Dailyhunt Logo
  • Light mode
    Follow system
    Dark mode
    • Play Story
    • App Story
SIR-2026: ਪੋਲਿੰਗ ਸਟੇਸ਼ਨ 'ਤੇ 7 ਜੂਨ ਨੂੰ ਲਗਣਗੇ ਸਪੈਸ਼ਲ ਕੈਂਪ

SIR-2026: ਪੋਲਿੰਗ ਸਟੇਸ਼ਨ 'ਤੇ 7 ਜੂਨ ਨੂੰ ਲਗਣਗੇ ਸਪੈਸ਼ਲ ਕੈਂਪ

Babushahi 4 months ago
  • SIR-2026: ਪੋਲਿੰਗ ਸਟੇਸ਼ਨ 'ਤੇ 7 ਜੂਨ ਨੂੰ ਲਗਣਗੇ ਸਪੈਸ਼ਲ ਕੈਂਪ

    ਪ੍ਰਮੋਦ ਭਾਰਤੀ

    ਨਵਾਂਸ਼ਹਿਰ 02 ਜੂਨ 2026- ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਵਿੱਚ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ।

  • ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਸ਼.ਭ.ਸ.ਨਗਰ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕੇ 046-ਬੰਗਾ, 047-ਨਵਾਂਸ਼ਹਿਰ ਅਤੇ 048-ਬਲਾਚੌਰ ਵਿੱਚ ਵੋਟਿੰਗ ਮੈਪਿੰਗ ਦਾ ਕੰਮ ਪ੍ਰੀ-ਐਸ.ਆਈ.ਆਰ. ਦੌਰਾਨ ਤਕਰੀਬਨ 88.73% ਹੋ ਚੁੱਕਾ ਹੈ।

    ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰਾਪਤ ਹਦਾਇਤ ਅਨੁਸਾਰ ਇੱਕ ਸਪੈਸ਼ਲ ਕੈਂਪ 7 ਜੂਨ 2026 ਨੂੰ ਲਗਾਇਆ ਜਾ ਰਿਹਾ ਹੈ। ਸਪੈਸ਼ਲ ਕੈਂਪ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਸਬੰਧਤ ਪੋਲਿੰਗ ਸਟੇਸ਼ਨ ਤੇ ਸਵੇਰੇ 10.00 ਵਜੇ ਤੋਂ 04.00 ਵਜੇ ਬੈਠਣਗੇ ਅਤੇ Unmapped Elector ਨੂੰ ਮੈਪਿੰਗ ਕਰਨਗੇ।

    ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ (SIR)-2026 ਦੇ ਸਬੰਧ ਵਿੱਚ ਜਿਹੜੇ ਵੋਟਰ ਦੀ ਮੈਪਿੰਗ ਮੌਜੂਦਾ ਵੋਟਰ ਸੂਚੀ ਨਾਲ ਨਹੀ ਹੋਈ ਹੈ, ਉਨ੍ਹਾਂ ਨੂੰ ਮੈਪ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਇੱਕ ਸਪੈਸ਼ਲ ਕੈਂਪ 7 ਜੂਨ 2026 ਨੂੰ ਲਗਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵਲੋਂ ਅਜੇ ਤੱਕ ਆਪਣੀ ਵੋਟ ਨੂੰ ਵੋਟਰ ਸੂਚੀ 2003 ਨਾਲ ਮੈਪਿੰਗ ਨਹੀ ਕਰਵਾਈ ਗਈ, ਉਹ ਇਸ ਸਪੈਸ਼ਲ ਕੈਂਪ ਵਿੱਚ ਪਹੁੰਚ ਕੇ ਬੀ.ਐਲ.ਓਜ਼ ਨਾਲ ਸੰਪਰਕ ਕਰਨ ਅਤੇ ਮੈਪਿੰਗ ਦਾ ਕੰਮ ਨੂੰ 100% ਮੁਕੰਮਲ ਕਰਨ ਵਿੱਚ ਸਹਿਯੋਗ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਵਲੋਂ ਨਿਯੁਕਤ ਬੀ.ਐਲ.ਓ. ਨੂੰ ਮੈਪਿੰਗ ਦੇ ਕੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

    • Download Babushahi App

  • ਪ੍ਰਮੋਦ ਭਾਰਤੀ

    ਨਵਾਂਸ਼ਹਿਰ 02 ਜੂਨ 2026- ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਜੋ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਜਿਸ ਵਿੱਚ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਸ਼.ਭ.ਸ.ਨਗਰ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕੇ 046-ਬੰਗਾ, 047-ਨਵਾਂਸ਼ਹਿਰ ਅਤੇ 048-ਬਲਾਚੌਰ ਵਿੱਚ ਵੋਟਿੰਗ ਮੈਪਿੰਗ ਦਾ ਕੰਮ ਪ੍ਰੀ-ਐਸ.ਆਈ.ਆਰ. ਦੌਰਾਨ ਤਕਰੀਬਨ 88.73% ਹੋ ਚੁੱਕਾ ਹੈ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi