਰ ਨੇ ਨੌਜਵਾਨ ਪੀੜੀ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਮੋੜਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਨੌਜ਼ਵਾਨਾਂ ਨੂੰ ਨਸ਼ਿਆਂ ਤੋਂ ਮੋੜਨ ਤੇ ਖੇਡਾਂ ਨਾਲ ਜੋੜਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ , ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇੱਕ ਅਪਰਾਧੀ ਨਹੀਂ, ਸਗੋਂ ਮਰੀਜ਼ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੀ ਸਹਾਇਤਾ ਕਰਦਿਆਂ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹ ਮੁੜ ਸਧਾਰਣ ਜੀਵਨ ਜੀਅ ਸਕਣ

    ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਦੀ ਭੂਮਿਕਾ ਨੂੰ ਵੀ ਬਹੁਤ ਮਹੱਤਵਪੂਰਨ ਕਰਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰੂਪਨਗਰ ਵਿੱਚ ਨਸ਼ਾ ਛੁਡਾਊ ਕੇਂਦਰਾਂ ਤੋਂ ਬਾਹਰ ਆਏ ਨੌਜਵਾਨਾਂ ਲਈ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ। ਇਸ ਨਾਲ ਉਹ ਨੌਜਵਾਨ ਖੁਦਮੁਖਤਿਆਰ ਬਣ ਕੇ ਰੋਜ਼ਗਾਰ ਪ੍ਰਾਪਤ ਕਰ ਸਕਣ ਅਤੇ ਸਮਾਜ ਵਿੱਚ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ

    ਐੱਸਐੱਸਪੀ ਸ. ਮਨਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬਿਮਾਰੀ ਹੈ ਅਤੇ ਪੁਲੀਸ ਵੱਲੋਂ ਸਪਲਾਈ ਚੇਨ ਨੂੰ ਤੋੜਨ ਲਈ ਕੜੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਵਿੱਚ ਕਾਫ਼ੀ ਸਫਲਤਾ ਵੀ ਮਿਲੀ ਹੈ।

    ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਆਪਣੇ ਆਸ-ਪਾਸ ਦੇ ਨੌਜਵਾਨਾਂ ਨੂੰ ਸਹੀ ਰਸਤੇ 'ਤੇ ਲਿਆਉਣ ਵਿੱਚ ਯੋਗਦਾਨ ਪਾਉਣ

    ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ (ਜ) ਪਰਦੀਪ ਸਿੰਘ ਬੈਂਸ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਡੀਐੱਸਪੀ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ, ਡੀਐੱਸਪੀ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਡੀਐੱਸਪੀ ਨੰਗਲ ਹਰਕੀਰਤ ਸਿੰਘ, ਡੀਐੱਸਪੀ ਰੂਪਨਗਰ ਰਾਜਪਾਲ ਸਿੰਘ ਗਿੱਲ, ਡੀਐੱਸਪੀ ਮੋਰਿੰਡਾ ਗੁਰਜੋਤ ਸਿੰਘ, ਡੀਐੱਸਪੀ ਗੱਬਰ ਸਿੰਘ, ਐਸਐਮਓ ਰੂਪਨਗਰ ਉਰਮਿਲਾ ਗਰਗ, ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼, ਕਾਰਜ ਸਾਧਕ ਅਫਸਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ

  • ਮੀਟਿੰਗ ਕੀਤੇ ਜਾਨ ਦ੍ਰਿਸ਼

    ਦੀਦਾਰ ਗੁਰਨਾ

    ਰੂਪਨਗਰ 3 ਅਪ੍ਰੈਲ 2026 : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਇੱਕ ਮਹੱਤਵਪੂਰਨ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ, ਐੱਸਐੱਸਪੀ ਸ. ਮਨਿੰਦਰ ਸਿੰਘ ਅਤੇ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀਆਂ ਵੱਲੋਂ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਨਸ਼ਿਆਂ ਦੇ ਖਾਤਮੇ ਲਈ ਸਾਂਝੀ ਰਣਨੀਤੀ ਬਣਾਉਣ 'ਤੇ ਜ਼ੋਰ ਦਿੱਤਾ ਅਤੇ ਦੱਸਿਆ ਗਿਆ ਕਿ ਪੁਲੀਸ-ਪ੍ਰਸ਼ਾਸਨ ਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ 2.0 ਨੂੰ ਸਫਲ ਕੀਤਾ ਜਾ ਰਿਹਾ ਹੈ

  • Dailyhunt
    Disclaimer: This content has not been generated, created or edited by Dailyhunt. Publisher: Babushahi