Dailyhunt Logo
  • Light mode
    Follow system
    Dark mode
    • Play Story
    • App Story
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਡਾਕੂਮੈਂਟਰੀ ਹਰੇਕ ਪਿੰਡ ਵਿੱਚ ਵਿਖਾਉਣ ਲਈ ਵੈਨ ਨੂੰ ਕੀਤਾ ਰਵਾਨਾ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਡਾਕੂਮੈਂਟਰੀ ਹਰੇਕ ਪਿੰਡ ਵਿੱਚ ਵਿਖਾਉਣ ਲਈ ਵੈਨ ਨੂੰ ਕੀਤਾ ਰਵਾਨਾ

Babushahi 2 weeks ago
  • ਪਿੰਡਾਂ ਵਿੱਚ ਐਲ.ਈ.ਡੀ.ਸਕਰੀਨਾਂ 'ਤੇ ਦਿਖਾਈ ਜਾਵੇਗੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ 30 ਮਿੰਟ ਦੀ ਦਸਤਾਵੇਜ ਫਿਲਮ

    ਰੋਹਿਤ ਗੁਪਤਾ

    ਗੁਰਦਾਸਪੁਰ, 7 ਜੁਲਾਈ

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਇਸ ਡਾਕੂਮੈਂਟਰੀ ਵੈਨ ਨੂੰ ਗੁਰਦਾਸਪੁਰ ਦੇ ਪਿੰਡਾਂ ਲਈ ਹਲਕਾ ਇੰਚਾਰਜ ਰਮਨ ਬਹਿਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

  • ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ,ਯੁੱਧ ਨਸ਼ਿਆ ਵਿਰੁੱਧ ਕੋਆਰਡੀਨੇਟਰ ਨੀਰਜ ਸਲਹੋਤਰਾ, ਜੁਆਇੰਟ ਸਕੱਤਰ ਪਵਨ ਕੁਮਾਰ, ਸਰਪੰਚ ਗੁਰਜੀਵ ਸਿੰਘ ਟਿੰਕੂ ਬੱਬਰੀ, ਸਰਪੰਚ ਜਗਦੀਪ ਸਿੰਘ ਜੱਗਾ ਲੱਖੋਵਾਲ, ਸਰਪੰਚ ਰਮਨਬੀਰ ਸਿੰਘ ਰੋਮੀ ਹੇਮਰਾਜਪੁਰ, ਮਨਜੀਤ ਸਿੰਘ ਬੁਮਰਾਹ ਵੀ ਹਾਜ਼ਰ ਸਨ

    ਮੌਜੂਦ ਸਨ।

    ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਤੇ ਅਧਾਰਿਤ ਪਿੰਡਾਂ ਵਿੱਚ ਦਸਤਾਵੇਜ਼ੀ ਦਿਖਾਉਣ ਲਈ ਵਿਸ਼ੇਸ ਉੱਦਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵੈਨ 'ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ।

    ਉਨ੍ਹਾਂ ਨੇ ਦੱਸਿਆ ਕਿ ਪਹਿਲੇ ਦਿਨ ਡਾਕੂਮੈਂਟਰੀ ਵੈਨ ਪਿੰਡ ਮੀਰਪੁਰ ਅਤੇ ਪਿੰਡ ਜਾਫਰਪੁਰ ਵਿਖੇ ਦਸਤਾਵੇਜ਼ੀ ਸ਼ੋਅ ਦਿਖਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ।

    ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਘਰ ਘਰ ਪਹੁੰਚਾਉਣ ਲਈ ਮੋਬਾਇਲ ਵੈਨ ਰਾਹੀਂ ਹਰ ਪਿੰਡ ਵਿੱਚ ਵਿਸ਼ੇਸ ਡਾਕੂਮੈਂਟਰੀ ਦਿਖਾਈ ਜਾਵੇਗੀ।

    ਇਸ ਸਬੰਧ ਵਿੱਚ ਤਿੰਨ ਮੋਬਾਈਲ ਵੈਨਾਂ ਜਿਲ੍ਹੇ ਵਿੱਚ ਪਹੁੰਚੀਆਂ ਹਨ, ਜਿਨ੍ਹਾਂ ਰਾਹੀਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮ ਦਿਖਾਈ ਜਾਵੇਗੀ। ਅੱਜ ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਬਟਾਲਾ ਦੇ ਪਿੰਡਾਂ ਤੋਂ ਡਾਕੂਮੈਂਟਰੀ ਫਿਲਮ ਵਿਖਾਉਣ ਦੀ ਸ਼ੁਰੂਆਤ ਕੀਤੀ ਗਈ ਹੈ।

    • Download Babushahi App

  • ਰੋਹਿਤ ਗੁਪਤਾ

    ਗੁਰਦਾਸਪੁਰ, 7 ਜੁਲਾਈ

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਇਸ ਡਾਕੂਮੈਂਟਰੀ ਵੈਨ ਨੂੰ ਗੁਰਦਾਸਪੁਰ ਦੇ ਪਿੰਡਾਂ ਲਈ ਹਲਕਾ ਇੰਚਾਰਜ ਰਮਨ ਬਹਿਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ,ਯੁੱਧ ਨਸ਼ਿਆ ਵਿਰੁੱਧ ਕੋਆਰਡੀਨੇਟਰ ਨੀਰਜ ਸਲਹੋਤਰਾ, ਜੁਆਇੰਟ ਸਕੱਤਰ ਪਵਨ ਕੁਮਾਰ, ਸਰਪੰਚ ਗੁਰਜੀਵ ਸਿੰਘ ਟਿੰਕੂ ਬੱਬਰੀ, ਸਰਪੰਚ ਜਗਦੀਪ ਸਿੰਘ ਜੱਗਾ ਲੱਖੋਵਾਲ, ਸਰਪੰਚ ਰਮਨਬੀਰ ਸਿੰਘ ਰੋਮੀ ਹੇਮਰਾਜਪੁਰ, ਮਨਜੀਤ ਸਿੰਘ ਬੁਮਰਾਹ ਵੀ ਹਾਜ਼ਰ ਸਨ

    ਮੌਜੂਦ ਸਨ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi