Dailyhunt Logo
  • Light mode
    Follow system
    Dark mode
    • Play Story
    • App Story
ਸਮੂਹ ਆਗੂ ਪੰਥਕ ਏਕਤਾ ਲਈ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਿਧਾਂਤ ਤੋਂ ਸੇਧ ਲੈਣ: ਅਜੇਪਾਲ ਸਿੰਘ ਬਰਾੜ

ਸਮੂਹ ਆਗੂ ਪੰਥਕ ਏਕਤਾ ਲਈ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਿਧਾਂਤ ਤੋਂ ਸੇਧ ਲੈਣ: ਅਜੇਪਾਲ ਸਿੰਘ ਬਰਾੜ

Babushahi 4 days ago
  • ਮੋਹਾਲੀ 2 ਜੂਨ,2026

    ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ 20ਵੀਂ ਸਦੀ ਦੇ ਮਹਾਨ ਜਰਨੈਲ, ਸੰਤ-ਸਿਪਾਹੀ ਅਤੇ ਸਿੱਖ ਕੌਮ ਦੇ ਪ੍ਰੇਰਣਾ ਸਰੋਤ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ ਸਮੂਹ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।

    ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਥਕ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿੱਜੀ ਮਤਭੇਦਾਂ ਅਤੇ ਸਵਾਰਥਾਂ ਤੋਂ ਉੱਪਰ ਉੱਠ ਕੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਦਰਸਾਏ ਸੱਚ, ਨਿਡਰਤਾ, ਅਨੁਸ਼ਾਸਨ ਅਤੇ ਪੰਥਕ ਸਮਰਪਣ ਦੇ ਸਿਧਾਂਤਾਂ ਤੋਂ ਸੇਧ ਲੈਣ।

  • ਉਨ੍ਹਾਂ ਕਿਹਾ ਕਿ ਇਨ੍ਹਾਂ ਸਿਧਾਂਤਾਂ 'ਤੇ ਚੱਲ ਕੇ ਹੀ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਲੱਭਿਆ ਜਾ ਸਕਦਾ ਹੈ ਅਤੇ ਪੰਥ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।

    ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਥਕ ਏਕਤਾ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਸਿੱਖ ਕੌਮ ਨੂੰ ਦਰਪੇਸ਼ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਚੁਣੌਤੀਆਂ ਦਾ ਸਾਹਮਣਾ ਕੇਵਲ ਆਪਸੀ ਇਕਜੁੱਟਤਾ ਅਤੇ ਸਾਂਝੀ ਸੋਚ ਰਾਹੀਂ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੌਮ ਨੇ ਏਕਤਾ ਦਾ ਪ੍ਰਦਰਸ਼ਨ ਕੀਤਾ ਹੈ, ਉਸ ਨੇ ਹਰ ਮੁਸ਼ਕਲ ਦਾ ਡਟ ਕੇ ਸਾਹਮਣਾ ਕੀਤਾ ਹੈ ਅਤੇ ਨਵੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ।

    ਸਰਦਾਰ ਬਰਾੜ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਆਪਣੇ ਜੀਵਨ ਦੌਰਾਨ ਸਿੱਖੀ ਸਿਧਾਂਤਾਂ, ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਧਰਮ, ਕੌਮ ਅਤੇ ਆਪਣੇ ਵਿਰਸੇ ਨਾਲ ਜੋੜਨ ਦਾ ਜੋ ਮਹਾਨ ਕਾਰਜ ਕੀਤਾ, ਉਹ ਅੱਜ ਵੀ ਸਿੱਖ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ।

    • Download Babushahi App
  • ਮੋਹਾਲੀ 2 ਜੂਨ,2026

    ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਥਕ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿੱਜੀ ਮਤਭੇਦਾਂ ਅਤੇ ਸਵਾਰਥਾਂ ਤੋਂ ਉੱਪਰ ਉੱਠ ਕੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਦਰਸਾਏ ਸੱਚ, ਨਿਡਰਤਾ, ਅਨੁਸ਼ਾਸਨ ਅਤੇ ਪੰਥਕ ਸਮਰਪਣ ਦੇ ਸਿਧਾਂਤਾਂ ਤੋਂ ਸੇਧ ਲੈਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਧਾਂਤਾਂ 'ਤੇ ਚੱਲ ਕੇ ਹੀ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਲੱਭਿਆ ਜਾ ਸਕਦਾ ਹੈ ਅਤੇ ਪੰਥ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।

    • Download Babushahi App
  • Dailyhunt
    Disclaimer: This content has not been generated, created or edited by Dailyhunt. Publisher: Babushahi