Dailyhunt Logo
  • Light mode
    Follow system
    Dark mode
    • Play Story
    • App Story
SSP ਫਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਸੁਣੀਆਂ ਜਨਤਾ ਦੀਆਂ ਸ਼ਿਕਾਇਤਾਂ, ਨਿਰਪੱਖ ਕਾਰਵਾਈ ਦਾ ਦਿੱਤਾ ਭਰੋਸਾ

SSP ਫਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਸੁਣੀਆਂ ਜਨਤਾ ਦੀਆਂ ਸ਼ਿਕਾਇਤਾਂ, ਨਿਰਪੱਖ ਕਾਰਵਾਈ ਦਾ ਦਿੱਤਾ ਭਰੋਸਾ

Babushahi 1 week ago
  • ਦੀਦਾਰ ਗੁਰਨਾ

    ਫਰੀਦਕੋਟ 2 ਜੁਲਾਈ 2026 : ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਫਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਅੱਜ ਜਨਤਾ ਦਰਬਾਰ ਦੌਰਾਨ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਦਰਖ਼ਾਸਤਾਂ ਨੂੰ ਧਿਆਨਪੂਰਵਕ ਸੁਣਿਆ , ਇਸ ਮੌਕੇ ਉਨ੍ਹਾਂ ਕੋਲ ਵੱਖ-ਵੱਖ ਮਾਮਲਿਆਂ ਸਬੰਧੀ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ

    ਐਸ.ਐਸ.ਪੀ. ਬੈਂਸ ਨੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹਰ ਸ਼ਿਕਾਇਤ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮੇਂ-ਸਿਰ ਜਾਂਚ ਕਰਕੇ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ , ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦਿਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਨਾ ਫਰੀਦਕੋਟ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ

  • ਉਨ੍ਹਾਂ ਕਿਹਾ ਕਿ ਫਰੀਦਕੋਟ ਪੁਲਿਸ ਜਨਤਾ ਨਾਲ ਭਰੋਸੇਮੰਦ, ਪਾਰਦਰਸ਼ੀ ਅਤੇ ਮਜ਼ਬੂਤ ਸਬੰਧ ਬਣਾਉਣ ਲਈ ਸਦਾ ਵਚਨਬੱਧ ਹੈ ,ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਦਾ ਪੁਲਿਸ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ

    ਇਸ ਮੌਕੇ ਸ਼ਿਕਾਇਤਕਰਤਾਵਾਂ ਨੇ ਆਪਣੀਆਂ ਸਮੱਸਿਆਵਾਂ ਐਸ.ਐਸ.ਪੀ. ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਧਿਆਨ ਨਾਲ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ

    • Download Babushahi App

  • ਦੀਦਾਰ ਗੁਰਨਾ

    ਐਸ.ਐਸ.ਪੀ. ਬੈਂਸ ਨੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹਰ ਸ਼ਿਕਾਇਤ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮੇਂ-ਸਿਰ ਜਾਂਚ ਕਰਕੇ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ , ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦਿਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਨਾ ਫਰੀਦਕੋਟ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi