Dailyhunt Logo
  • Light mode
    Follow system
    Dark mode
    • Play Story
    • App Story
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਦਸ ਦਿਨ ਚੱਲਣ ਵਾਲੀ 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਦਸ ਦਿਨ ਚੱਲਣ ਵਾਲੀ 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ

Babushahi 2 weeks ago
  • ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਦਸ ਦਿਨ ਚੱਲਣ ਵਾਲੀ 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ

    ਅਸ਼ੋਕ ਵਰਮਾ

    ਸ੍ਰੀ ਮੁਕਤਸਰ ਸਾਹਿਬ, 29 ਅਗਸਤ 2026 :ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ' ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 29 ਅਗਸਤ ਤੋਂ ਸ਼ੁਰੂ ਹੋ ਕੇ 10 ਦਿਨਾਂ ਤੱਕ ਚਲਾਈ ਜਾਵੇਗੀ, ਜਿਸ ਤਹਿਤ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਸਪੱਸ਼ਟ ਸੁਧਾਰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜ਼ਿਲ੍ਹੇ ਦੇ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਬਰੀਵਾਲਾ ਵਿੱਚ ਵੱਖ-ਵੱਖ ਥਾਵਾਂ 'ਤੇ ਇਸ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ।

  • ਇਨ੍ਹਾਂ ਸਮਾਗਮਾਂ/ਗਤੀਵਿਧੀਆਂ ਵਿੱਚ ਸਥਾਨਕ ਲੋਕ ਨੁਮਾਇੰਦਿਆਂ ਅਤੇ ਸ਼ਹਿਰੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਕਈ ਥਾਵਾਂ 'ਤੇ ਨਗਰ ਕੌਂਸਲ ਦੇ ਪ੍ਰਧਾਨਾਂ ਅਤੇ ਵਿਧਾਇਕਾਂ ਵੱਲੋਂ ਖੁਦ ਮੌਜੂਦ ਰਹਿ ਕੇ ਮੁਹਿੰਮ ਦੀ ਅਗਵਾਈ ਕੀਤੀ ਗਈ।

    ਮੁਹਿੰਮ ਤਹਿਤ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ 5 ਮੈਂਬਰੀ ਟੀਮਾਂ ਦਾ ਗਠਨ ਕਰਕੇ ਫੀਲਡ ਵਿਜ਼ਿਟ ਕੀਤੇ ਜਾ ਰਹੇ ਹਨ। ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਸਬੰਧੀ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ mSeva/E-Sewa Portal 'ਤੇ ਦਰਜ ਕੀਤਾ ਜਾ ਰਿਹਾ ਹੈ।ਸਫ਼ਾਈ ਮੁਹਿੰਮ ਦੀ ਪ੍ਰਗਤੀ ਲਈ ਰਾਜ ਪੱਧਰ 'ਤੇ E-Sewa Portal Dashboard ਰਾਹੀਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸੈਨੇਟਰੀ ਕੋਆਰਡੀਨੇਟਰਾਂ ਨੂੰ ਫੀਲਡ ਵਿੱਚ ਮਿਲਣ ਵਾਲੀਆਂ ਸ਼ਿਕਾਇਤਾਂ ਨੂੰ ਪੋਰਟਲ 'ਤੇ ਦਰਜ ਕਰਨ ਅਤੇ ਨੋਡਲ ਅਫ਼ਸਰਾਂ ਨੂੰ ਇਨ੍ਹਾਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੀ ਨਿਗਰਾਨੀ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਵੱਧ ਤੋਂ ਵੱਧ ਸ਼ਿਕਾਇਤਾਂ ਦਾ ਉਸੇ ਦਿਨ ਨਿਪਟਾਰਾ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰਾਂ ਵਿੱਚ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਬੰਧਾਂ ਦੀ ਕਲੋਜ਼ ਮਾਨੀਟਰਿੰਗ ਕਰਦਿਆਂ ਗਰਾਊਂਡ ਲੈਵਲ 'ਤੇ ਦਿਖਾਈ ਦੇਣ ਵਾਲਾ ਸੁਧਾਰ ਲਿਆਉਣਾ ਹੈ। ਸਬੰਧਤ ਨਗਰ ਕੌਂਸਲਾਂ ਵੱਲੋਂ ਮੁਹਿੰਮ ਦੌਰਾਨ ਸਫ਼ਾਈ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਕੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਕਾਰਵਾਈ ਜਾਰੀ ਰੱਖੀ ਜਾਵੇਗੀ।

  • ਅਸ਼ੋਕ ਵਰਮਾ

    ਸ੍ਰੀ ਮੁਕਤਸਰ ਸਾਹਿਬ, 29 ਅਗਸਤ 2026 :ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ' ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 29 ਅਗਸਤ ਤੋਂ ਸ਼ੁਰੂ ਹੋ ਕੇ 10 ਦਿਨਾਂ ਤੱਕ ਚਲਾਈ ਜਾਵੇਗੀ, ਜਿਸ ਤਹਿਤ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਸਪੱਸ਼ਟ ਸੁਧਾਰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜ਼ਿਲ੍ਹੇ ਦੇ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਬਰੀਵਾਲਾ ਵਿੱਚ ਵੱਖ-ਵੱਖ ਥਾਵਾਂ 'ਤੇ ਇਸ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਸਮਾਗਮਾਂ/ਗਤੀਵਿਧੀਆਂ ਵਿੱਚ ਸਥਾਨਕ ਲੋਕ ਨੁਮਾਇੰਦਿਆਂ ਅਤੇ ਸ਼ਹਿਰੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਕਈ ਥਾਵਾਂ 'ਤੇ ਨਗਰ ਕੌਂਸਲ ਦੇ ਪ੍ਰਧਾਨਾਂ ਅਤੇ ਵਿਧਾਇਕਾਂ ਵੱਲੋਂ ਖੁਦ ਮੌਜੂਦ ਰਹਿ ਕੇ ਮੁਹਿੰਮ ਦੀ ਅਗਵਾਈ ਕੀਤੀ ਗਈ।

  • Dailyhunt
    Disclaimer: This content has not been generated, created or edited by Dailyhunt. Publisher: Babushahi