Dailyhunt
ਸਿਹਤ ਵਿਭਾਗ ਬਠਿੰਡਾ ਵੱਲੋਂ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਵਿਚਾਰ ਵਟਾਂਦਰਾ

ਸਿਹਤ ਵਿਭਾਗ ਬਠਿੰਡਾ ਵੱਲੋਂ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਵਿਚਾਰ ਵਟਾਂਦਰਾ

Babushahi 2 weeks ago
  • ਸਿਹਤ ਵਿਭਾਗ ਬਠਿੰਡਾ ਵੱਲੋਂ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਵਿਚਾਰ ਵਟਾਂਦਰਾ

    ਅਸ਼ੋਕ ਵਰਮਾ

    ਬਠਿੰਡਾ, 2 ਅਪ੍ਰੈਲ 2026 :ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਹੈਲਥ ਸੁਪਰਵਾਇਜਰਾਂ ਦੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੀ ਅਗਵਾਈ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਵੱਲੋਂ ਕੀਤੀ ਗਈ, ਜਿਸ ਵਿੱਚ ਜਿਲ੍ਹੇ ਦੇ ਸਾਰੇ ਬਲਾਕਾਂ ਦੇ ਹੈਲਥ ਸੁਪਰਵਾਇਜਰਾਂ ਨੇ ਹਿੱਸਾ ਲਿਆ।

  • ਇਸ ਮੌਕੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ, ਜਿਸ ਵਿੱਚ ਖਾਸ ਤੌਰ 'ਤੇ ਵੇਕਟਰ ਬੌਰਨ ਬਿਮਾਰੀਆਂ (ਡੇਂਗੂ, ਮਲੇਰੀਆ), ਹੈਪੇਟਾਇਟਿਸ, ਸਫ਼ਾਈ ਮੁਹਿੰਮਾਂ 'ਤੇ ਚਰਚਾ ਕੀਤੀ ਗਈ । ਇਸ ਤੋਂ ਇਲਾਵਾ, ਫੀਲਡ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ।

    ਇਸ ਸਬੰਧੀ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਜਿਲ੍ਹਾ ਵਾਸੀਆਂ ਨੂੰ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨਿਆ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਇਹ ਬਿਮਾਰੀਆਂ ਮੱਛਰਾਂ ਦੇ ਕਟਣ ਨਾਲ ਫੈਲਦੀਆਂ ਹਨ ਅਤੇ ਸਾਵਧਾਨੀਆਂ ਅਪਣਾਕੇ ਇਨ੍ਹਾਂ ਤੋਂ ਬਚਿਆ ਜਾ ਸਕਦਾ ਹੈ ।

    ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਵੱਲੋਂ ਹੈਲਥ ਸੁਪਰਵਾਇਜਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਖੇਤਰਾਂ ਵਿੱਚ ਡੇਂਗੂ , ਹੈਪੇਟਾਇਟਿਸ ਬੀ ਅਤੇ ਸੀ ਦੀ ਸਮੇਂ ਸਿਰ ਜਾਂਚ ਅਤੇ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਘਰ-ਘਰ ਸਰਵੇ ਅਤੇ ਲੋਕਾਂ ਨੂੰ ਸਫ਼ਾਈ ਅਤੇ ਪਾਣੀ ਖੜ੍ਹਾ ਨਾ ਹੋਣ ਦੇ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਮੱਛਰ ਭਜਾਉਣ ਵਾਲੀਆਂ ਦਵਾਈਆਂ/ਕ੍ਰੀਮਾਂ ਦੀ ਵਰਤੋਂ ਕਰਨ। ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਜੋੜਾਂ ਵਿੱਚ ਦਰਦ ਜਾਂ ਹੋਰ ਲੱਛਣ ਨਜ਼ਰ ਆਉਣ 'ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਸੰਪਰਕ ਕੀਤਾ ਜਾਵੇ।

  • ਅਸ਼ੋਕ ਵਰਮਾ

    ਬਠਿੰਡਾ, 2 ਅਪ੍ਰੈਲ 2026 :ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਹੈਲਥ ਸੁਪਰਵਾਇਜਰਾਂ ਦੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੀ ਅਗਵਾਈ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਵੱਲੋਂ ਕੀਤੀ ਗਈ, ਜਿਸ ਵਿੱਚ ਜਿਲ੍ਹੇ ਦੇ ਸਾਰੇ ਬਲਾਕਾਂ ਦੇ ਹੈਲਥ ਸੁਪਰਵਾਇਜਰਾਂ ਨੇ ਹਿੱਸਾ ਲਿਆ। ਇਸ ਮੌਕੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ, ਜਿਸ ਵਿੱਚ ਖਾਸ ਤੌਰ 'ਤੇ ਵੇਕਟਰ ਬੌਰਨ ਬਿਮਾਰੀਆਂ (ਡੇਂਗੂ, ਮਲੇਰੀਆ), ਹੈਪੇਟਾਇਟਿਸ, ਸਫ਼ਾਈ ਮੁਹਿੰਮਾਂ 'ਤੇ ਚਰਚਾ ਕੀਤੀ ਗਈ । ਇਸ ਤੋਂ ਇਲਾਵਾ, ਫੀਲਡ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ।

  • Dailyhunt
    Disclaimer: This content has not been generated, created or edited by Dailyhunt. Publisher: Babushahi