Dailyhunt
ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ--ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ: ਬਰਿੰਦਰ ਕੁਮਾਰ ਗੋਇਲ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ--ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ: ਬਰਿੰਦਰ ਕੁਮਾਰ ਗੋਇਲ

Babushahi 1 week ago
  • ਕੈਬਨਿਟ ਮੰਤਰੀ ਵੱਲੋਂ ਲਹਿਰਾਗਾਗਾ ਦੇ ਵਾਰਡ ਨੰਬਰ 13 ਸਮੇਤ ਪਿੰਡ ਭੁਟਾਲ ਖੁਰਦ, ਭਾਠੂਆਂ, ਹਾਂਡਾ, ਹਮੀਰਗੜ੍ਹ, ਭੂੰਦੜ ਭੈਣੀ ਵਿਖੇ ਲੋਕਾਂ ਨਾਲ ਸੰਵਾਦ

    ਦਲਜੀਤ ਕੌਰ

    ਲਹਿਰਾਗਾਗਾ, 03 ਅਪ੍ਰੈਲ: 2026: ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਚਲਾਈ ਮੁਹਿੰਮ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਦੇ ਵਾਰਡ ਨੰਬਰ 13 ਸਮੇਤ ਪਿੰਡ ਭੁਟਾਲ ਖੁਰਦ, ਭਾਠੂਆਂ, ਹਾਂਡਾ, ਹਮੀਰਗੜ੍ਹ, ਭੂੰਦੜ ਭੈਣੀ ਵਿਖੇ ਲੋਕਾਂ ਨਾਲ ਸੰਵਾਦ ਕੀਤਾ।

  • ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ।

    ਸ਼੍ਰੀ ਗੋਇਲ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੀ ਹੈ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਸੁਧਰ ਰਿਹਾ ਹੈ।

    ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਹੋਏ ਕ੍ਰਾਂਤੀਕਾਰੀ ਬਦਲਾਅ ਬਾਰੇ ਗੱਲਬਾਤ ਕਰਦੇ ਹੋਏ ਸ਼੍ਰੀ ਗੋਇਲ ਨੇ ਕਿਹਾ ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਨਾਲ ਸਿਰਫ਼ 26.50 ਫ਼ੀਸਦ ਸਿੰਚਾਈ ਕੀਤੀ ਜਾਂਦੀ ਸੀ ਜੋ ਵੱਧ ਕੇ ਅੱਜ 78 ਫ਼ੀਸਦ ਹੋ ਗਈ ਹੈ ਤੇ ਇਸ ਸਾਲ ਝੋਨੇ ਦੀ ਲਵਾਈ ਤੋਂ ਪਹਿਲਾਂ ਪਹਿਲਾਂ ਇਹ 86 ਫ਼ੀਸਦ ਹੋ ਜਾਵੇਗੀ। 1,446 ਪਿੰਡ ਅਜਿਹੇ ਹਨ, ਜਿਨ੍ਹਾਂ ਤਕ ਨਹਿਰੀ ਪਾਣੀ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਪਹੁੰਚਿਆ ਗਿਆ ਹੈ।

    ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ "ਮਾਵਾਂ-ਧੀਆਂ ਸਤਿਕਾਰ ਯੋਜਨਾ" ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ।

    ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।

    ਪਾਰਦਰਸ਼ੀ ਤਰੀਕੇ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਿਆਰੀ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।

    ਸ਼੍ਰੀ ਗੋਇਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 01 ਕਰੋੜ ਰੁਪਏ ਕੀਤੀ ਗਈ ਹੈ।

    ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

    ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਵੱਡੀ ਗਿਣਤੀ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਵੱਡੇ ਪੱਧਰ ਉੱਤੇ ਜਾਰੀ ਹਨ।

    ਸ਼੍ਰੀ ਗੋਇਲ ਨੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਲਿਆਂਦੀ ਗਈ ਹੈ।

    ਇਸ ਮੌਕੇ ਵੱਖ-ਵੱਖ ਪੰਚ, ਸਰਪੰਚ, ਕੌਂਸਲਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ 'ਤੇ ਪੂਰਨ ਤਸੱਲੀ ਪ੍ਰਗਟਾਈ।

    Click to Follow Babushahi Facebook page →

  • ਦਲਜੀਤ ਕੌਰ

    ਲਹਿਰਾਗਾਗਾ, 03 ਅਪ੍ਰੈਲ: 2026: ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਚਲਾਈ ਮੁਹਿੰਮ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਦੇ ਵਾਰਡ ਨੰਬਰ 13 ਸਮੇਤ ਪਿੰਡ ਭੁਟਾਲ ਖੁਰਦ, ਭਾਠੂਆਂ, ਹਾਂਡਾ, ਹਮੀਰਗੜ੍ਹ, ਭੂੰਦੜ ਭੈਣੀ ਵਿਖੇ ਲੋਕਾਂ ਨਾਲ ਸੰਵਾਦ ਕੀਤਾ।

    Click to Follow Babushahi Facebook page →

  • Dailyhunt
    Disclaimer: This content has not been generated, created or edited by Dailyhunt. Publisher: Babushahi